ShareChat
click to see wallet page
search
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਮੌਸਮ ਬਦਲ ਦਿੱਤਾ ਹੈ। ਬੀਤੀ ਰਾਤ ਤੋਂ ਪੈ ਰਹੇ ਮੀਂਹ ਤੇ ਚੱਲ ਰਹੀਆਂ  ਠੰਡੀਆਂ ਹਵਾਵਾਂ ਨਾਲ ਠੰਢ ਵੱਧ ਗਈ ਹੈ। ਜਲੰਧਰ ਵਿਚ ਗੜੇਮਾਰੀ ਹੋਈ, ਜਿਸ ਨਾਲ ਠੰਢ ਹੋਰ ਜ਼ਿਆਦਾ ਵੱਧ ਗਈ। ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅੱਜ ਸਾਰਾ ਦਿਨ ਮੌਸਮ ਖ਼ਰਾਬ ਰਹੇਗਾ। ਦਿਨ ਭਰ ਰੁਕ-ਰੁਕ ਕੇ ਮੀਂਹ ਪਵੇਗਾ। ਮੀਂਹ ਪੈਣ ਦੀ ਸੰਭਾਵਨਾ 78% ਹੈ। ਦੱਸ ਦੇਈਏ ਕਿ ਮੁਹਾਲੀ ਵਿਚ ਤਾਂ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੱਛਮੀ ਗੜਬੜੀ ਦੇ ਕਾਰਨ, ਜਲੰਧਰ ਅਤੇ ਨਾਲ ਲੱਗਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਅਗਲੇ 2 ਦਿਨਾਂ ਲਈ ਮੀਂਹ, ਗਰਜ ਅਤੇ ਗੜੇਮਾਰੀ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਗੜੇਮਾਰੀ ਹੋ ਸਕਦੀ ਹੈ। ਇਸ ਦੌਰਾਨ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 23 ਜਨਵਰੀ ਨੂੰ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 27 ਅਤੇ 28 ਜਨਵਰੀ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 24 ਅਤੇ 26 ਜਨਵਰੀ ਨੂੰ ਇੱਕ-ਦੋ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਅਗਲੇ 48 ਘੰਟਿਆਂ ਦੌਰਾਨ ਇਸ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ, ਤਾਪਮਾਨ ਫਿਰ ਵਧਣ ਦੀ ਉਮੀਦ ਹੈ। #☔ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਵਧੇਗੀ ਠੰਡ!
☔ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ, ਵਧੇਗੀ ਠੰਡ! - శెగౌాదా a { Rme र्त्तघहिउ भींग मडे   गड्ठेभठी रफ्ल ह्यी ठेर dfsfqifdos3 }a? a:aಕತೆwderi mगले 2 रिकां रष्टी भींग म्ाडे गडेभठी रा m्ालग्ट aಾದT Remlo WWWrozanaspokesman com Irozana Spokesman శెగౌాదా a { Rme र्त्तघहिउ भींग मडे   गड्ठेभठी रफ्ल ह्यी ठेर dfsfqifdos3 }a? a:aಕತೆwderi mगले 2 रिकां रष्टी भींग म्ाडे गडेभठी रा m्ालग्ट aಾದT Remlo WWWrozanaspokesman com Irozana Spokesman - ShareChat