#🚨ਤਾਜ਼ਾ ਅਪਡੇਟ
ਵਕਤ ਪੈ ਜਾਵੇ ਕਦੋਂ ਭਰਾਵੋ ਪਤਾ ਨਹੀਂ ਲੱਗਦਾ ਬੰਦੇ ਤੇ - ਗੀਤਕਾਰ ਸੁਖਚੈਨ ਬਰਾੜ ਹਰੀ ਕੇ ਕਲਾਂ
#🚨ਤਾਜ਼ਾ ਅਪਡੇਟ
ਪੀ.ਏ.ਯੂ.-ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵੱਲੋਂ ਧੂਲਕੋਟ ਪਿੰਡ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ (ਲਖਵਿੰਦਰ ਬਰਾੜ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਧੂਲਕੋਟ ਪਿੰਡ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।
ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਕੇ.ਵੀ.ਕੇ. ਵਿੱਚ ਉਪਲਬਧ ਮਸ਼ੀਨਰੀ ਬੈਂਕ ਦੀ ਸਹੂਲਤ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾੜ੍ਹੀ ਦੀਆਂ ਫਸਲਾਂ ਦੀਆਂ ਸਿਫਾਰਸ਼ ਕਿਸਮਾਂ ਅਤੇ ਉਹਨਾਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਡਾ. ਵਿਵੇਕ ਕੁਮਾਰ, ਅਸਿਸਟੈਂਟ ਪ੍ਰੋਫੈਸਰ, ਫ਼ਸਲ ਵਿਗਿਆਨ ਨੇ ਕਿਸਾਨਾਂ ਨੂੰ ਝੋਨੇ ਵਿੱਚ ਆਉਣ ਵਾਲੇ ਕੀੜੇ ਅਤੇ ਰੋਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਦੇ ਪ੍ਰਬੰਧਨ ਦੇ ਸੁਝਾਅ ਸਾਂਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।
ਡਾ. ਗੁਰਵਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ, ਪਸਾਰ ਸਿੱਖਿਆ ਨੇ ਸਟੇਜ ਸੰਚਾਲਨ ਕਰਦੇ ਹੋਏ ਕਿਸਾਨਾਂ ਨੂੰ ਮੌਸਮੀ ਤਬਦੀਲੀ ਦੇ ਖੇਤੀਬਾੜੀ ਉੱਤੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਖੁੱਲ੍ਹੇ ਖੇਤਾਂ ਵਿੱਚ ਕੀਤੀ ਜਾਂਦੀ ਹੈ ਜਿਸ ਕਰਕੇ ਇਸ ਮੌਸਮੀ ਤਬਦੀਲੀ ਤੋਂ ਸਭ ਤੋਂ ਵੱਧ ਖੇਤੀ ਹੀ ਪ੍ਰਭਾਵਿਤ ਹੋ ਰਹੀ ਹੈ। ਅੰਤ ਵਿੱਚ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਕਿਸਾਨਾਂ ਦੇ ਵੱਖ-ਵੱਖ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ ਗਏ।
#🚨ਤਾਜ਼ਾ ਅਪਡੇਟ
ਪਰਾਲੀ ਦੇ ਯੋਗ ਪ੍ਰਬੰਧਨ ਅਤੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਖੇਤੀਬਾੜੀ ਵਿਭਾਗ ਨੇ ਭਖਾਈ ਜਾਗਰੂਕਤਾ ਮੁਹਿੰਮ
ਸ੍ਰੀ ਮੁਕਤਸਰ ਸਾਹਿਬ 3 ਅਕਤੂਬਰ (ਲਖਵਿੰਦਰ ਬਰਾੜ)ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਅਤੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵੱਖ-ਵੱਖ ਪ੍ਰਚਾਰ ਮਾਧਿਅਮਾ ਰਾਹੀਂ ਬਲਾਕ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਗੰਧੜ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਏਡੀਓ ਸਰਕਲ ਲੱਖੇਵਾਲੀ ਡਾ. ਮਨਮੀਤ ਸਿੰਘ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ। ਤਕਨੀਕੀ ਸੈਸ਼ਨ ਦੋਰਾਨ ਵੱਖ ਵੱਖ ਬੁਲਾਰਿਆਂ ਵੱਲੋਂ ਕਿਸਾਨਾਂ ਨਾਲ ਵੱਖ ਵੱਖ ਵਿਸ਼ਿਆਂ ਤੇ ਵਿਚਾਰ ਸਾਂਝੇ ਕੀਤੇ ਗਏ। ਅਮਰਦੀਪ ਕੌਰ, ਬੀ ਟੀ ਐਮ, ਆਤਮਾ ਮਿੱਟੀ ਅਤੇ ਪਾਣੀ ਪਰਖ਼ ਦੀ ਮਹੱਤਤਾ ਅਤੇ ਢੰਗ ਤਰੀਕਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਬਾਅਦ ਆਉਣ ਵਾਲੀਆਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਗਗਨਦੀਪ ਸਿੰਘ ਮਾਨ ਡੀ ਪੀ ਡੀ ਆਤਮਾ ਵੱਲੋਂ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਡਾ. ਜੋਬਨਦੀਪ ਸਿੰਘ, ਏ ਡੀ ਓ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਡਾ. ਅਮਨਦੀਪ ਕੌਰ, ਏ ਡੀ ਓ (ਮਾਰਕੀਟਿੰਗ) ਬਰੀਵਾਲਾ ਵੱਲੋਂ ਖੇਤੀਬਾੜੀ ਮੰਡੀਕਰਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਸਮਝਾਇਆ ਗਿਆ ਕਿ ਕਿਸਾਨ ਕਿਵੇਂ ਫਸਲਾਂ ਦੇ ਮੰਡੀਕਰਨ ਦੌਰਾਨ ਹੋ ਸਕਦੀ ਲੁੱਟ ਤੋਂ ਬਚ ਸਕਦੇ ਹਨ । ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਮਨਮੀਤ ਕੌਰ, ਏ. ਡੀ. ਓ. (ਮਾਰਕੀਟਿੰਗ) ਵੱਲੋਂ ਦੱਸਿਆ ਗਿਆ।
ਕੈਂਪ ਦੌਰਾਨ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ.ਰਾਜਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਦਿਆਂ ਪਰਾਲੀ ਦਾ ਹੱਲ ਕਰਨ ਅਤੇ ਇਸ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਪਰਾਲੀ ਦੀ ਇੰਨ-ਸਿਟੂ ਵਰਤੋਂ ਨਾਲ ਮਿੱਟੀ ਦੀ ਸੇਹਤ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਖਾਦਾਂ ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਉਨਾਂ ਵੱਲੋਂ ਕਿਸਾਨਾ ਦੀਆਂ ਪਰਾਲੀ ਪ੍ਰਬੰਧਨ ਅਤੇ ਹੋਰ ਵਿਸ਼ਿਆਂ ਸਬੰਧੀ ਮੁਸ਼ਕਲਾ ਸੁਣੀਆਂ ਗਈਆ ਅਤੇ ਹੱਲ ਵੀ ਸੁਝਾਏ ਗਏ। ਇਸ ਕੈਂਪ ਦੋਰਾਨ ਕਿਸਾਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਪਰ ਸਾਨੂੰ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪ੍ਰਤੀ ਏਕੜ ਬਣਦਾ ਇੰਨਸੈਟਿਵ ਦਵਾਇਆ ਜਾਵੇ। ਇਸ ਕੈਂਪ ਦਾ ਸਾਰਾ ਪ੍ਰਬੰਧ ਗਗਨਦੀਪ ਸਿੰਘ ਏ.ਟੀ.ਐਮ, ਰਾਜਵੀਰ ਸਿੰਘ ਬੇਲਦਾਰ, ਦੀਪਇੰਦਰ ਸਿੰਘ ਬੇਲਦਾਰ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ, ਹੋਰ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
#🚨ਤਾਜ਼ਾ ਅਪਡੇਟ
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਹਾੜ੍ਹੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਲਗਾਇਆ ਗਿਆ ਬਲਾਕ ਪੱਧਰੀ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਲਖਵਿੰਦਰ ਬਰਾੜ) ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦਫਤਰ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅਤੇ ਆਉਣ ਵਾਲੇ ਹਾੜ੍ਹੀਸੀਜ਼ਨ ਦੀਆ ਫਸਲਾ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।
ਇਸ ਮੌਕੇ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਜ.ਕ.) ਨੇ ਕੈਂਪ ਵਿਚ ਪਹੁੰਚੇ ਸਮੂਹ ਕਿਸਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦਾ ਸਵਾਗਤ ਕਰਦਿਆਂ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ ਗਿਆ।
