Sugarcane Farmers, Don’t Miss the Early Bird Benefits!Register for MFOI Awards 2026 – Millionaire Farmer of India before 31st May 2026 and unlock exclusive Early Bird Benefits while securing your place on India's biggest platform honouring farmers' success.Gain national recognitionShowcase your achievementsConnect with industry leadersAccess exclusive rewards and opportunitiesEarly Bird Benefits Valid Till: 31st May 2026Call: +91 7827012287Register Now: https://millionairefarmer.in/en/mfoi-nominations-details/Your success story deserves the spotlight. Nominate today and be recognized among India's most inspiring farmers!#MFOI2026 #EarlyBirdBenefits #SugarcaneFarmers #MillionaireFarmerOfIndia #KrishiJagran #FarmerSuccess #KisanSamman #Agriculture #NominateNow #IndianFarmers #MFOIAwards #FarmersOfIndia #📑ਸ਼ੇਅਰਚੈਟ ਜਾਣਕਾਰੀ 📑
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਦੀਵਾਨਾ ਦੀ ਸਹਿਕਾਰੀ ਸਭਾ ਵਿਖੇ ਸਕੱਤਰ ਸਤਵਿੰਦਰ ਸਿੰਘ, ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ , ਮੀਤਪ੍ਰਧਾਨ ਗੁਰਮੀਤ ਸਿੰਘ ਅਤੇ ਸਮੂਹ ਕਮੇਂਟੀ ਮੈਬਰਾਂ ਦੇ ਪ੍ਰਬੰਧਾਂ ਹੇਠ ਮਿਤੀ 27.05.2026 ਨੂੰ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 133, ਪੀ ਆਰ 132, ਪੀ ਆਰ 131, ਪੀ ਆਰ 128, ਪੀ ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਕਿਸਮਾਂ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫਸਲ ਦੀ ਸਮੇਂ ਸਿਰ ਬਿਜਾਈ ਵਿੱਚ ਵੀ ਮਦਦਗਾਰ ਸਾਬਤ ਹੁੰਦੀਆਂ ਹਨ। ਕੈਂਪ ਦੌਰਾਨ ਝੋਨੇ ਦੀ ਨਵੀਂ ਕਿਸਮ ਪੀ ਆਰ 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਝੋਨੇ ਦੀ ਸਿਹਤਮੰਦ ਪੌਦ ਤਿਆਰ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਅਤੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਮੌਂਕੇ ਤੇ ਕਿਸਾਨਾਂ ਨੂੰ ਝੋਨੇ ਦਾ ਬੀਜ ਵੀ ਮੁਹੱਇਆ ਕਰਵਾਇਆ ਗਿਆ।#punjabagriculturaluniversity #KrishiVigyanKendra #barnala #paddy #fertilizer #📑ਸ਼ੇਅਰਚੈਟ ਜਾਣਕਾਰੀ 📑
