ਅੱਗੇ ਵਧੇਗਾ ਲੌਕਡਾਊਨ? PM ਮੋਦੀ ਭਲਕੇ ਸਵੇਰੇ 10 ਵਜੇ ਦੇਸ਼ ਨੂੰ ਕਰਨਗੇ ਸੰਬੋਧਨ... ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਰਹੇ ਹਨ। ਸੰਕਰਮਿਤ ਦਾ ਅੰਕੜਾ 9000 ਨੂੰ ਪਾਰ ਕਰ ਗਿਆ ਹੈ। ਇਸ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਦੇਸ਼ ਵਿਚ 21 ਦਿਨਾਂ ਦਾ ਲੌਕਡਾਊਨ ਭਲ਼ਕੇ 14 ਅਪ੍ਰੈਲ ਨੂੰ ਖ਼ਤਮ ਹੋ ਰਿਹਾ ਹੈ। ਹਾਲਾਂਕਿ, ਲੌਕਡਾਊਨ ਦਾ ਹੋਰ ਅੱਗੇ ਵਧਣਾ ਤੈਅ ਹੈ। ਅਜਿਹੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸਵੇਰੇ 10 ਵਜੇ ਇੱਕ ਵਾਰ ਫਿਰ ਦੇਸ਼ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਸ ਸੰਬੋਧਨ ਵਿਚ ਤਾਲਾਬੰਦੀ ਨੂੰ ਅੱਗੇ ਵਧਾਉਣ ਦਾ ਐਲਾਨ ਕਰਨ ਜਾ ਰਹੇ ਹਨ। #🎤 breaking news