ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਚੰਡੀਗੜ੍ਹ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਵਿਦਿਆਰਥੀਆਂ ਦੀ ਸੁਰੱਖਿਆ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ ਜਿਸ ਤਹਿਤ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਸਿੰਗਲ-ਸ਼ਿਫਟ ਸਕੂਲਾਂ ‘ਚ ਸਾਰੀਆਂ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੀਆਂ ਡਬਲ-ਸ਼ਿਫਟ ਸਕੂਲਾਂ ‘ਚ ਛੇਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀਆਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 1:45 ਵਜੇ ਤੱਕ ਹੋਵੇਗਾ। ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ 1:15 ਵਜੇ ਤੋਂ ਸ਼ਾਮ 4:30 ਵਜੇ ਤੱਕ ਲੱਗਣਗੀਆਂ। ਸੋਧੇ ਹੋਏ ਸਮੇਂ 23 ਜਨਵਰੀ ਤੱਕ ਲਾਗੂ ਰਹਿਣਗੇ । #🕘Chd: ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ


