ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹ੍ਹੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥
🙏🙏🙏🙏🙏
ਹੇ ਫਰੀਦ! (ਜੀਵ-ਪੰਛੀਆਂ ਦੀਆਂ ਤੁਰੀਆਂ ਜਾ ਰਹੀਆਂ ਹੋਰ ਡਾਰਾਂ ਦਾ ਜੇ ਤੈਨੂੰ ਖ਼ਿਆਲ ਨਹੀਂ ਆਉਂਦਾ, ਤਾਂ ਇਹੀ ਵੇਖ ਕਿ) ਤੇਰੇ (ਆਪਣੇ) ਮਾਪੇ ਕਿੱਥੇ ਹਨ, ਜਿਨ੍ਹਾਂ ਤੈਨੂੰ ਜੰਮਿਆ ਸੀ। ਉਹ ਤੇਰੇ ਮਾਪੇ ਤੇਰੇ ਪਾਸੋਂ ਕਦੇ ਦੇ ਚਲੇ ਗਏ ਹਨ। ਤੈਨੂੰ ਅਜੇ ਭੀ ਯਕੀਨ ਨਹੀਂ ਆਇਆ (ਕਿ ਤੂੰ ਤਾਂ ਇਥੋਂ ਤੁਰ ਜਾਣਾ ਹੈ, ਇਸੇ ਕਰਕੇ ਰੱਬ ਦੀ ਬੰਦਗੀ ਵਲੋਂ ਗ਼ਾਫ਼ਿਲ ਪਿਆ ਹੈਂ) ।
🙏☬ ਸਤਨਾਮ ਸ਼੍ਰੀ ਵਾਹਿਗੁਰੂ ਜੀ ☬🙏
🌳👏ਕੁਦਰਤ ਦੀ ਕਾਇਨਾਤ (ਫ.ਗ.ਸ.)👏🌳 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏
00:15

