#🚨ਤਾਜ਼ਾ ਅਪਡੇਟ
ਪਸ਼ੂ ਪਾਲਣ ਵਿਭਾਗ ਵੱਲੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ,ਲ 9 ਅਕਤੂਬਰ (ਲਖਵਿੰਦਰ ਬਰਾੜ) ਸ: ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੀ ਯੋਗ ਰਹਿਨੁਮਾਈ ਅਤੇ ਰਾਹੁਲ ਭੰਡਾਰੀ ਆਈ.ਏ.ਐਸ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ ਹਰ ਮਹੀਨੇ ਦੇ ਦੂਜੇ ਸੋਮਵਾਰ ਨੂੰ ਕਰਵਾਏ ਜਾਣਗੇ। ਜਿਸ ਵਿੱਚ ਵੱਧ ਦੁੱਧ ਦੇਣ ਵਾਲੀਆਂ ਮੱਝਾਂ, ਗਾਵਾਂ ਅਤੇ ਬੱਕਰੀਆਂ ਦੀ ਨਸਲ ਅਨੁਸਾਰ ਚੁਆਈ ਕਰਵਾਈ ਜਾਵੇਗੀ ਅਤੇ ਇਹਨਾਂ ਚੁਆਈ ਮੁਕਾਬਲਿਆਂ ਵਿੱਚ ਪਹਿਲੇ, ਦੂਜੇ, ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਪਸ਼ੂ ਪਾਲਕਾਂ ਨੂੰ ਇਨਾਮ ਦਿੱਤੇ ਜਾਣਗੇ।
ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋ ABIP-SS ਸਕੀਮ ਅਧੀਨ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮਸਨੂਈ ਗਰਭਧਾਨ ਨਾਲ ਵੱਛੀਆਂ ਪੈਦਾ ਕਰਨ ਵਾਲੇ ਵੀਰਜ ਦੇ ਟੀਕੇ ਸਬਸਿਡੀ ’ਤੇ ਉਪਲੱਬਧ ਕਰਵਾਏ ਗਏ ਹਨ। ਇਹ ਬਹੁਤ ਹੀ ਚੰਗੀ ਨਗਲ ਦੇ ਵੱਛੀਆਂ ਵਾਲੇ ਟੀਕੇ ਹਨ। ਸਾਰੇ ਪਸ਼ੂ ਪਾਲਕ ਵੀਰਾਂ ਨੂੰ ਅਪੀਲ ਹੈ ਕਿ ਪਸ਼ੂ ਪਾਲਣ ਵਿਭਾਗ ਦੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਇਸ ਸੀਮਨ ਦਾ ਲਾਭ ਉਠਾਇਆ ਜਾਵੇ ਅਤੇ ਪਸ਼ੂਧਨ ਦਾ ਨਸਲ ਸੁਧਾਰ ਕੀਤਾ ਜਾਵੇ। ਉਹਨਾਂ ਨੇ ਇਹ ਵੀ ਦੱਸਿਆ ਕਿ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਜਿਵੇ ਕਿ ਮੂੰਹ ਖੁਰ, ਗਲਘੋਟੂ ਆਦਿ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾਂਦਾ ਹੈ। ਇਸ ਲਈ ਪਸ਼ੂ ਪਾਲਕਾਂ ਨੂੰ ਅਪੀਲ ਹੈ ਕਿ ਆਪਣੇ ਨੇੜੇ ਦੀ ਪਸ਼ੂ ਸੰਸਥਾ ਨਾਲ ਤਾਲਮੇਲ ਕਰਕੇ ਆਪਣੇ ਪਸ਼ੂਆਂ ਨੂੰ ਟੀਕਾਕਰਨ ਕਰਵਾਇਆ ਜਾਵੇ ਅਤੇ ਅਪਣੇ ਪਸ਼ੂਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਇਆ ਜਾਵੇ।
ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਵੱਖ-ਵੱਖ ਤੱਤਾਂ ਦੀਆਂ ਘਾਟਾਂ ਨੂੰ ਪੂਰਾ ਕਰਨ ਲਈ ਯੂਰੋਮਿਨ ਲਿਕਸ (ਪਸ਼ੂ ਚਾਟ) ਸਬਸਿਡੀ ਰੇਟਾਂ ’ਤੇ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਵੀ ਪਸ਼ੂ ਪਾਲਕਾਂ ਨੂੰ ਅਪੀਲ ਹੈ ਕਿ ਆਪਣੇ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਇਸ ਦਾ ਲਾਭ ਉਠਾਇਆ ਜਾਵੇ।
#🚨ਤਾਜ਼ਾ ਅਪਡੇਟ
ਪਰਾਲੀ ਪ੍ਰਬੰਧਨ ਸਬੰਧੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਬਲਾਕ ਲੰਬੀ ਵਿਖੇ ਆਸ਼ਾ ਵਰਕਰਾਂ ਦੀ ਲਗਾਈ ਟ੍ਰੇਨਿੰਗ
