🔹Sandhyavela Hukamnama Sri Darbar Sahib Amritsar, Page 668, 29-09-25🔹
🙏 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
🙏 धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
Dhanaasaree, Fourth Mehl: Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft; meditating on the Lord, the swimmer swims across. ||1|| O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. ||Pause|| The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. ||2|| The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. ||3|| You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. ||4||6||
ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
अर्थ :-हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6। 🙏 (Naam Simran) #🙏ਗੁਰਬਾਣੀ ਅਰਥ-ਭਾਵ🙏 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏ਸ਼੍ਰੀ ਗੁਰੂ ਨਾਨਕ ਦੇਵ ਜੀ #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਦੀਆਂ ਤੁਕਾਂ
#😂ਸ਼ੁੱਧ ਦੇਸੀ ਕਮੇਡੀ🤣 #🩺ਡਾਕਟਰ ਵਹਿਮਾਂ ਦਾ😜 #😎Savage ਮੀਮਸ😜 #💰ਹਾਸਿਆਂ ਦਾ ਪਿਟਾਰਾ #😂ਕਮੇਡੀ ਸ਼ੋਰਟਸ🤣
#📝 ਅੱਜ ਦਾ ਵਿਚਾਰ ✍ #📝 ਬੈਸਟ ਕੋਟਸ ✍ #📃ਲਾਈਫ ਕੋਟਸ✒️ #📄 ਜੀਵਨ ਬਾਣੀ #👨👩👧👦ਫੈਮਲੀ ਕੋਟਸ✍🏼
#🌸 ਸੋਹਣੇ ਸੋਹਣੇ ਫੁਲ 🌼 #🌞ਸਵੇਰ ਦੀ ਖੂਬਸੂਰਤੀ #🌄ਕੁਦਰਤੀ ਨਜ਼ਾਰੇ 🌴 #🌷ਬਰਸਾਤਾਂ ਦੇ ਮੌਸਮੀ ਫੁੱਲ/ਪੌਧੇ☔ #🌻 ਕੁਦਰਤ ਨਾਲ ਪਿਆਰ
#📝 ਅੱਜ ਦਾ ਵਿਚਾਰ ✍ #📄 ਜੀਵਨ ਬਾਣੀ #📃ਲਾਈਫ ਕੋਟਸ✒️ #📝 ਬੈਸਟ ਕੋਟਸ ✍ #👨👩👧👦ਫੈਮਲੀ ਕੋਟਸ✍🏼
#👩⚕️ਬੱਚਿਆਂ ਲਈ ਸਪੈਸ਼ਲ ਹੈਲਥ ਟਿਪਸ💉 #👷♀️ਵੂਮੈਨ ਹੈਲਥ ਟਿਪਸ #🏋️ ਹਿੱਟ ਤੇ ਫਿੱਟ ਪੰਜਾਬੀ #🏋️♂️ ਸਿਹਤ ਸੰਬੰਧੀ ਸੁਝਾਅ #⛹️♂️ਫਿਟਨੈਸ ਟਿਪਸ
🔹Amritsamay Hukamnama Sri Darbar Sahib Amritsar, Page 616, 29-09-25, Sorath Mehl 5, ਸੋਰਠਿ ਮਹਲਾ ੫ ॥🔹
🙏 ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
▪️ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥*
ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
▪️ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥
ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।
▪️ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥
(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।
▪️ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
▪️सोरठि महला ५ ॥▪️
▪️माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥*
हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1।
▪️मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥*
हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ।
▪️जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥
हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2।
▪️देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥
(माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3।
▪️दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥
हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।
🔹Sorat'h, Fifth Mehl🔹