ਇਸ ਮੌਕੇ ਪ੍ਰਜੈਕਟ ਡਾਇਰੈਕਟਰ (ਆਤਮਾ) ਕਰਨਜੀਤ ਸਿੰਘ ਨੇ ਕਿਸਾਨਾ ਨਾਲ ਸਾਉਣੀ ਦੀਆ ਫਸਲਾਂ ਉੱਪਰ ਆਉਣ ਵਾਲੀਆ ਸਮੱਸਿਆਵਾਂ ਦੇ ਹੱਲ ਸਬੰਧੀ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਲਈ ਜਰੂਰੀ ਨੁਕਤੇ ਸਾਂਝੇ ਕੀਤੇ ਗਏ।
ਇਸ ਮੌਕੇ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੁਬਾਣਿਆਂਵਾਲੀ ਵੱਲੋ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੁਚੱਜੀ ਸਾਭ ਸੰਭਾਲ ਸਬੰਧੀ, ਅਮਰਦੀਪ ਕੌਰ ਬੀ.ਟੀ.ਐੱਮ. ਸ੍ਰੀ ਮੁਕਤਸਰ ਸਾਹਿਬ ਵੱਲੋ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਸਬੰਧੀ, ਅਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ (ਮਾਰਕੀਟਿੰਗ) ਬਰੀਵਾਲਾ ਵੱਲੋਂ ਸਾਉਣੀ ਦੀਆਂ ਫਸਲਾਂ ਦੇ ਸੁਚੱਜੇ ਮੰਡੀਕਰਨ ਬਾਰੇ ਅਤੇ ਮਨਮੀਤ ਕੌਰ, ਖੇਤੀਬਾੜੀ ਵਿਕਾਸ ਅਫਸਰ (ਮਾਰਕੀਟਿੰਗ) ਨੇ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਬਾਰੇ, ਪਰਾਲੀ ਪ੍ਰਬੰਧਨ ਲਈ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਬਾਰੇ ਦੱਸਿਆ ਗਿਆ ਅਤੇ ਉਹਨਾਂ ਨੇ ਮੌਕੇ ’ਤੇ ਕਿਸਾਨਾਂ ਦੇ ਸਵਾਲਾਂ ਦੇ ਢੁੱਕਵੇ ਜਵਾਬ ਵੀ ਦਿੱਤੇ। ਇਸ ਮੌਕੇ ਮਾਹਿਰਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਵਿੱਚੋਂ ਕਿਸਾਨਾਂ ਨਾਲ ਸਵਾਲ ਜਵਾਬ ਕੀਤੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਕਿਸਾਨਾਂ ਨੂੰ ਘਰੇਲੂ ਬਗੀਚੀ ਲਈ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਆਰ. ਜੀ. ਆਰ. ਸੈੱਲ ਦੇ ਜ਼ਿਲ੍ਹਾ ਕੋ ਆਰਡੀਨੇਟਰ ਲਖਵਿੰਦਰ ਸਿੰਘ ਵੱਲੋਂ ਆਪਣੇ ਪ੍ਰੋਜੈਕਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਰਾਜਵਿੰਦਰ ਸਿੰਘ ਨੇ ਕੈਂਪ ਵਿੱਚ ਪਹੁੰਚਣ ਲਈ ਕਿਸਾਨਾਂ ਦਾ ਧੰਨਵਾਦ ਕੀਤਾਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁਚੱਜੇ ਪਰਾਲੀ ਪ੍ਰਬੰਧਨ ਲਈ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਖੇਤੀਬਾੜੀ ਵਿਭਾਗ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ ਵੱਲੋ ਕੈਂਪ ਨੂੰ ਕਾਮਯਾਬ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ। ਇਸ ਮੌਕੇ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਅਗਾਂਹ ਵਧੂ ਕਿਸਾਨਾਂ ਨੇ ਭਾਗ ਲਿਆ ਅਤੇ ਆਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਲਿਟਰੇਚਰ ਵੀ ਵੰਡਿਆ ਗਿਆ।
#🚨ਤਾਜ਼ਾ ਅਪਡੇਟ
ਸ:ਭਗਵੰਤ ਸਿੰਘ ਮਾਨ ਜੀ ਮੁੱਖ ਮੰਤਰੀ,ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਅਤੇ MLA Hardeep Singh Dimpy Dhillon ਜੀ ਦੇ ਯਤਨਾਂ ਸਦਕਾ ਪਿੰਡ ਹਰੀ ਕੇ ਕਲਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗ੍ਰਾਮ ਪੰਚਾਇਤ ਹਰੀ ਕੇ ਕਲਾ ਅਤੇ ਨਗਰ ਨਿਵਾਸੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
