#😢ਪਿਤਾ ਨੇ ਵਰਦੀ ਪਾ ਪੁੱਤ ਨੂੰ ਦਿੱਤੀ ਅੰਤਿਮ ਵਿਦਾਈ ਜੰਮੂ ਕਸ਼ਮੀਰ ਦੇ ਜ਼ਿਲ੍ਹਾ ਡੋਡਾ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਭਾਰਤੀ ਫ਼ੌਜ ਦੇ ਜਵਾਨ ਜੋਬਨਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਸ਼ਹੀਦ ਜੋਬਨਪ੍ਰੀਤ ਸਿੰਘ ਦੀ ਅੱਜ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ, ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਪਿਤਾ ਦਾ ਪਹਾੜ ਵਰਗਾ ਜਿਗਰਾ ਦਿੱਸਿਆ। ਸ਼ਹੀਦ ਹੋਏ ਪੁੱਤ ਨੂੰ ਪਿਤਾ ਨੇ ਵਰਦੀ ਪਾ ਕੇ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਜਿੱਥੇ ਧਾਹਾਂ ਮਾਰ ਪਰਿਵਾਰ ਰੋਂਦਾ ਨਜ਼ਰ ਆਇਆ, ਉਥੇ ਹੀ ਹਰ ਕਿਸੇ ਦੀ ਅੱਖ ਨਮ ਵਿਖਾਈ ਦਿੱਤੀ।