ਸ੍ਰੀ ਮੁਕਤਸਰ ਸਾਹਿਬ/ਲੰਬੀ 9 ਅਕਤੂਬਰ (ਲਖਵਿੰਦਰ ਬਰਾੜ) ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੁਗਰਾਜ ਸਿੰਘ ਉਪ-ਮੰਡਲ ਮੈਜਿਸਟ੍ਰੇਟ, ਮਲੋਟ ਦੀ ਯੋਗ ਅਗਵਾਈ ਹੇਠ ਅੱਜ ਖੇਤੀਬਾੜੀ ਵਿਭਾਗ ਬਲਾਕ ਲੰਬੀ ਦੀ ਟੀਮ ਵੱਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਅਤੇ ਸੁਚੱਜੇ ਪ੍ਰਬੰਧਨ ਸਬੰਧੀ ਆਸ਼ਾ ਵਰਕਰਾਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ ਅਤੇ ਇਸ ਟ੍ਰੇਨਿੰਗ ਦਾ ਪ੍ਰਬੰਧ ਸੀ.ਐਚ.ਸੀ ਲੰਬੀ ਵਿਖੇ ਡਾ. ਹਰਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਵੱਲੋਂ ਕਰਵਾਇਆ ਗਿਆ। ਸ੍ਰੀ ਪਵਨ ਕੁਮਾਰ ਬਲਾਕ ਇੰਚਾਰਜ ਵੱਲੋਂ ਕੈਂਪ ਵਿੱਚ ਆਈਆਂ ਆਸ਼ਾ ਵਰਕਰਾਂ ਅਤੇ ਮਹਿਮਾਨਾਂ ਨੂੰ ਜੀ ਆਇਆ ਆਖ ਕੇ ਸੈਮੀਨਾਰ ਦੀ ਕਾਰਵਾਈ ਆਰੰਭ ਕਰਵਾਈ।
ਡਾ. ਸ਼ਕਤੀਪਾਲ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਸਮੇਂ ਹੁੰਦੇ ਧੂਏਂ ਨਾਲ ਬੱਚਿਆਂ, ਬਜੁਰਗਾਂ ਅਤੇ ਬਿਮਾਰ ਲੋਕਾਂ ਦੇ ਨਾਲ ਨਾਲ ਹਰ ਮਨੁੱਖ ’ਤੇ ਪੈਂਦੇ ਹਾਨੀਕਾਰਕ ਪ੍ਰਭਾਵ ਬਾਰੇ ਦੱਸਿਆ ਗਿਆ। ਡਾ. ਮੰਜੂ ਰਾਣੀ ਵੱਲੋਂ ਪਰਾਲੀ ਦੇ ਧੂਏਂ ਕਾਰਨ ਅੱਖਾਂ ’ਤੇ ਪੈਂਦੇ ਮਾੜੇ ਪ੍ਰਭਾਵ ਬਾਰੇ ਦੱਸਿਆ ਗਿਆ। ਡਾ. ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੰਬੀ ਵੱਲੋਂ ਪਰਾਲੀ ਸਾੜਨ ਕਾਰਨ ਜਮੀਨ ’ਤੇ ਪੈਂਦੇ ਮਾੜੇ ਪ੍ਰਭਾਵ ਬਾਰੇ ਦੱਸਿਆ ਗਿਆ ਅਤੇ ਦੱਸਿਆ ਕਿ ਇਸ ਨਾਲ ਜਮੀਨ ਵਿੱਚ ਲਾਹੇਵੰਦ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ। ਪਰਾਲੀ ਦੀ ਅੱਗ ਨਾਲ ਖੇਤਾਂ ਵਿੱਚ ਪੰਛੀਆਂ ਅਤੇ ਦਰੱਖਤਾਂ ਦਾ ਵੀ ਬਹੁਤ ਨੁਕਸਾਨ ਹੁੰਦਾ ਹੈ।
ਡਾ. ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੰਬੀ ਵੱਲੋਂ ਦੱਸਿਆ ਗਿਆ ਕਿ ਪਰਾਲੀ ਦਾ ਸੁਚੱਜਾ ਪ੍ਰਬੰਧ ਜਮੀਨ ਵਿੱਚ ਹੀ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆ ਸਬਸਿਡੀ ’ਤੇ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋ ਸਕੇ। ਪਰਾਲੀ ਨੂੰ ਅੱਗ ਲਗਾਉਣ ਨਾਲ ਜੈਵਿਕ ਕਾਰਬਨ, ਫਾਸਫੋਰਸ, ਪੋਟਾਸ਼ ਅਤੇ ਹੋਰ ਵੀ ਬਹੁਤ ਸਾਰੇ ਤੱਤ ਨਸ਼ਟ ਹੋ ਜਾਂਦੇ ਹਨ ਜਿਹਨਾਂ ਦੀ ਪੂਰਤੀ ਬਾਅਦ ਵਿੱਚ ਕਿਸਾਨਾਂ ਨੂੰ ਖਾਦਾਂ ਦੀ ਵੱਧ ਵਰਤੋਂ ਕਰਕੇ ਕਰਨੀ ਪੈਂਦੀ ਹੈ ਅਤੇ ਕਿਸਾਨਾਂ ਦਾ ਖਰਚਾ ਵੀ ਵੱਧ ਜਾਂਦਾ ਹੈ।