#🚨ਤਾਜ਼ਾ ਅਪਡੇਟ
ਵਰਲਡ ਰੇਬਿਜ਼ ਡੇਅ ‘ਤੇ ਐਸ ਪੀ ਸੀ ਏ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ ਮੁਫਤ ਟੀਕਾਕਰਨ ਕੈਂਪ
ਸ੍ਰੀ ਮੁਕਤਸਰ ਸਾਹਿਬ 29 ਸਤੰਬਰ (ਲਖਵਿੰਦਰ ਬਰਾੜ) ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, “ਸੁਸਾਇਟੀ ਫਾਰ ਪ੍ਰੋਵੈਨਸ਼ਨ ਆਫ ਕੁਰੈਲਟੀ ਟੂ ਐਨੀਮਲਜ” (ਐਸ ਪੀ ਸੀ ਏ) ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ, ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਲਡ ਰੇਬਿਜ਼ ਡੇਅ ਨੂੰ ਸਮਰਪਿਤ ਇੱਕ ਮੁਫਤ ਐਂਟੀ ਰੇਬਿਜ਼ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ 145 ਪਾਲਤੂ ਅਤੇ ਅਵਾਰਾ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕੇ ਲਗਾਏ ਗਏ। ਇਸ ਕੈਂਪ ਦੌਰਾਨ ਲੋਕਾਂ ਨੂੰ ਜਾਣਕਾਰੀ ਦਿੰਦੀਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵੱਲੋਂ ਇਸ ਬਿਮਾਰੀ ਦੀ ਭਿਆਨਕਤਾ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਇਲਾਵਾ ਇਸ ਮੌਕੇ ਐਸ ਪੀ ਸੀ ਏ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਕੈਂਪ ਵਿੱਚ ਡਾ. ਕੇਵਲ ਸਿੰਘ, ਸੀਨੀਅਰ ਵੈਟਨਰੀ ਅਫਸਰ ਸ੍ਰੀ ਮੁਕਤਸਰ ਸਾਹਿਬ, ਡਾ ਮੁਸਕਾਨ ਵੈਟਨਰੀ ਅਫਸਰ ਬੱਲਮਗੜ੍ਹ, ਸੁਖਵੀਰ ਸਿੰਘ ਡੀ ਵੀ ਆਈ, ਰਮਨਦੀਪ ਸਿੰਘ ਵੈਟਨਰੀ ਇੰਸਪੈਕਟਰ, ਰਜੇਸ਼ ਕੁਮਾਰ ਅਤੇ ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।
#🚨ਤਾਜ਼ਾ ਅਪਡੇਟ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 30 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ 26 ਸਤੰਬਰ (ਲਖਵਿੰਦਰ ਬਰਾੜ) ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫ਼ਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 30 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈ.ਕਾਰਟ (ਫਲਿੱਪ ਕਾਰਟ) ਵੱਲੋਂ ਡਲੀਵਰੀ ਬੁਆਏ ਦੀਆਂ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਈ.ਕਾਰਟ (ਫਲਿੱਪ ਕਾਰਟ) ਦੀ ਇੰਟਰਵਿਊ ਲਈ ਘੱਟ ਤੋਂ ਘੱਟ ਵਿੱਦਿਅਕ ਯੋਗਤਾ 10ਵੀਂ ਪਾਸ, ਉਮਰ 18 ਤੋਂ 50 ਸਾਲ ਅਤੇ ਪ੍ਰਾਰਥੀ ਕੋਲ ਆਪਣਾ ਮੋਟਰਸਾਈਕਲ ਅਤੇ ਫੋਨ ਹੋਣ ਜਰੂਰੀ ਹੈ ਇਹ ਅਸਾਮੀ ਲੜਕੇ, ਲੜਕੀਆਂ ਦੋਨਾਂ ਲਈ ਹੈ। ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਡਰਾਇਵਿੰਗ ਲਾਇਸੈਂਸ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈੱਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।
#🚨ਤਾਜ਼ਾ ਅਪਡੇਟ
ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਐਂਡ ਐਂਟੀ ਕ੍ਰਾਈਮ ਸੰਗਠਨ ਪੰਜਾਬ ਬਾਡੀ ਦੀ ਸਮੂਚੀ ਟੀਮ ਵਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ.
