#😱ਪੰਜਾਬ: ਸੀਨੀਅਰ 'ਆਪ' ਆਗੂ ਦੇ ਲੱਗੀ ਗੋਲੀ, ਮੌਤ #🆕13 ਨਵੰਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #🛣️ਹਾਦਸਿਆਂ ਦੀਆਂ ਅਪਡੇਟਸ 🚛
ਮੋਗਾ ਜ਼ਿਲ੍ਹੇ ਦੇ ਪਿੰਡ ਭੋਡੀਵਾਲ ਦੀ ਭਾਟੇਵਾਲਾ ਬਸਤੀ 'ਚ ਰਹਿੰਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੌਜੂਦਾ ਸਰਪੰਚ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਣ ਮੌਤ ਹੋ ਗਈ। ਸੂਤਰਾਂ ਮੁਤਾਬਕ ਸਰਪੰਚ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਗਈ ਹੈ। ਧਰਮਕੋਟ ਦੇ ਏ. ਐੱਸ. ਆਈ. ਜਰਨੈਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੀ ਪਛਾਣ 28 ਸਾਲਾ ਜਸਵੰਤ ਸਿੰਘ ਵਾਸੀ ਭੋਡੀਵਾਲ ਵਜੋਂ ਹੋਈ ਹੈ। ਉਹ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ।


