#🗣️ਸਾਬਕਾ CM ਦੀ ਸਿੱਖ ਗੁਰੂਆਂ ਬਾਰੇ ਇਤਰਾਜ਼ਯੋਗ ਟਿੱਪਣੀ ਆਤਿਸ਼ੀ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ 'ਤੇ ਬਿਆਨ ਨਾਲ ਭਖਿਆ ਵਿਵਾਦ: SGPC ਦਾ ਵੱਡਾ ਐਲਾਨ! ਸਿੱਖ ਭਾਈਚਾਰੇ 'ਚ ਗੁੱਸਾ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਲੈਕੇ ਦਿੱਤੇ ਗਏ ਬਿਆਨ 'ਤੇ ਰਾਜਨੀਤਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਭਾਰੀ ਰੋਸ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਿਆਨ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਘਟੀਆ ਅਤੇ ਇਤਰਾਜ਼ਯੋਗ ਸੋਚ ਦਾ ਪ੍ਰਤੀਕ ਦੱਸਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਆਤਿਸ਼ੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਸਿੱਖ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀਆਂ ਹਨ ਅਤੇ ਸਿੱਖ ਭਾਈਚਾਰਾ ਇਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗਾ।


