ਫੋਲੋ ਕਰੋ
Rojana hukamnama seva
@sarbjit1705
2,027
ਪੋਸਟ
8,619
ਫੋਲੋਅਰਸ
Rojana hukamnama seva
3K ਨੇ ਵੇਖਿਆ
5 ਘੰਟੇ ਪਹਿਲਾਂ
ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-746, 26 ਜਨਵਰੀ 2026* *ਸੂਹੀ ਮਹਲਾ ੫ ॥* *ਤਉ ਮੈ ਆਇਆ ਸਰਨੀ ਆਇਆ ॥* ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, *ਭਰੋਸੈ ਆਇਆ ਕਿਰਪਾ ਆਇਆ ॥* ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। *ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥* ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ॥੧॥ ਰਹਾਉ ॥ *ਮਹਾ ਦੁਤਰੁ ਮਾਇਆ ॥* ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ। *ਜੈਸੇ ਪਵਨੁ ਝੁਲਾਇਆ ॥੧॥* ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ॥੧॥ *ਸੁਨਿ ਸੁਨਿ ਹੀ ਡਰਾਇਆ ॥* ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ, *ਕਰਰੋ ਧ੍ਰਮਰਾਇਆ ॥੨॥* ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ॥੨॥ *ਗ੍ਰਿਹ ਅੰਧ ਕੂਪਾਇਆ ॥* ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, *ਪਾਵਕੁ ਸਗਰਾਇਆ ॥੩॥* ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ॥੩॥ *ਗਹੀ ਓਟ ਸਾਧਾਇਆ ॥* (ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, *ਨਾਨਕ ਹਰਿ ਧਿਆਇਆ* ॥ ਹੇ ਨਾਨਕ (ਆਖ-) ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, *ਅਬ ਮੈ ਪੂਰਾ ਪਾਇਆ ॥੪॥੩॥੪੬॥* ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ॥੪॥੩॥੪੬॥ *ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
Rojana hukamnama seva
1.9K ਨੇ ਵੇਖਿਆ
1 ਦਿਨ ਪਹਿਲਾਂ
ਅੱਜ ਦਾ ਹੁਕਮਨਾਮਾ🙏*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-735, 25 ਜਨਵਰੀ 2026* *ਸੂਹੀ ਮਹਲਾ ੪ ਘਰੁ ੭*  *ੴ ਸਤਿਗੁਰ ਪ੍ਰਸਾਦਿ ॥* ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। *ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥* ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। *ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥* ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ *ਮੈ ਹਰਿ ਹਰਿ ਨਾਮੁ ਧਰ ਸੋਈ ॥* ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। *ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥* ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥ *ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥* ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। *ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥* ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ *ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥* ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, *ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥* (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ *ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥* ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। *ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥* ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥ *ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
Rojana hukamnama seva
1.5K ਨੇ ਵੇਖਿਆ
3 ਦਿਨ ਪਹਿਲਾਂ
ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-676, 23 ਜਨਵਰੀ 2026* *ਧਨਾਸਰੀ ਮਹਲਾ ੫ ॥* *ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥* ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ, *ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥* ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ *ਤਾ ਤੇ ਮੋਹਿ ਧਾਰੀ ਓਟ ਗੋਪਾਲ ॥* ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। *ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥* (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ਰਹਾਉ॥ *ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥* ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। *ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥* ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ *ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥* ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, *ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥* ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥ *ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
Rojana hukamnama seva
2K ਨੇ ਵੇਖਿਆ
4 ਦਿਨ ਪਹਿਲਾਂ
ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ* *ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ* *ਅੰਗ-584, 22 ਜਨਵਰੀ 2026* *ਵਡਹੰਸੁ ਮਹਲਾ ੩ ॥* *ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥* ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। *ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥* ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। *ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥* ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। *ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥* ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ। *ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥* (ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ। *ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥* ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥ *ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥* ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। *ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥* (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ। *ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥* ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ। *ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥* ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। *ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥* ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। *ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥* ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥ *ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥* ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ। *ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥* ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ। *ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥* ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ। *ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥* ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)। *ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥* ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ। *ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥* ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥ *ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥* ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ। *ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥* ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ। *ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥* ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ। *ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥* ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ। *ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥* ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ! *ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥* ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥ *ਵਾਹਿਗੁਰੂ ਜੀ ਕਾ ਖਾਲਸਾ* *ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
See other profiles for amazing content