ਬੇਗਮ ਪੁਰਾ ਸਹਰ ਕੋ ਨਾਉ ॥
ਦੂਖੁ ਅੰਦੋਹੁ ਨਹੀ ਤਿਹਿ ਠਾਉ ॥
ਨਾਂ ਤਸਵੀਸੁ ਖਿਰਾਜੁ ਨ ਮਾਲੁ ॥
ਖਉਫੁ ਨ ਖਤਾ ਨ ਤਰਸੁ ਜਵਾਲੁ ॥1॥
ਅਬ ਮੋਹਿ ਖੂਬ ਵਤਨ ਗਹ ਪਾਈ ॥
ਊਹਾਂ ਖੈਰਿ ਸਦਾ ਮੇਰੇ ਭਾਈ ॥1॥ਰਹਾਉ॥
ਕਾਇਮੁ ਦਾਇਮੁ ਸਦਾ ਪਾਤਿਸਾਹੀ ॥
ਦੋਮ ਨ ਸੇਮ ਏਕ ਸੋ ਆਹੀ ॥
ਆਬਾਦਾਨੁ ਸਦਾ ਮਸਹੂਰ ॥
ਊਹਾਂ ਗਨੀ ਬਸਹਿ ਮਾਮੂਰ ॥2॥
ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥
ਮਹਰਮ ਮਹਲ ਨ ਕੋ ਅਟਕਾਵੈ ॥
ਕਹਿ ਰਵਿਦਾਸ ਖਲਾਸ ਚਮਾਰਾ ॥
ਜੋ ਹਮ ਸਹਰੀ ਸੁ ਮੀਤੁ ਹਮਾਰਾ ॥ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ #📝 ਅੱਜ ਦਾ ਵਿਚਾਰ ✍ #📄 ਜੀਵਨ ਬਾਣੀ #📃ਲਾਈਫ ਕੋਟਸ✒️ #follow krlo