#😭ਦਰਦਨਾਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ
https://youtu.be/ndpNb-s08yI
#👉ਸਟੁਡੈਂਟਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਲਗਾਇਆ ਗਿਆ ਪਿੰਡ ਪੱਧਰੀ ਕੈਂਪ
ਸ੍ਰੀ ਮੁਕਤਸਰ ਸਾਹਿਬ 18 ਸਤੰਬਰ (ਲਖਵਿੰਦਰ ਬਰਾੜ) ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਅਤੇ ਡਾ. ਰਾਜਵਿੰਦਰ ਸਿੰਘ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਭਾਗ ਸਰਕਲ ਲੁਬਾਣਿਆਂਵਾਲੀ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਪਿੰਡ ਚੌਂਤਰਾ ਵਿਖੇ ਸਾਉਣੀ ਦੀਆਂ ਫਸਲਾਂ ਵਿੱਚ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਅਗਾਉਂ ਵਿਉਂਤਬੰਦੀ ਕਰਨ ਸਬੰਧੀ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕੀਤੀ ਗਈ।
ਇਸ ਮੌਕੇ ਡਾ. ਹਰਮਨਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਭੰਗੇਵਾਲਾ ਵੱਲੋਂ ਕਿਸਾਨਾਂ ਨੂੰ ਮਿੱਟੀ-ਪਾਣੀ ਦੀ ਪਰਖ ਸਬੰਧੀ ਅਤੇ ਕਿਸਾਨ ਸੰਮਾਨ ਨਿਧੀ ਯੋਜਨਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਸੀਜ਼ਨ ਦੌਰਾਨ ਆਪਣੇ-ਆਪਣੇ ਖੇਤੀ ਦੀ ਮਿੱਟੀ ਅਤੇ ਪਾਣੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਮਿੱਟੀ ਪਾਣੀ ਵਿੱਚ ਆਉਣ ਵਾਲੀਆਂ ਘਾਟਾਂ ਸਬੰਧੀ ਪੁਖਤਾ ਜਾਣਕਾਰੀ ਹਾਸਲ ਹੋ ਸਕੇ। ਕੈਂਪ ਦੌਰਾਨ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਆਉਣ ਵਾਲੇ ਸੀਜ਼ਨ ਦੌਰਾਨ ਝੋਨੇ ਅਤੇ ਬਾਸਮਤੀ ਦੀ ਪਰਾਲੀ ਪ੍ਰਬੰਧਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।
ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕਿਸਾਨਾਂ ਨੂੰ ਮਹਿਕਮੇ ਦੀਆਂ ਕਿਸਾਨਾਂ ਨੂੰ ਦਿੱਤੀਆ ਜਾ ਰਹੀਆਂ ਸੇਵਾਵਾਂ ਜਿਵੇਂ ਕਿ ਕਿਸਾਨ ਹੈਲਪ ਡੈਸਕ, ਸਬਸਿਡੀ ਸਬੰਧੀ ਸਕੀਮਾਂ ਦੀ ਜਾਣਕਾਰੀ ਦਿੱਤੀ, ਫਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਮਹਿਕਮੇ ਨਾਲ ਰਾਬਤਾ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਜਵਿੰਦਰ ਸਿੰਘ ਵੱਲੋਂ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਯਮ ਧੁਰਿਆ, ਏ ਐਸ ਆਈ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਸਨ।