ShareChat
click to see wallet page
search
🔴 BREAKING : ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਪੰਜਾਬ ਦੇ ਮੁੱਖ ਚੋਣ ਅਫਸਰ ਨਿਯੁਕਤ ⚫ ਚੰਡੀਗੜ੍ਹ : ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ’ਚ ਅਨਿੰਦਿਤਾ ਮਿੱਤਰਾ ਆਈ.ਏ.ਐਸ. ਨੂੰ ਪੰਜਾਬ ਦਾ ਨਵਾਂ ਮੁੱਖ ਚੋਣਕਾਰ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਪ੍ਰਿੰਸੀਪਲ ਸਕੱਤਰ ਦੇ ਦਸਤਖਤਾਂ ਹੇਠ ਇਕ ਪੱਤਰ ਵੀ ਜਾਰੀ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਅਨਿੰਦਿਤਾ ਮਿੱਤਰਾ ਪੰਜਾਬ ਕੇਡਰ ਦੇ 2007 ਬੈਚ ਦੇ ਸੀਨੀਅਰ ਆਈ. ਏ. ਐਸ. ਅਫਸਰ ਹਨ ਅਤੇ ਮੌਜੂਦਾ ਸਮੇਂ ਉਹ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਜੋਂ ਅਹਿਮ ਜ਼ਿੰਮੇਦਾਰੀ ਨਿਭਾ ਰਹੇ ਹਨ। ਅਨਿੰਦਿਤਾ ਮਿੱਤਰਾ ਪੰਜਾਬ ਦੇ ਮੁੱਖ ਚੋਣਕਾਰ ਅਫਸਰ ਵਜੋਂ ਸੇਵਾ ਨਿਭਾ ਚੁੱਕੇ ਸ਼੍ਰੀ ਸਿਬਿਨ. ਸੀ. (ਆਈ.ਏ.ਐਸ) ਦੀ ਜਗ੍ਹਾ ਲੈਣਗੇ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🎤breakingnews #punjabi news #BreakingNews #TodayPunjabNews #cmchanni #newspunjab #punjabinews #breakingnews
🌍 ਪੰਜਾਬ ਦੀ ਹਰ ਅਪਡੇਟ 🗞️ - ShareChat