mera baba nank ji

☜☆☬TIRATH WORLD☬☆☞
566 views
22 hours ago
ਸਲੋਕੁ ਮ: ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮ: ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ ਮੰਗਲਵਾਰ ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ) ੯ ਜੂਨ ੨੦੨੬ (ਅੰਗ:੬੫੦) ਪੰਜਾਬੀ ਵਿਆਖਿਆ : ਸਲੋਕੁ ਮ: ੩ ॥ ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ । ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧। ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ । ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨। ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧। ਤੀਰਥ ਸਿੰਘ TIRATH SINGH ਤਸਵੀਰ ਰਾਹੀਂ ਇੱਕ ਸੋਹਣਾ ਪੋਸਟਰ ਤਿਆਰ ਕਰੋ ਇਸ ਫੋਟੋ ਨੂੰ ਲੋਗੋ ਦੀ ਤਰਾਂ ਵਾਟਰ ਮਾਰਕ ਦੇ ਰੂਪ ਵਿੱਚ ਵਰਤੋਂ #📃ਲਾਈਫ ਕੋਟਸ✒️ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ #ਮੇਰਾ ਬਾਬਾ ਨਾਨਕ ਜੀ
☜☆☬TIRATH WORLD☬☆☞
506 views
3 days ago
ਹੁਕਮਨਾਮਾ ਦਾ ਵਧੀਆ ਪੋਸਟਰ ਤਿਆਰ ਕਰੋ ਸਲੋਕ ਮ:५ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਮਗੇਲ ਸ: ੫ ॥ ਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ ਮ: ੫ ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥੨॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ# ਗੁਰ ਮਨਿ ਧਰੈ ॥੩॥ ਸ਼ਨਿਚਰਵਾਰ ੨੩ ਜੇਠ (ਸੰਮਤ ੫੫੮ ਨਾਨਕਸ਼ਾਹੀ) ੬ ਜੂਨ ੨੦੨੬ (ਅੰਗ:੯੫੭) ਪੰਜਾਬੀ ਵਿਆਖਿਆ : ਸਲੋਕ ਮ: ੫ ॥ (ਹੇ ਮਨ!) ਉਸ ਪ੍ਰਭੂ ਨੂੰ ਸਦਾ ਯਾਦ ਕਰ ਜੋ ਤੇਰੇ ਸਾਰੇ ਕੰਮ ਆਪ ਸੰਵਾਰਦਾ ਹੈ, ਜੋ ਤੈਨੂੰ ਦੁੱਖਾਂ ਤੋਂ ਖ਼ਲਾਸੀ ਦੇਂਦਾ ਹੈ ਤੇ ਤੇਰੇ ਸਾਰੇ ਪਰਵਾਰ ਸਮੇਤ ਤੇਰੀ ਰੱਖਿਆ ਕਰਦਾ ਹੈ । ਮਾਪਿਆਂ ਵਾਂਗ ਅੰਞਾਣੇ ਬਾਲਾਂ ਨੂੰ ਪਾਲ ਕੇ ਪ੍ਰਭੂ (ਜੀਵਾਂ ਨੂੰ) ਗਲ ਲਾਉਂਦਾ ਹੈ । ਹੇ ਨਾਨਕ! ਜਿਸ ਮਨੁੱਖ ਵਲ ਪ੍ਰਭੂ ਮੇਹਰ ਦੀ ਨਜ਼ਰ ਨਾਲ ਤੱਕਦਾ ਹੈ, ਉਸ ਉਤੇ ਸਭ ਜੀਵ ਦਿਆਲ ਹੋ ਜਾਂਦੇ ਹਨ ।