#😭ਪੰਜ ਤੱਤਾਂ 'ਚ ਵਿਲੀਨ ਹੋਏ ਰਾਜਵੀਰ ਜਵੰਧਾ🙏 ਭਰੀ ਜਵਾਨੀ ''ਚ ਦੁਨੀਆ ਨੂੰ ਅਲਵਿਦਾ ਆਖ ਗਿਆ ਰਾਜਵੀਰ ਜਵੰਦਾ 5 ਤੱਤਾਂ ''ਚ ਵਲੀਨ, ਭੁੱਬਾਂ ਮਾਰ ਰੋਇਆ ਪਰਿਵਾਰ #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🎥ਵਾਇਰਲ ਸਟੋਰੀ ਅਪਡੇਟਸ 📰 ਪੰਜਾਬੀ ਅਦਾਕਾਰ-ਗਾਇਕ ਰਾਜਵੀਰ ਜਵੰਦਾ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਰਾਜਵੀਰ ਦਾ ਅੰਤਿਮ ਸੰਸਕਾਰ ਲੁਧਿਆਣਾ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਕੀਤਾ ਗਿਆ। ਦੱਸ ਦੇਈਏ ਕਿ ਪੰਜਾਬੀ ਅਦਾਕਾਰ-ਗਾਇਕ ਰਾਜਵੀਰ ਜਵੰਦਾ ਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋਣ ਤੋਂ 11 ਦਿਨ ਬਾਅਦ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ। ਜਵੰਦਾ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ 71 ਸਥਿਤ ਉਨ੍ਹਾਂ ਦੀ ਕੋਠੀ ਵਿਚ 'ਅੰਤਿਮ ਦਰਸ਼ਨਾਂ' ਲਈ ਰੱਖਿਆ ਗਿਆ ਸੀ ਤਾਂ ਜੋ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸਾਥੀ ਕਲਾਕਾਰ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇ ਸਕਣ ਅਤੇ ਇਸ ਤੋਂ ਬਾਅਦ ਦੇਰ ਰਾਤ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਲਿਆਂਦੀ ਗਈ, ਜਿੱਥੇ ਅੰਤਿਮ ਰਸਮਾਂ ਪੂਰੀਆਂ ਕਰਨ ਮਗਰੋਂ ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ।