▪️Infatuated with the darkness of emotional attachment to Maya, he does not know the Lord, the Great Giver.The Lord created his body and fashioned his soul, but he claims that his power is his own. ||1|| O foolish mind, God, your Lord and Master is watching over you.Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these.You wandered in pain through countless incarnations, weighed down by the chains of egotism. ||2|| Behind closed doors, hidden by many screens, the man takes his pleasure with another man's wife.When Chitr and Gupt, the celestial accountants of the conscious and subconscious, call for your account, who will screen you then? ||3|| O Perfect Lord, Merciful to the meek, Destroyer of pain, without You, I have no shelter at all.Please, lift me up out of the world-ocean; O God, I have come to Your Sanctuary. ||4||15||26|| 🙏🙏 #🙏ਗੁਰਬਾਣੀ ਅਰਥ-ਭਾਵ🙏 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #📖 ਗੁਰਬਾਣੀ ਸਟੇਟਸ 📲 #🙏ਸ਼੍ਰੀ ਗੁਰੂ ਨਾਨਕ ਦੇਵ ਜੀ #🙏ਗੁਰਬਾਣੀ ਦੀਆਂ ਤੁਕਾਂ
#🌸 ਸੋਹਣੇ ਸੋਹਣੇ ਫੁਲ 🌼 #🌷ਬਰਸਾਤਾਂ ਦੇ ਮੌਸਮੀ ਫੁੱਲ/ਪੌਧੇ☔ #🌞ਸਵੇਰ ਦੀ ਖੂਬਸੂਰਤੀ #🌄ਕੁਦਰਤੀ ਨਜ਼ਾਰੇ 🌴 #🌻 ਕੁਦਰਤ ਨਾਲ ਪਿਆਰ
#🌸 ਸੋਹਣੇ ਸੋਹਣੇ ਫੁਲ 🌼 #🌄ਕੁਦਰਤੀ ਨਜ਼ਾਰੇ 🌴 #🌷ਬਰਸਾਤਾਂ ਦੇ ਮੌਸਮੀ ਫੁੱਲ/ਪੌਧੇ☔ #🌻 ਕੁਦਰਤ ਨਾਲ ਪਿਆਰ #🌞ਸਵੇਰ ਦੀ ਖੂਬਸੂਰਤੀ
🔹Sandhasamay Hukamnama Sri Darbar Sahib Amritsar, Page 706, 28-09-25, Salok🔹
🙏 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
▪️ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
🔹सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
▪️अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥
🔹Salok || Man Ishhaa Daan Karnang Sarbatar Aasaa Poorneh || Khanddanang Kal Kaleseh Prabh Simar Naanak Neh Doorneh ||1|| Habh Rang Maaneh Jis Sang Tai Siu Laaeeai Nehu || So Sahu Bind N Visrau Naanak Jin Sundar Racheaa Dehu ||2|| Paurree || Jeeu Praan Tan Dhhan Deeaa Deene Ras Bhog || Greh Mandar Rathh As Dee_ey Rach Bhale Sanjog || Sut Banitaa Saajan Sevak Dee_ey Prabh Devan Jog || Har Simrat Tan Man Hareaa Leh Jaahe Vijog || Saadhhsang Har Gun Ramhu Binse Sabh Rog ||3||
▪️Meaning: He grants our hearts’ desires, and fulfills all our hopes. He destroys pain and suffering; remember God in meditation, O Nanak Ji – He is not far away. ||1|| Love Him, with whom you enjoy all pleasures. Do not forget that Lord, even for an instant; O Nanak Ji, He fashioned this beautiful body. ||2|| Pauree: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. ||3|| 🙏🙏 #🙏ਗੁਰਬਾਣੀ ਅਰਥ-ਭਾਵ🙏 #🙏ਵਾਹਿਗੁਰੂ ਜੀ ਕਾ ਖ਼ਾਲਸਾ ll ਵਾਹਿਗੁਰੂ ਜੀ ਕੀ ਫ਼ਤਹਿ ll 🙏 #🙏ਸ਼੍ਰੀ ਗੁਰੂ ਨਾਨਕ ਦੇਵ ਜੀ #📖 ਗੁਰਬਾਣੀ ਸਟੇਟਸ 📲 #🙏ਗੁਰਬਾਣੀ ਦੀਆਂ ਤੁਕਾਂ