ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 3 ਫਰਵਰੀ ਤੱਕ ਦੀ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਚ ਬਦਲਾਅ 31 ਤਾਰੀਖ਼ ਨੂੰ ਆਵੇਗਾ। 31 ਅਤੇ 1 ਫਰਵਰੀ ਨੂੰ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। 1 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦਿਨ ਬਾਰਿਸ਼ ਦੇ ਨਾਲ-ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਠੰਡੀਆਂ ਹਵਾਵਾਂ ਚੱਲਣ ਸਮੇਤ ਬਾਰਿਸ਼ ਵੀ ਹੋਵੇਗੀ। ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅੱਜ ਵੀ ਕੁਝ ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਹੈ। 1 ਫਰਵਰੀ ਨੂੰ ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ, ਸੰਗਰੂਰ, ਅੰਮ੍ਰਿਤਸਰ, ਤਰਨ ਤਾਰਨ, ਪਟਿਆਲਾ, ਮੋਹਾਲੀ, ਨਵਾਂਸ਼ਹਿਰ, ਰੂਪਨਗਰ ਵਿਚ ਬੱਦਲ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗੀ। 31 ਜਨਵਰੀ, 2 ਫਰਵਰੀ ਅਤੇ 3 ਫਰਵਰੀ ਲਈ ਫਿਲਹਾਲ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
#🥶ਪੰਜਾਬ 'ਚ ਹੋਰ ਵਧੇਗੀ ਠੰਡ, ਮੀਂਹ ਦਾ ਅਲਰਟ!☔