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (PAU-KVK), ਲੰਗੜੋਆ ਵੱਲੋਂ "ਖਾਦਾਂ ਦੀ ਸੰਤੁਲਿਤ ਵਰਤੋਂ" ਵਿਸ਼ੇ 'ਤੇ ਇੱਕ ਵਿਆਪਕ ਜਾਗਰੂਕਤਾ ਕੈਂਪ ਲਗਾਇਆ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ ਦੀ ਸਰਪ੍ਰਸਤੀ ਹੇਠ ਪੀ.ਏ.ਯੂ. ਕੈਂਪਸ ਵਿਖੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਖੇਤਰ ਦੇ 35 ਅਗਾਂਹਵਧੂ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਇਹ ਪ੍ਰੋਗਰਾਮ ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਡਾ. ਤੇਜਬੀਰ ਸਿੰਘ (ਪਸ਼ੂ ਵਿਗਿਆਨ) ਨੇ ਹਾਜ਼ਰੀਨ ਨੂੰ ਦੱਸਿਆ ਕਿ ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਪਸ਼ੂਆਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨੇ ਸਮਝਾਇਆ ਕਿ ਰਸਾਇਣਕ ਬਹਾਅ ਅਤੇ ਦੂਸ਼ਿਤ ਚਾਰਾ ਪਸ਼ੂਆਂ ਵਿੱਚ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ, ਇਸ ਲਈ ਪਸ਼ੂਧਨ ਦੀ ਰੱਖਿਆ ਲਈ ਮਿੱਟੀ ਦੇ ਸੰਤੁਲਿਤ ਪੋਸ਼ਣ ਦੀ ਸਖ਼ਤ ਲੋੜ ਹੈ।ਡਾ. ਰਜਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖੇਤੀਬਾੜੀ ਅਤੇ ਮਨੁੱਖੀ ਸਿਹਤ ਦੇ ਆਪਸੀ ਸਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚਾਨਣਾ ਪਾਇਆ ਕਿ ਕਿਵੇਂ ਖਾਦਾਂ ਦੀ ਬਹੁਤ ਜ਼ਿਆਦਾ ਵਰਤੋਂ ਭੋਜਨ ਲੜੀ ਰਾਹੀਂ ਮਨੁੱਖਾਂ ਵਿੱਚ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਕਰਦੀ ਹੈ। ਉਨ੍ਹਾਂ ਨੇ ਖਾਸ ਤੌਰ 'ਤੇ ਨੌਜਵਾਨ ਕਿਸਾਨਾਂ ਨੂੰ ਚੰਗੀ ਸਿਹਤ ਅਤੇ ਸਰੀਰਕ ਸਮਰੱਥਾ ਬਣਾਈ ਰੱਖਣ ਲਈ ਸੰਤੁਲਿਤ ਖੁਰਾਕ ਅਪਨਾਉਣ ਦੀ ਜ਼ੋਰ ਦਿੱਤਾ।ਡਾ. ਆਰਤੀ ਵਰਮਾ (ਸਬਜ਼ੀ ਵਿਗਿਆਨ) ਨੇ ਕੁਦਰਤੀ ਖੇਤੀ ਦੇ ਤਰੀਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸਿੰਥੈਟਿਕ/ਰਸਾਇਣਕ ਖਾਦਾਂ 'ਤੇ ਆਪਣੀ ਨਿਰਭਰਤਾ ਘਟਾਉਣ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਵਾਤਾਵਰਣ-ਪੱਖੀ ਬਦਲ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਰਸਾਇਣ-ਮੁਕਤ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਫ਼ਸਲ ਹਾਸਲ ਕੀਤੀ ਜਾ ਸਕੇ। ਇਸ ਕੈਂਪ ਦਾ ਸਫ਼ਲਤਾਪੂਰਵਕ ਸਮਾਪਨ ਇੱਕ ਵਿਚਾਰ-ਵਟਾਂਦਰਾ ਸੈਸ਼ਨ ਨਾਲ ਹੋਇਆ, ਜਿੱਥੇ ਕਿਸਾਨਾਂ ਨੇ ਮਿੱਟੀ ਦੀ ਪਰਖ ਅਤੇ ਜੈਵਿਕ ਵਿਕਲਪਾਂ ਬਾਰੇ ਆਪਣੇ ਸ਼ੰਕੇ ਦੂਰ ਕੀਤੇ। ਇਹ ਉਪਰਾਲਾ ਪੰਜਾਬ ਦੇ ਖੇਤੀਬਾੜੀ ਭਾਈਚਾਰੇ ਲਈ ਰਵਾਇਤੀ ਖੇਤੀ ਨੂੰ ਵਧੇਰੇ ਸੁਰੱਖਿਅਤ ਅਤੇ ਆਰਥਿਕ ਤੌਰ 'ਤੇ ਲਾਹੇਵੰਦ ਬਣਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।#punjabagriculturaluniversity #KrishiVigyanKendra #sbsnagar #farmers #fertilizers #📑ਸ਼ੇਅਰਚੈਟ ਜਾਣਕਾਰੀ 📑
