#👉ਸਿੱਖ ਫੌਜੀਆਂ ਦੀ ਘਟ ਰਹੀ ਗਿਣਤੀ! ਫੌਜ ਚਿੰਤਤ ਭਾਰਤੀ ਫ਼ੌਜ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਅਪੀਲ ਕਰਦਿਆਂ ਸਿੱਖ ਰੈਜੀਮੈਂਟ 'ਚ ਸ਼ਾਮਲ ਹੋਣ ਦੀ ਗੱਲ ਕੀਤੀ ਹੈ। ਦਰਅਸਲ ਭਾਰਤੀ ਫ਼ੌਜ ਨੇ ਸਿੱਖ ਫ਼ੌਜੀਆਂ ਦੀ ਘੱਟ ਰਹੀ ਗਿਣਤੀ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ ਪੰਜਾਬੀਆਂ ਨੂੰ ਸਿੱਖ ਰੈਜੀਮੈਂਟ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਆਪਣੇ ਅਧਿਕਾਰਤ ਬਿਆਨ 'ਚ ਫ਼ੌਜ ਨੇ ਸਿੱਖ ਰੈਜੀਮੈਂਟ ਨੂੰ ਭਾਰਤੀ ਫ਼ੌਜ ਦੀਆਂ ਸਭ ਤੋਂ ਵੱਕਾਰੀ ਅਤੇ ਵਿਲੱਖਣ ਰੈਜੀਮੈਂਟਾਂ 'ਚੋਂ ਇੱਕ ਦੱਸਿਆ ਅਤੇ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐


