#💡ਪੰਜਾਬ: ਹੁਣ ਨਹੀਂ ਲੱਗਿਆ ਕਰਨਗੇ ਬਿਜਲੀ ਦੇ ਕੱਟ! ਪੰਜਾਬ ਵਾਸੀਆਂ ਨੂੰ ਹੁਣ ਬਿਜਲੀ ਕੱਟਾਂ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ : ਮੁੱਖ ਮੰਤਰੀ ਭਗਵੰਤ ਮਾਨ #🆕8 ਅਕਤੂਬਰ ਦੀਆਂ ਅਪਡੇਟਸ🗞 #👉 ਤਾਜ਼ਾ ਅਪਡੇਟਸ ⭐ #🎥ਵਾਇਰਲ ਸਟੋਰੀ ਅਪਡੇਟਸ 📰 #🌍 ਪੰਜਾਬ ਦੀ ਹਰ ਅਪਡੇਟ 🗞️ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਜਲੰਧਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਪੰਜਾਬ ਵਿਚ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਹੀ ਪੰਜਾਬ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਮੁਕਤ ਕਰਨ ਲਈ ਵੱਡਾ ਐਲਾਨ ਵੀ ਕੀਤਾ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬੇਹੱਦ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਹੁਣ ਬਿਜਲੀ ਦੇ ਕੱਟਾਂ ਤੋਂ ਤੁਰੰਤ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਜ਼ਮਾਨੇ ਵਿਚ ਬਿਜਲੀ ਤੋਂ ਬਿਨਾਂ ਕੁਝ ਨਹੀਂ ਹੋ ਸਕਦਾ। ਬਿਜਲੀ ਜੋਕਿ ਲਾਈਫ਼ ਲਾਈਨ ਹੈ, ਉਸ ਵਿਚ ਪੰਜਾਬ ਬਹੁਤ ਵੱਡੀ ਛਲਾਂਗ ਲਗਾ ਰਿਹਾ ਹੈ।
