ਪੰਜਾਬ ਵਿਚ ਸ਼ੁੱਕਰਵਾਰ ਯਾਨੀ 23 ਜਨਵਰੀ ਨੂੰ ਰਾਖਵੀਂ ਛੁੱਟੀ ਰਹੇਗੀ। ਸਾਲ 2026 ਦੇ ਛੁੱਟੀਆਂ ਦੇ ਅਧਿਕਾਰਤ ਕਲੰਡਰ ਮੁਤਾਬਕ ਇਸ ਦਿਨ ਬਸੰਤ ਪੰਚਮੀ ਅਤੇ ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਰਾਖਵੀਂ ਛੁੱਟੀ ਐਲਾਨੀ ਗਈ ਹੈ। 23 ਤਰੀਕ ਨੂੰ ਸ਼ੁੱਕਰਵਾਰ ਹੈ। ਅੱਗੇ ਸ਼ਨੀਵਾਰ ਐਤਵਾਰ ਨੂੰ ਤਕਰੀਬਨ ਮੁਲਾਜ਼ਮਾਂ ਨੂੰ ਛੁੱਟੀ ਰਹਿੰਦੀ ਹੈ। ਉਸ ਤੋਂ ਬਾਅਦ 26 ਜਨਵਰੀ ਨੂੰ ਵੀ ਪੂਰੇ ਦੇਸ਼ ਵਿਚ ਗਣਤੰਤਰ ਦਿਵਸ ਦੀ ਛੁੱਟੀ ਹੈ। ਇਥੇ ਇਹ ਵੀ ਦੱਸ ਦਈਏ ਗਣਤੰਤਰ ਦਿਵਸ ਦੀ ਪਰੇਡ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਛੁੱਟੀਆਂ ਐਲਾਨ ਦਿੱਤੀ ਜਾਂਦੀ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇਸ ਮਹੀਨੇ ਇਕੱਠੀਆਂ ਕਈ ਛੁੱਟੀਆਂ ਆ ਰਹੀਆਂ ਹਨ। ਲਿਹਾਜ਼ਾ ਪਰਿਵਾਰ ਨਾਲ ਕਿਤੇ ਘੁੰਮਣ ਜਾਣ ਦਾ ਪ੍ਰੋਗਰਾਮ ਵੀ ਬਣਾਇਆ ਜਾ ਸਕਦਾ ਹੈ। #😍ਪੰਜਾਬ: ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ


