ShareChat
click to see wallet page
search
🔴 BIG NEWS : ਪੰਜਾਬ ਦੇ 7 ਜ਼ਿਲ੍ਹਿਆਂ ’ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਰਾਤ ਦੇ ਤਾਪਮਾਨ ਵਿੱਚ ਆਈ ਵੱਡੀ ਗਿਰਾਵਟ ⚫ ਲੁਧਿਆਣਾ/ਚੰਡੀਗੜ੍ਹ : ਪੰਜਾਬ ਵਿਚ ਮੌਸਮ ਇਕ ਵਾਰ ਫਿਰ ਬਦਲ ਗਿਆ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ 19 ਸਤੰਬਰ ਨੂੰ ਕਈ ਇਲਾਕਿਆਂ ਵਿਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਤਾਪਮਾਨ ਡਿੱਗੇਗਾ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਪਟਿਆਲਾ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਦੇ ਕੁਝ ਹੋਰ ਜ਼ਿਲ੍ਹਿਆਂ ਵਿਚ ਬੱਦਲਵਾਈ ਰਹੇਗੀ ਅਤੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। #👉 ਤਾਜ਼ਾ ਅਪਡੇਟਸ ⭐ #🆕19 ਸਤੰਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #☔ਪੰਜਾਬ ਵਿਚ ਅੱਜ ਮੌਸਮ ਰਹੇਗਾ ਠੰਢਾ
☔ਪੰਜਾਬ ਵਿਚ ਅੱਜ ਮੌਸਮ ਰਹੇਗਾ ਠੰਢਾ - ्तनग्प्व रे 7 ्िलुिभां 'उ झॅन भींग थैट री मडण्हठा பசGHGபHa ्तनग्प्व रे 7 ्िलुिभां 'उ झॅन भींग थैट री मडण्हठा பசGHGபHa - ShareChat