#⛈️ਪੰਜਾਬ 'ਚ ਕਈ ਥਾਵਾਂ 'ਤੇ ਭਾਰੀ ਮੀਂਹ🥶 ਨਵੇਂ ਸਾਲ ‘ਤੇ ਮੌਸਮ ਨੇ ਬਦਲਿਆ ਮਿਜਾਜ਼, ਪੰਜਾਬ ‘ਚ ਕਈ ਥਾਵਾਂ ‘ਤੇ ਪਿਆ ਭਾਰੀ ਮੀਂਹ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਮੀਂਹ ਨਾਲ ਨਵੇਂ ਸਾਲ ਦੀ ਸ਼ੁਰੂਆਤ ਹੋਈ। ਕਈ ਇਲਾਕਿਆਂ ਵਿੱਚ ਸਵੇਰੇ ਹਲਕੀ ਤੇ ਭਾਰੀ ਬਾਰਿਸ਼ ਹੋਈ। ਚੰਡੀਗੜ੍ਹ, ਮੋਹਾਲੀ, ਜਲੰਧਰ ਅਤੇ ਲੁਧਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਪਿਆ। ਹਾਲਾਂਕਿ ਸੀਤ ਲਹਿਰ ਤੇ ਧੁੰਦ ਬਣੀ ਹੋਈ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਸੀਤ ਲਹਿਰ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹਾ ਵਾਧਾ ਦਰਜ ਕੀਤਾ ਗਿਆ, ਜਿਸ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ। ਗੁਰਦਾਸਪੁਰ 5.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਵਿਜੀਬਿਲਟੀ ਜ਼ੀਰੋ, ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਹਲਵਾਰਾ, ਗੁਰਦਾਸਪੁਰ, ਪਠਾਨਕੋਟ, ਬਠਿੰਡਾ ਅਤੇ ਬੱਲੋਵਾਲ ਸੌਂਕਰੀ ਵਿੱਚ 50 ਮੀਟਰ ਤੋਂ ਘੱਟ ਰਹੀ। ਇਸ ਨਾਲ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ।


