ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
#ਸੰਧਿਆ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਹੁਕਮਨਾਮਾ ਸਾਹਿਬ ਜੀ #📖 ਗੁਰਬਾਣੀ ਸਟੇਟਸ 📲