#🙄1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਬਰੀ ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਦਿੱਤਾ। ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਸੱਜਣ ਕੁਮਾਰ ਨੇ ਕੋਰਟ ਦਾ ਧੰਨਵਾਦ ਕੀਤਾ। ਬਰੀ ਹੋਣ ਤੋਂ ਬਾਅਦ ਵੀ ਸੱਜਣ ਕੁਮਾਰ ਬਾਹਰ ਨਹੀਂ ਆਉਣਗੇ ਸਗੋਂ ਜੇਲ੍ਹ ਵਿਚ ਹੀ ਰਹਿਣਗੇ। ਦੱਸ ਦੇਈਏ ਕਿ ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਪਿਛਲੇ ਸਾਲ ਦਸੰਬਰ ’ਚ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ 22 ਜਨਵਰੀ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


