🔥 ⃝⃝ਰਿਆਸਤ ਰੰਧਾਵਾ🔥 ⃝⃝🦅
1K views
#😨ਪਾਕਿ 'ਚ ਅਦਾਲਤ ਕੋਲ ਸੁਸਾਈਡ ਅਟੈਕ, 12 ਮੌਤਾਂ #👉 ਤਾਜ਼ਾ ਅਪਡੇਟਸ ⭐ #🆕11 ਨਵੰਬਰ ਦੀਆਂ ਅਪਡੇਟਸ🗞 #🎥ਵਾਇਰਲ ਸਟੋਰੀ ਅਪਡੇਟਸ 📰 ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਮੰਗਲਵਾਰ ਸਵੇਰੇ ਇੱਕ ਵੱਡਾ ਧਮਾਕਾ ਹੋਇਆ। ਇਹ ਧਮਾਕਾ ਫੈਡਰਲ ਜੁਡੀਸ਼ੀਅਲ ਕੰਪਲੈਕਸ ਦੇ ਬਾਹਰ ਖੜ੍ਹੀ ਇੱਕ ਕਾਰ 'ਚ ਹੋਇਆ, ਜਿਸ 'ਚ ਘੱਟੋ-ਘੱਟ 5 ਲੋਕ ਮਾਰੇ ਗਏ ਤੇ 20 ਤੋਂ ਵੱਧ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸ ਨਾਲ ਨੇੜੇ ਖੜ੍ਹੇ ਕਈ ਵਾਹਨ ਨੁਕਸਾਨੇ ਗਏ ਤੇ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਪੁਲਸ ਸੂਤਰਾਂ ਅਨੁਸਾਰ, ਸਵੇਰੇ 10:15 ਵਜੇ ਦੇ ਕਰੀਬ ਅਦਾਲਤ ਕੰਪਲੈਕਸ ਦੇ ਬਾਹਰ ਇੱਕ ਸ਼ੱਕੀ ਕਾਰ ਖੜ੍ਹੀ ਸੀ। ਕੁਝ ਮਿੰਟਾਂ ਬਾਅਦ, ਇੱਕ ਸ਼ਕਤੀਸ਼ਾਲੀ ਧਮਾਕਾ ਹੋਇਆ ਜਿਸ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਸੀ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਇਸਨੇ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਵੀ ਟੁੱਟ ਗਈਆਂ ਅਤੇ ਅਦਾਲਤ ਦੇ ਬਾਹਰ ਕਈ ਵਕੀਲ, ਪੁਲਸ ਅਧਿਕਾਰੀ ਅਤੇ ਨਾਗਰਿਕ ਜ਼ਖਮੀ ਹੋ ਗਏ।