ਇਸ ਮੌਕੇ ਗੁਰਦੀਪ ਸਿੰਘ ਨਾਇਬ ਤਹਿਸੀਲਦਾਰ ਲੰਬੀ ਵੱਲੋਂ ਸਮੂਹ ਆਸ਼ਾ ਵਰਕਰਾਂ ਅਤੇ ਸਟਾਫ ਦਾ ਧੰਨਵਾਦ ਕਰਦੇ ਹੋਏ ਅਪੀਲ ਕੀਤੀ ਗਈ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਿਆ ਜਾਵੇ ਤਾਂ ਜੋ ਇਸ ਸੀਜਨ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ। ਇਸ ਸੈਮੀਨਾਰ ਦੌਰਾਨ ਡਾ. ਇਮਾਨਪ੍ਰੀਤ ਸਿੰਘ ਮੈਡੀਕਲ ਅਫਸਰ ਅਤੇ ਸ੍ਰੀ ਪ੍ਰਿਤਪਾਲ ਸਿੰਘ ਐਸ.ਆਈ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
#🚨ਤਾਜ਼ਾ ਅਪਡੇਟ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਧਿਕਾਰੀਆਂ ਨਾਲ ਵਿਕਾਸ ਦੇ ਕੰਮਾਂ ਸਬੰਧੀ ਕੀਤੀ ਰਿਵਿਊ ਮੀਟਿੰਗ
ਪੈਡਿੰਗ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੇ ਆਦੇਸ਼
ਲੰਬੀ/ਸ੍ਰੀ ਮੁਕਤਸਰ ਸਾਹਿਬ 9 ਅਕਤੂਬਰ (ਲਖਵਿੰਦਰ ਬਰਾੜ) ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਪੰਚਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਕਿਹਾ ਕਿ ਪੈਂਡਿੰਗ ਪਏ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਾਲ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦੀ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਬੀ.ਡੀ.ਪੀ.ਓ. ਰਾਕੇਸ਼ ਬਿਸ਼ਨੋਈ, ਐਕਸੀਐਨ ਜੋਧਵੀਰ ਸਿੰਘ, ਐਸ.ਐਚ.ਓ ਥਾਣਾ ਲੰਬੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਬੰਧਤ ਪਿੰਡਾਂ ਸਰਪੰਚ, ਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।
#🚨ਤਾਜ਼ਾ ਅਪਡੇਟ
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਬਿਜਲੀ ਕੱਟਾਂ ਤੋਂ ਮੁਕਤੀ ਦੇਣ ਲਈ ਕੀਤੀ ਇਤਿਹਾਸਕ ਪਹਿਲ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ‘ਚ 23.61 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਕਰਵਾਏ ਜਾਣਗੇ ਵਿਕਾਸ ਕਾਰਜ-ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ
ਸ੍ਰੀ ਮੁਕਤਸਰ ਸਾਹਿਬ 9 ਅਕਤੂਬਰ (ਲਖਵਿਦਰ ਬਰਾੜ) ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਅੱਜ ਟਿੱਬੀ ਸਾਹਿਬ ਰੋਡ ’ਤੇ ਸਥਿਤ ਬਿਜਲੀ ਘਰ ਵਿਖੇ ਬ੍ਰੇਕਰ ਦਾ ਉਦਘਾਟਨ ਕੀਤਾ ਅਤੇ 107 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਉਸਾਰੀ, ਵਾਧੇ ਅਤੇ ਨਵੀਨੀਕਰਨ ਦੇ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕੀਤਾ।
ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਬਿਜਲੀ ਮੰਤਰੀ ਸ੍ਰੀ. ਸੰਜੀਵ ਅਰੋੜਾ ਦੀ ਸੇਧ ਅਧੀਨ ਸ੍ਰੀ ਮੁਕਤਸਰ ਸਾਹਿਬ ਦੇ ਵਾਸੀਆਂ ਨੂੰ ਬਿਜਲੀ ਦੇ ਕੱਟਾਂ ਤੋਂ ਮੁਕਤੀ ਦੇਣ ਦੀ ਇਤਿਹਾਸਕ ਪਹਿਲ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਚਲਦੇ 28 ਨੰਬਰ ਫੀਡਰਾਂ ਨੂੰ ਅੰਡਰ ਲੋਡ ਕੀਤਾ ਜਾਣਾ ਹੈ। 234 ਨੰਬਰ ਪਹਿਲਾਂ ਚੱਲਦੇ ਟਰਾਂਸਫਾਰਮਰਾਂ ਨੂੰ ਵੱਡੇ ਕੀਤੇ ਜਾਣ ਦੀ ਤਜਵੀਜ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਵੱਡਮੁੱਲੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਲਈ 184 ਨੰਬਰ ਨਵੇਂ ਟਰਾਂਸਫਾਰਮਰ ਰੱਖੇ ਜਾਣਗੇ ਅਤੇ ਇਨ੍ਹਾਂ ਕੰਮਾਂ ’ਤੇ 2361 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਦੀ ਲੜੀ ਵਿੱਚ ਸ੍ਰੀ ਮੁਕਤਸਰ ਸਾਹਿਬ ਵਿੱਚ ਪੀ.ਐਸ.ਪੀ.ਸੀ.ਐੱਲ ਵੱਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸਾਸ਼ਨ, ਸਰਕਾਰ ਅਤੇ ਆਮ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਇਸ ਲਈ ਪੀ.ਐਸ.ਪੀ.ਸੀ.ਐੱਲ. ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਅਫ਼ਸਰ ਅਤੇ ਕਰਮਚਾਰੀ ਵਧਾਈ ਦੇ ਪਾਤਰ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਕਰਾਰ ਵੱਲੋਂ ਬਣਾਏ ਬ੍ਰੇਕਰਜ਼ ਨਾਲ ਹੁਣ ਇਨ੍ਹਾਂ ਗਰਿੱਡਾਂ ਨਾਲ ਸਬੰਧਿਤ ਖਪਤਕਾਰਾਂ ਨੂੰ ਬਿਜਲੀ ਦੇ ਕੱਟਾਂ ਤੋਂ ਨਿਜ਼ਾਤ ਮਿਲੇਗੀ ਤੇ ਲੋਕਾਂ ਵੱਲੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਤੋਂ ਬਿਜਲੀ ਦੇ ਕੱਟਾਂ ਦੀ ਸਮੱਸਿਆਂ ਤੋਂ ਨਿਜਾਤ ਦੀ ਮੰਗ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਤੇ ਹੁਣ ਵੀ ਬਿਜਲੀ ਦਾ ਹੋਰ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਬਲਰਾਜ ਸਿੰਘ ਭੁੱਲਰ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਐਕਸੀਅਨ ਸੁਮਨ ਸਿੰਘ, ਐਸ.ਈ. ਬਾਬੂ ਰਾਮ, ਅਰਵਿੰਦਰ ਸਿੰਘ ਰਾਜੂ ਪੂਨੀਆ ਪ੍ਰਧਾਨ ਪੈਸਟੀਸਾਈਡ ਯੂਨੀਅਨ, ਬਲਾਕ ਪ੍ਰਧਾਨ ਅਮਨ ਬਰਾੜ, ਜਗਦੀਪ ਢਿੱਲੋਂ, ਰੁਪਿੰਦਰ ਸਿੰਘ, ਸੋਹਣ ਬਧਾਈ, ਸੰਦੀਪ ਸ਼ਰਮਾ ਜ਼ਿਲ੍ਹਾ ਦਫ਼ਤਰ ਇੰਚਾਰਜ, ਛਿੰਦਾ ਸੰਧੂ ਪ੍ਰਧਾਨ, ਭਗਵੰਤ ਸੱਤਾ ਤੋਂ ਇਲਾਵਾ ਪੀ.ਐਸ.ਪੀ.ਸੀ.ਐੱਲ. ਦੇ ਅਧਿਕਾਰੀ, ਕਰਮਚਾਰੀ ਅਤੇ ਪਾਰਟੀ ਵਰਕਰ ਮੌਜੂਦ ਸਨ।
#🚨ਤਾਜ਼ਾ ਅਪਡੇਟ
ਵਕਤ ਪੈ ਜਾਵੇ ਕਦੋਂ ਭਰਾਵੋ ਪਤਾ ਨਹੀਂ ਲੱਗਦਾ ਬੰਦੇ ਤੇ - ਗੀਤਕਾਰ ਸੁਖਚੈਨ ਬਰਾੜ ਹਰੀ ਕੇ ਕਲਾਂ
#🚨ਤਾਜ਼ਾ ਅਪਡੇਟ
ਪੀ.ਏ.ਯੂ.-ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵੱਲੋਂ ਧੂਲਕੋਟ ਪਿੰਡ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਲਗਾਇਆ
