ShareChat
click to see wallet page
search
ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ 'ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕੇਗਾ।ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ਉਤੇ 21 ਨਵੰਬਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਹਫ਼ਤੇ ’ਚ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲਿਸ ਕਪਤਾਨ ਤੋਂ ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਰਿਪੋਰਟ ਮੰਗੀ ਸੀ। ਅੰਮ੍ਰਿਤਸਰ ਪ੍ਰਸ਼ਾਸਨ ਨੇ ਪੈਰੋਲ ਦੀ ਅਰਜ਼ੀ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ ਜਿਸ ਦੇ ਆਧਾਰ ’ਤੇ ਗ੍ਰਹਿ ਵਿਭਾਗ ਨੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਪਹਿਲੀ ਦਸੰਬਰ ਤੋਂ 19 ਦਸੰਬਰ ਤੱਕ ਹੋ ਰਿਹਾ ਹੈ ਜਿਸ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਜ਼ਰੀਏ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ। #👨‍⚖️ਪੈਰੋਲ ਰੱਦ ਹੋਣ 'ਤੇ MP ਅੰਮ੍ਰਿਤਪਾਲ ਦਾ ਵੱਡਾ ਫੈਸਲਾ
👨‍⚖️ਪੈਰੋਲ ਰੱਦ ਹੋਣ 'ਤੇ MP ਅੰਮ੍ਰਿਤਪਾਲ ਦਾ ਵੱਡਾ ਫੈਸਲਾ - 71 Tifi[3u fur ग््प्टीवेग्ट MP &413'94 பrபa3னoweoad ufeod3uais पगर ठ्ॅउ मैप्नठ 'उ पर्गभल गेप्ट लप्टी र्भगी पैठेल थगिली थटीप्तठ 'उे HC ठे मठवग्ठ ठ रिउे पी H्ग्रेप्न Hoqrగhiigu గ్ైu36 శశకశిక Hil feగa PUNJAB AND HARYANA HIGH COURT PUBLIC ENTRY IAB IR' 71 Tifi[3u fur ग््प्टीवेग्ट MP &413'94 பrபa3னoweoad ufeod3uais पगर ठ्ॅउ मैप्नठ 'उ पर्गभल गेप्ट लप्टी र्भगी पैठेल थगिली थटीप्तठ 'उे HC ठे मठवग्ठ ठ रिउे पी H्ग्रेप्न Hoqrగhiigu గ్ైu36 శశకశిక Hil feగa PUNJAB AND HARYANA HIGH COURT PUBLIC ENTRY IAB IR' - ShareChat