#🚆ਪੰਜਾਬ 'ਚ ਅੱਜ ਰੋਕੀਆਂ ਜਾਣਗੀਆਂ ਰੇਲਾਂ #👉 ਤਾਜ਼ਾ ਅਪਡੇਟਸ ⭐ #ਰਿਆਸਤ ਨਿਊਜ਼ 🎤 ਪੰਜਾਬ 'ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ 'ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ 'ਤੇ ਪਟੜੀਆਂ 'ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ’ਤੇ ਟ੍ਰੈਕ ਜਾਮ ਕਰਨਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਸੀ।