ਸ੍ਰੀ ਮੁਕਤਸਰ ਸਾਹਿਬ 4 ਅਕਤੂਬਰ (ਲਖਵਿੰਦਰ ਬਰਾੜ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ ਧੂਲਕੋਟ ਪਿੰਡ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।
ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਸਾਨਾਂ ਨੂੰ ਕੇ.ਵੀ.ਕੇ. ਵਿੱਚ ਉਪਲਬਧ ਮਸ਼ੀਨਰੀ ਬੈਂਕ ਦੀ ਸਹੂਲਤ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾੜ੍ਹੀ ਦੀਆਂ ਫਸਲਾਂ ਦੀਆਂ ਸਿਫਾਰਸ਼ ਕਿਸਮਾਂ ਅਤੇ ਉਹਨਾਂ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਡਾ. ਵਿਵੇਕ ਕੁਮਾਰ, ਅਸਿਸਟੈਂਟ ਪ੍ਰੋਫੈਸਰ, ਫ਼ਸਲ ਵਿਗਿਆਨ ਨੇ ਕਿਸਾਨਾਂ ਨੂੰ ਝੋਨੇ ਵਿੱਚ ਆਉਣ ਵਾਲੇ ਕੀੜੇ ਅਤੇ ਰੋਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਦੇ ਪ੍ਰਬੰਧਨ ਦੇ ਸੁਝਾਅ ਸਾਂਝੇ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।
ਡਾ. ਗੁਰਵਿੰਦਰ ਸਿੰਘ, ਅਸਿਸਟੈਂਟ ਪ੍ਰੋਫੈਸਰ, ਪਸਾਰ ਸਿੱਖਿਆ ਨੇ ਸਟੇਜ ਸੰਚਾਲਨ ਕਰਦੇ ਹੋਏ ਕਿਸਾਨਾਂ ਨੂੰ ਮੌਸਮੀ ਤਬਦੀਲੀ ਦੇ ਖੇਤੀਬਾੜੀ ਉੱਤੇ ਗੰਭੀਰ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਖੁੱਲ੍ਹੇ ਖੇਤਾਂ ਵਿੱਚ ਕੀਤੀ ਜਾਂਦੀ ਹੈ ਜਿਸ ਕਰਕੇ ਇਸ ਮੌਸਮੀ ਤਬਦੀਲੀ ਤੋਂ ਸਭ ਤੋਂ ਵੱਧ ਖੇਤੀ ਹੀ ਪ੍ਰਭਾਵਿਤ ਹੋ ਰਹੀ ਹੈ। ਅੰਤ ਵਿੱਚ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਕੈਂਪ ਦੌਰਾਨ ਕਿਸਾਨਾਂ ਦੇ ਵੱਖ-ਵੱਖ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ ਗਏ।
#🚨ਤਾਜ਼ਾ ਅਪਡੇਟ
ਪਰਾਲੀ ਦੇ ਯੋਗ ਪ੍ਰਬੰਧਨ ਅਤੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਖੇਤੀਬਾੜੀ ਵਿਭਾਗ ਨੇ ਭਖਾਈ ਜਾਗਰੂਕਤਾ ਮੁਹਿੰਮ
ਸ੍ਰੀ ਮੁਕਤਸਰ ਸਾਹਿਬ 3 ਅਕਤੂਬਰ (ਲਖਵਿੰਦਰ ਬਰਾੜ)ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਅਤੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵੱਖ-ਵੱਖ ਪ੍ਰਚਾਰ ਮਾਧਿਅਮਾ ਰਾਹੀਂ ਬਲਾਕ ਦੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਗੰਧੜ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਏਡੀਓ ਸਰਕਲ ਲੱਖੇਵਾਲੀ ਡਾ. ਮਨਮੀਤ ਸਿੰਘ ਵੱਲੋਂ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਗਿਆ। ਤਕਨੀਕੀ ਸੈਸ਼ਨ ਦੋਰਾਨ ਵੱਖ ਵੱਖ ਬੁਲਾਰਿਆਂ ਵੱਲੋਂ ਕਿਸਾਨਾਂ ਨਾਲ ਵੱਖ ਵੱਖ ਵਿਸ਼ਿਆਂ ਤੇ ਵਿਚਾਰ ਸਾਂਝੇ ਕੀਤੇ ਗਏ। ਅਮਰਦੀਪ ਕੌਰ, ਬੀ ਟੀ ਐਮ, ਆਤਮਾ ਮਿੱਟੀ ਅਤੇ ਪਾਣੀ ਪਰਖ਼ ਦੀ ਮਹੱਤਤਾ ਅਤੇ ਢੰਗ ਤਰੀਕਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਬਾਅਦ ਆਉਣ ਵਾਲੀਆਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਗਗਨਦੀਪ ਸਿੰਘ ਮਾਨ ਡੀ ਪੀ ਡੀ ਆਤਮਾ ਵੱਲੋਂ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਡਾ. ਜੋਬਨਦੀਪ ਸਿੰਘ, ਏ ਡੀ ਓ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।
ਡਾ. ਅਮਨਦੀਪ ਕੌਰ, ਏ ਡੀ ਓ (ਮਾਰਕੀਟਿੰਗ) ਬਰੀਵਾਲਾ ਵੱਲੋਂ ਖੇਤੀਬਾੜੀ ਮੰਡੀਕਰਨ ਦੀ ਮਹੱਤਤਾ ਬਾਰੇ ਦੱਸਦੇ ਹੋਏ ਸਮਝਾਇਆ ਗਿਆ ਕਿ ਕਿਸਾਨ ਕਿਵੇਂ ਫਸਲਾਂ ਦੇ ਮੰਡੀਕਰਨ ਦੌਰਾਨ ਹੋ ਸਕਦੀ ਲੁੱਟ ਤੋਂ ਬਚ ਸਕਦੇ ਹਨ । ਪੀ ਐਮ ਕਿਸਾਨ ਸਨਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਮਨਮੀਤ ਕੌਰ, ਏ. ਡੀ. ਓ. (ਮਾਰਕੀਟਿੰਗ) ਵੱਲੋਂ ਦੱਸਿਆ ਗਿਆ।
ਕੈਂਪ ਦੌਰਾਨ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ.ਰਾਜਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਦਿਆਂ ਪਰਾਲੀ ਦਾ ਹੱਲ ਕਰਨ ਅਤੇ ਇਸ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਪਰਾਲੀ ਦੀ ਇੰਨ-ਸਿਟੂ ਵਰਤੋਂ ਨਾਲ ਮਿੱਟੀ ਦੀ ਸੇਹਤ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਖਾਦਾਂ ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਉਨਾਂ ਵੱਲੋਂ ਕਿਸਾਨਾ ਦੀਆਂ ਪਰਾਲੀ ਪ੍ਰਬੰਧਨ ਅਤੇ ਹੋਰ ਵਿਸ਼ਿਆਂ ਸਬੰਧੀ ਮੁਸ਼ਕਲਾ ਸੁਣੀਆਂ ਗਈਆ ਅਤੇ ਹੱਲ ਵੀ ਸੁਝਾਏ ਗਏ। ਇਸ ਕੈਂਪ ਦੋਰਾਨ ਕਿਸਾਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਪਰ ਸਾਨੂੰ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪ੍ਰਤੀ ਏਕੜ ਬਣਦਾ ਇੰਨਸੈਟਿਵ ਦਵਾਇਆ ਜਾਵੇ। ਇਸ ਕੈਂਪ ਦਾ ਸਾਰਾ ਪ੍ਰਬੰਧ ਗਗਨਦੀਪ ਸਿੰਘ ਏ.ਟੀ.ਐਮ, ਰਾਜਵੀਰ ਸਿੰਘ ਬੇਲਦਾਰ, ਦੀਪਇੰਦਰ ਸਿੰਘ ਬੇਲਦਾਰ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ, ਹੋਰ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
#🚨ਤਾਜ਼ਾ ਅਪਡੇਟ
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਅਤੇ ਹਾੜ੍ਹੀ ਸੀਜ਼ਨ ਦੀਆਂ ਫਸਲਾਂ ਦੀ ਬਿਜਾਈ ਸਬੰਧੀ ਲਗਾਇਆ ਗਿਆ ਬਲਾਕ ਪੱਧਰੀ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਲਖਵਿੰਦਰ ਬਰਾੜ) ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦਫਤਰ ਵਿਖੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਅਤੇ ਆਉਣ ਵਾਲੇ ਹਾੜ੍ਹੀਸੀਜ਼ਨ ਦੀਆ ਫਸਲਾ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ।
