#💐ਪੰਜ ਤੱਤਾਂ 'ਚ ਵਿਲੀਨ ਹੋਏ ਡਿਪਟੀ CM🙏 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #👉🏻 ਰਾਜਨੀਤਿਕ ਅਪਡੇਟਸ 📰
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਵਿੱਚ ਰਸਮਾਂ-ਰਿਵਾਜ਼ਾਂ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਪੁੱਤਰ ਵਲੋਂ ਦਿੱਤੀ ਗਈ। ਇਸ ਮੌਕੇ ਅਜੀਤ ਪਵਾਰ ਨੂੰ 'ਬੰਦੂਕਾਂ ਦੀ ਸਲਾਮੀ' ਦਿੱਤੀ ਗਈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਅੰਤਿਮ ਸੰਸਕਾਰ ਵਿੱਚ ਹਿੱਸਾ ਲੈਣ ਲਈ ਸ਼ਮਸ਼ਾਨਘਾਟ ਪਹੁੰਚੇ ਹਨ। ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।