ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਕਰੀਬ 2 ਵਜੇ ਕਰਿਆਨਾ ਵਪਾਰੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਮੁਖੀ ਰਣਜੀਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ (47) ਪੁੱਤਰ ਖਜਾਨ ਸਿੰਘ ਨਿਵਾਸੀ ਪਿੰਡ ਭੁੱਲਰ ਜੋ ਪਿੰਡ ਵਿਚ ਕਰਿਆਨਾ ਸਟੋਰ ਦਾ ਕਾਰੋਬਾਰ ਕਰਦਾ ਹੈ।ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ਵਿਚ ਮੌਜੂਦ ਸੀ ਤਾਂ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਰਕੇ ਉਸ ਦੀ ਦੁਕਾਨ ਦੇ ਅੰਦਰ ਹੀ ਮੌਤ ਹੋ ਗਈ। ਦਲਜੀਤ ਸਿੰਘ ਦਾ ਪਿਤਾ ਸਾਬਕਾ ਸਰਪੰਚ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਕਦੇ ਕੋਈ ਧਮਕੀ ਜਾਂ ਫਿਰੌਤੀ ਸਬੰਧੀ ਕਾਲ ਨਹੀਂ ਆਈ ਸੀ। ਪਰੰਤੂ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। #😱ਪੰਜਾਬ: ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੁਕਾਨਦਾਰ

