Shamsher Singh Gullu
548 views
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਇਸ ਸਿਲਸਿਲੇ ਤਹਿਤ ਅੱਜ ਵਾਰਡ ਨੰਬਰ 37 ਅਤੇ 39 ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮਾਰਚ ਕੱਢਿਆ ਗਿਆ, ਤਾਂ ਜੋ ਲੋਕਾਂ ਨੂੰ ਇਸ ਬੁਰਾਈ ਤੋਂ ਬਚਣ ਲਈ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਨਸ਼ਿਆਂ ਵਿਰੁੱਧ ਇਹ ਲੜਾਈ ਤਦ ਤੱਕ ਜਾਰੀ ਰਹੇਗੀ, ਜਦ ਤੱਕ ਇਸ ਸਮਾਜਕ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਦਿੱਤਾ ਜਾਂਦਾ। ਸੂਬਾ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨੌਜਵਾਨੀ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। #👉ਆਮ ਆਦਮੀ ਪਾਰਟੀ