#📢ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ! ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ! ਮੰਤਰੀ ਨੇ ਮੀਟਿੰਗ ਮਗਰੋਂ ਕੀਤਾ ਐਲਾਨ #🆕13 ਅਕਤੂਬਰ ਦੀਆਂ ਅਪਡੇਟਸ🗞 #🎥ਵਾਇਰਲ ਸਟੋਰੀ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕਈ ਵੱਡੇ ਫ਼ੈਸਲਿਆਂ 'ਤੇ ਮੋਹਰ ਲਗਾਈ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਬਰਿੰਦਰ ਗੋਇਲ ਨੇ ਮੀਟਿੰਗ ਮਗਰੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚੋਂ ਨਸ਼ਾ ਖ਼ਤਮ ਕਰਨ ਦੇ ਮੰਤਵ ਨਾਲ ਹੁਣ ਜੇਲ੍ਹਾਂ ਵਿਚ ਸਨਿਫ਼ਰ ਡੌਗ ਤਾਇਨਾਤ ਕੀਤੇ ਜਾਣਗੇ। ਅੱਜ ਦੀ ਮੀਟਿੰਗ ਵਿਚ ਇਨ੍ਹਾਂ ਡੌਗਜ਼ ਦੀ ਖ਼ਰੀਦ ਲਈ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੜ੍ਹ ਪੀੜਤਾਂ ਦੇ ਮੁਆਵਜ਼ੇ ਨੂੰ ਵੀ ਅਮਲੀ ਜਾਮਾ ਪਹਿਣਾਇਆ ਗਿਆ ਹੈ, ਜਿਸ ਤਹਿਤ ਪ੍ਰਤੀ ਏਕੜ 20 ਹਜ਼ਾਰ ਰੁਪਏ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਹੜ੍ਹ ਪੀੜਤਾਂ ਨੂੰ ਟੁੱਟੇ ਹੋਏ ਘਰਾਂ ਦੀ ਮੁਰੰਮਤ ਦੇ ਲਈ 40 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।