੧। ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਤੈਥੋਂ) ਕੁਝ ਹੋਰ ਮੰਗਣਾ ਭਾਰੇ ਦੁੱਖ ਸਹੇੜਨੇ ਹਨ; (ਹੇ ਪ੍ਰਭੂ!) ਮੈਨੂੰ ਆਪਣਾ ਨਾਮ ਦੇਹ ਤਾਂ ਜੁ ਮੈਨੂੰ ਸੰਤੋਖ ਆ ਜਾਏ ਤੇ ਮੇਰੇ ਮਨ ਦੀ ਤ੍ਰਿਸ਼ਨਾ ਮੁੱਕ ਜਾਏ । ਹੇ ਨਾਨਕ! ਜਿਸ ਗੁਰੂ ਨੇ ਜੰਗਲ ਤੇ (ਜੰਗਲ ਦਾ ਸੁੱਕਾ) ਘਾਹ ਹਰਾ ਕਰ ਦਿੱਤਾ, ਮਨੁੱਖਾਂ ਨੂੰ ਹਰਾ ਕਰਨਾ ਉਸ ਦੇ ਵਾਸਤੇ ਕੇਹੜੀ ਵੱਡੀ ਗੱਲ ਹੈ? ।੨। ਅਜੇਹਾ ਦਾਤਾਂ ਦੇਣ ਵਾਲਾ ਪ੍ਰਭੂ ਮਨ ਤੋਂ ਭੁੱਲਣਾ ਨਹੀਂ ਚਾਹੀਦਾ, (ਕਿਉਂਕਿ) ਉਸ ਤੋਂ ਬਿਨਾ (ਉਸ ਨੂੰ ਭੁਲਾ ਕੇ, ਜ਼ਿੰਦਗੀ ਦੀ) ਘੜੀ ਦੋ ਘੜੀਆਂ ਪਲ ਆਦਿਕ (ਥੋੜਾ ਭੀ ਸਮਾ) ਸੌਖਾ ਨਹੀਂ ਗੁਜ਼ਰਦਾ । ਪ੍ਰਭੂ ਜੀਵ ਦੇ (ਸਦਾ) ਅੰਦਰ (ਵੱਸਦਾ ਹੈ,) ਉਸ ਦੇ ਬਾਹਰ (ਚੁਗਿਰਦੇ ਭੀ) ਮੌਜੂਦ ਹੈ, ਕੋਈ ਜੀਵ ਕੋਈ ਕੰਮ ਉਸ ਤੋਂ ਲੁਕਾ-ਛਿਪਾ ਕੇ ਨਹੀਂ ਕਰ ਸਕਦਾ । ਉਹੀ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ (ਸੰਸਾਰ ਦੇ ਵਿਕਾਰਾਂ ਤੋਂ ਬਚਦਾ ਹੈ) ਜਿਸ ਦੀ ਇੱਜ਼ਤ ਦੀ ਰਾਖੀ ਪ੍ਰਭੂ ਆਪ ਕਰਦਾ ਹੈ । ਉਹੀ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਤਪੀ ਹੈ, ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਜਿਸ ਨੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਪ੍ਰਭੂ (ਆਤਮਕ) ਤਾਕਤ ਬਖ਼ਸ਼ਦਾ ਹੈ, ਉਸ ਦੀ ਕਮਾਈ ਸਫਲ ਹੋ ਜਾਂਦੀ ਹੈ, ਉਹ ਆਦਰ ਪਾਂਦਾ ਹੈ । (ਉਂਞ ਮਾਨਸਕ ਤਾਕਤ ਭੀ ਇਕ ਐਸੀ ਅਵਸਥਾ ਹੈ ਜਿਸ ਦੀ ਪ੍ਰਾਪਤੀ ਤੇ ਸੰਭਲਣ ਦੀ ਬੜੀ ਲੋੜ ਹੁੰਦੀ ਹੈ, ਆਮ ਤੌਰ ਤੇ ਮਨੁੱਖ ਰਿੱਧੀਆਂ-ਸਿੱਧੀਆਂ ਵਲ ਪਰਤ ਪੈਂਦਾ ਹੈ) ਇਸ ਡੁਲਾ ਦੇਣ ਵਾਲੀ ਅਵਸਥਾ ਨੂੰ ਉਹੀ ਮਨੁੱਖ ਸੰਭਾਲਦਾ ਹੈ, ਜਿਸ ਨੂੰ ਪ੍ਰਭੂ ਆਪ ਸੰਭਲਣ ਦੀ ਸਹੈਤਾ ਦੇਵੇ । ਜੋ ਮਨੁੱਖ ਗੁਰੂ ਦਾ ਉਪਦੇਸ਼ ਹਿਰਦੇ ਵਿਚ ਟਿਕਾਂਦਾ ਹੈ, ਉਸਨੂੰ ਸਦਾ-ਥਿਰ ਪ੍ਰਭੂ ਮਿਲਦਾ ਹੈ ।੩। #📝 ਅੱਜ ਦਾ ਵਿਚਾਰ ✍ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ #ਮੇਰਾ ਬਾਬਾ ਨਾਨਕ ਜੀ #📄 ਜੀਵਨ ਬਾਣੀ