ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਇਕ ਦੁਖਦਾਈ ਘਟਨਾ ਵਾਪਰ ਗਈ। ਜਿਥੇ ਖੈਬਰ ਪਖਤੂਨਖਵਾ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਵਿਆਹ ਸਮਾਰੋਹ ਵਿੱਚ ਅਚਾਨਕ ਹੋਏ ਆਤਮਘਾਤੀ ਬੰਬ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਦੌਰਾਨ 5 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਵਿਆਹ ਸਮਾਗਮ ਵਿਚ ਇਹ ਧਮਾਕਾ ਉਸ ਸਮੇਂ ਹੋਇਆ, ਜਦੋਂ ਮਹਿਮਾਨ ਖ਼ੁਸ਼ੀ ਵਿਚ ਨੱਚ ਰਹੇ ਸਨ। ਇਸ ਘਟਨਾ ਦੌਰਾਨ ਵਿਆਹ ਦੀਆਂ ਖ਼ੁਸ਼ੀਆਂ ਸੋਗ ਵਿੱਚ ਬਦਲ ਗਈਆਂ। ਪੁਲਸ ਅਨੁਸਾਰ ਇਹ ਹਮਲਾ ਕੁਰੈਸ਼ੀ ਮੋੜ ਨੇੜੇ ਸ਼ਾਂਤੀ ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਘਰ ਆਯੋਜਿਤ ਇੱਕ ਵਿਆਹ ਸਮਾਰੋਹ ਦੌਰਾਨ ਵਾਪਰਿਆ। #😱ਚੱਲਦੇ ਵਿਆਹ 'ਚ ਆਤਮਘਾਤੀ ਹਮਲਾ, 5 ਮੌਤਾਂ