ਇਸ ਮੌਕੇ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਜ.ਕ.) ਨੇ ਕੈਂਪ ਵਿਚ ਪਹੁੰਚੇ ਸਮੂਹ ਕਿਸਾਨਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਦਾ ਸਵਾਗਤ ਕਰਦਿਆਂ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ ਗਿਆ।
ਇਸ ਮੌਕੇ ਪ੍ਰਜੈਕਟ ਡਾਇਰੈਕਟਰ (ਆਤਮਾ) ਕਰਨਜੀਤ ਸਿੰਘ ਨੇ ਕਿਸਾਨਾ ਨਾਲ ਸਾਉਣੀ ਦੀਆ ਫਸਲਾਂ ਉੱਪਰ ਆਉਣ ਵਾਲੀਆ ਸਮੱਸਿਆਵਾਂ ਦੇ ਹੱਲ ਸਬੰਧੀ ਅਤੇ ਆਉਣ ਵਾਲੇ ਹਾੜ੍ਹੀ ਸੀਜ਼ਨ ਲਈ ਜਰੂਰੀ ਨੁਕਤੇ ਸਾਂਝੇ ਕੀਤੇ ਗਏ।
ਇਸ ਮੌਕੇ ਜੋਬਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਲੁਬਾਣਿਆਂਵਾਲੀ ਵੱਲੋ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੁਚੱਜੀ ਸਾਭ ਸੰਭਾਲ ਸਬੰਧੀ, ਅਮਰਦੀਪ ਕੌਰ ਬੀ.ਟੀ.ਐੱਮ. ਸ੍ਰੀ ਮੁਕਤਸਰ ਸਾਹਿਬ ਵੱਲੋ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਸਬੰਧੀ, ਅਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ (ਮਾਰਕੀਟਿੰਗ) ਬਰੀਵਾਲਾ ਵੱਲੋਂ ਸਾਉਣੀ ਦੀਆਂ ਫਸਲਾਂ ਦੇ ਸੁਚੱਜੇ ਮੰਡੀਕਰਨ ਬਾਰੇ ਅਤੇ ਮਨਮੀਤ ਕੌਰ, ਖੇਤੀਬਾੜੀ ਵਿਕਾਸ ਅਫਸਰ (ਮਾਰਕੀਟਿੰਗ) ਨੇ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤ ਵਿਚ ਵਾਹੁਣ ਬਾਰੇ, ਪਰਾਲੀ ਪ੍ਰਬੰਧਨ ਲਈ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਬਾਰੇ ਦੱਸਿਆ ਗਿਆ ਅਤੇ ਉਹਨਾਂ ਨੇ ਮੌਕੇ ’ਤੇ ਕਿਸਾਨਾਂ ਦੇ ਸਵਾਲਾਂ ਦੇ ਢੁੱਕਵੇ ਜਵਾਬ ਵੀ ਦਿੱਤੇ। ਇਸ ਮੌਕੇ ਮਾਹਿਰਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਵਿੱਚੋਂ ਕਿਸਾਨਾਂ ਨਾਲ ਸਵਾਲ ਜਵਾਬ ਕੀਤੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਕਿਸਾਨਾਂ ਨੂੰ ਘਰੇਲੂ ਬਗੀਚੀ ਲਈ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਦਿੱਤੀਆਂ ਗਈਆਂ। ਇਸ ਕੈਂਪ ਵਿੱਚ ਆਰ. ਜੀ. ਆਰ. ਸੈੱਲ ਦੇ ਜ਼ਿਲ੍ਹਾ ਕੋ ਆਰਡੀਨੇਟਰ ਲਖਵਿੰਦਰ ਸਿੰਘ ਵੱਲੋਂ ਆਪਣੇ ਪ੍ਰੋਜੈਕਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਰਾਜਵਿੰਦਰ ਸਿੰਘ ਨੇ ਕੈਂਪ ਵਿੱਚ ਪਹੁੰਚਣ ਲਈ ਕਿਸਾਨਾਂ ਦਾ ਧੰਨਵਾਦ ਕੀਤਾਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੁਚੱਜੇ ਪਰਾਲੀ ਪ੍ਰਬੰਧਨ ਲਈ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਖੇਤੀਬਾੜੀ ਵਿਭਾਗ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਟਾਫ ਵੱਲੋ ਕੈਂਪ ਨੂੰ ਕਾਮਯਾਬ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ। ਇਸ ਮੌਕੇ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਅਗਾਂਹ ਵਧੂ ਕਿਸਾਨਾਂ ਨੇ ਭਾਗ ਲਿਆ ਅਤੇ ਆਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਲਿਟਰੇਚਰ ਵੀ ਵੰਡਿਆ ਗਿਆ।
#🚨ਤਾਜ਼ਾ ਅਪਡੇਟ
ਸ:ਭਗਵੰਤ ਸਿੰਘ ਮਾਨ ਜੀ ਮੁੱਖ ਮੰਤਰੀ,ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਅਤੇ MLA Hardeep Singh Dimpy Dhillon ਜੀ ਦੇ ਯਤਨਾਂ ਸਦਕਾ ਪਿੰਡ ਹਰੀ ਕੇ ਕਲਾਂ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗ੍ਰਾਮ ਪੰਚਾਇਤ ਹਰੀ ਕੇ ਕਲਾ ਅਤੇ ਨਗਰ ਨਿਵਾਸੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
#🚨ਤਾਜ਼ਾ ਅਪਡੇਟ
ਵਰਲਡ ਰੇਬਿਜ਼ ਡੇਅ ‘ਤੇ ਐਸ ਪੀ ਸੀ ਏ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ ਮੁਫਤ ਟੀਕਾਕਰਨ ਕੈਂਪ
ਸ੍ਰੀ ਮੁਕਤਸਰ ਸਾਹਿਬ 29 ਸਤੰਬਰ (ਲਖਵਿੰਦਰ ਬਰਾੜ) ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, “ਸੁਸਾਇਟੀ ਫਾਰ ਪ੍ਰੋਵੈਨਸ਼ਨ ਆਫ ਕੁਰੈਲਟੀ ਟੂ ਐਨੀਮਲਜ” (ਐਸ ਪੀ ਸੀ ਏ) ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ, ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਰਲਡ ਰੇਬਿਜ਼ ਡੇਅ ਨੂੰ ਸਮਰਪਿਤ ਇੱਕ ਮੁਫਤ ਐਂਟੀ ਰੇਬਿਜ਼ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ 145 ਪਾਲਤੂ ਅਤੇ ਅਵਾਰਾ ਕੁੱਤਿਆਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕੇ ਲਗਾਏ ਗਏ। ਇਸ ਕੈਂਪ ਦੌਰਾਨ ਲੋਕਾਂ ਨੂੰ ਜਾਣਕਾਰੀ ਦਿੰਦੀਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵੱਲੋਂ ਇਸ ਬਿਮਾਰੀ ਦੀ ਭਿਆਨਕਤਾ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਇਲਾਵਾ ਇਸ ਮੌਕੇ ਐਸ ਪੀ ਸੀ ਏ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਕੈਂਪ ਵਿੱਚ ਡਾ. ਕੇਵਲ ਸਿੰਘ, ਸੀਨੀਅਰ ਵੈਟਨਰੀ ਅਫਸਰ ਸ੍ਰੀ ਮੁਕਤਸਰ ਸਾਹਿਬ, ਡਾ ਮੁਸਕਾਨ ਵੈਟਨਰੀ ਅਫਸਰ ਬੱਲਮਗੜ੍ਹ, ਸੁਖਵੀਰ ਸਿੰਘ ਡੀ ਵੀ ਆਈ, ਰਮਨਦੀਪ ਸਿੰਘ ਵੈਟਨਰੀ ਇੰਸਪੈਕਟਰ, ਰਜੇਸ਼ ਕੁਮਾਰ ਅਤੇ ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।