#😭'ਫੁੱਲ' ਤਾਰਨ ਜਾਂਦੇ ਪਰਿਵਾਰ ਦੇ 6 ਜੀਆਂ ਦੀ ਮੌਤ ਮੁਜ਼ੱਫਰਨਗਰ ਦੇ ਟੀਟਾਵੀ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਮਿਲੀ ਹੈ। ਇਸ ਭਿਆਨਕ ਹਾਦਸੇ ਵਿਚ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਸਰਕਲ ਅਫ਼ਸਰ ਰੂਪਾਲੀ ਰਾਓ ਨੇ ਦੱਸਿਆ ਕਿ ਟੀਟਾਵੀ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਪਾਣੀਪਤ-ਖਾਟੀਮਾ ਹਾਈਵੇਅ 'ਤੇ ਇੱਕ ਢਾਬੇ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। #👉 ਤਾਜ਼ਾ ਅਪਡੇਟਸ ⭐
