#👉ਪੰਜਾਬ ਦੇ ਇੰਟਰਨੈਸ਼ਨਲ ਨਸ਼ਾ ਤਸਕਰ ਦੀ ਮੌਤ ਪੰਜਾਬ ਦੇ ਇੰਟਰਨੈਸ਼ਨਲ ਡਰੱਗ ਤਸਕਰ ਰਾਜਾ ਕੰਦੌਲਾ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰਾਜਾ ਕੰਦੌਲਾ ਬੰਗਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਮੁੰਬਈ 'ਚ ਰਹਿ ਰਹੇ ਰਾਜਾ ਕੰਦੋਲਾ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