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (PAU-KVK), ਲੰਗੜੋਆ ਵੱਲੋਂ "ਖਾਦਾਂ ਦੀ ਸੰਤੁਲਿਤ ਵਰਤੋਂ" ਵਿਸ਼ੇ 'ਤੇ ਇੱਕ ਵਿਆਪਕ ਜਾਗਰੂਕਤਾ ਕੈਂਪ ਲਗਾਇਆ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ ਦੀ ਸਰਪ੍ਰਸਤੀ ਹੇਠ ਪੀ.ਏ.ਯੂ. ਕੈਂਪਸ ਵਿਖੇ ਆਯੋਜਿਤ ਇਸ ਪ੍ਰੋਗਰਾਮ ਵਿੱਚ ਖੇਤਰ ਦੇ 35 ਅਗਾਂਹਵਧੂ ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਇਹ ਪ੍ਰੋਗਰਾਮ ਡਾ. ਪ੍ਰਦੀਪ ਕੁਮਾਰ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਡਾ. ਤੇਜਬੀਰ ਸਿੰਘ (ਪਸ਼ੂ ਵਿਗਿਆਨ) ਨੇ ਹਾਜ਼ਰੀਨ ਨੂੰ ਦੱਸਿਆ ਕਿ ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਪਸ਼ੂਆਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨੇ ਸਮਝਾਇਆ ਕਿ ਰਸਾਇਣਕ ਬਹਾਅ ਅਤੇ ਦੂਸ਼ਿਤ ਚਾਰਾ ਪਸ਼ੂਆਂ ਵਿੱਚ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ, ਇਸ ਲਈ ਪਸ਼ੂਧਨ ਦੀ ਰੱਖਿਆ ਲਈ ਮਿੱਟੀ ਦੇ ਸੰਤੁਲਿਤ ਪੋਸ਼ਣ ਦੀ ਸਖ਼ਤ ਲੋੜ ਹੈ।ਡਾ. ਰਜਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖੇਤੀਬਾੜੀ ਅਤੇ ਮਨੁੱਖੀ ਸਿਹਤ ਦੇ ਆਪਸੀ ਸਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਚਾਨਣਾ ਪਾਇਆ ਕਿ ਕਿਵੇਂ ਖਾਦਾਂ ਦੀ ਬਹੁਤ ਜ਼ਿਆਦਾ ਵਰਤੋਂ ਭੋਜਨ ਲੜੀ ਰਾਹੀਂ ਮਨੁੱਖਾਂ ਵਿੱਚ ਗੰਭੀਰ ਸਿਹਤ ਸਮੱਸਿਆਵਾਂ ਪੈਦਾ ਕਰਦੀ ਹੈ। ਉਨ੍ਹਾਂ ਨੇ ਖਾਸ ਤੌਰ 'ਤੇ ਨੌਜਵਾਨ ਕਿਸਾਨਾਂ ਨੂੰ ਚੰਗੀ ਸਿਹਤ ਅਤੇ ਸਰੀਰਕ ਸਮਰੱਥਾ ਬਣਾਈ ਰੱਖਣ ਲਈ ਸੰਤੁਲਿਤ ਖੁਰਾਕ ਅਪਨਾਉਣ ਦੀ ਜ਼ੋਰ ਦਿੱਤਾ।ਡਾ. ਆਰਤੀ ਵਰਮਾ (ਸਬਜ਼ੀ ਵਿਗਿਆਨ) ਨੇ ਕੁਦਰਤੀ ਖੇਤੀ ਦੇ ਤਰੀਕਿਆਂ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਸਿੰਥੈਟਿਕ/ਰਸਾਇਣਕ ਖਾਦਾਂ 'ਤੇ ਆਪਣੀ ਨਿਰਭਰਤਾ ਘਟਾਉਣ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਵਾਤਾਵਰਣ-ਪੱਖੀ ਬਦਲ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਰਸਾਇਣ-ਮੁਕਤ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਫ਼ਸਲ ਹਾਸਲ ਕੀਤੀ ਜਾ ਸਕੇ। ਇਸ ਕੈਂਪ ਦਾ ਸਫ਼ਲਤਾਪੂਰਵਕ ਸਮਾਪਨ ਇੱਕ ਵਿਚਾਰ-ਵਟਾਂਦਰਾ ਸੈਸ਼ਨ ਨਾਲ ਹੋਇਆ, ਜਿੱਥੇ ਕਿਸਾਨਾਂ ਨੇ ਮਿੱਟੀ ਦੀ ਪਰਖ ਅਤੇ ਜੈਵਿਕ ਵਿਕਲਪਾਂ ਬਾਰੇ ਆਪਣੇ ਸ਼ੰਕੇ ਦੂਰ ਕੀਤੇ। ਇਹ ਉਪਰਾਲਾ ਪੰਜਾਬ ਦੇ ਖੇਤੀਬਾੜੀ ਭਾਈਚਾਰੇ ਲਈ ਰਵਾਇਤੀ ਖੇਤੀ ਨੂੰ ਵਧੇਰੇ ਸੁਰੱਖਿਅਤ ਅਤੇ ਆਰਥਿਕ ਤੌਰ 'ਤੇ ਲਾਹੇਵੰਦ ਬਣਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।#punjabagriculturaluniversity #KrishiVigyanKendra #sbsnagar #farmers #fertilizers #📑ਸ਼ੇਅਰਚੈਟ ਜਾਣਕਾਰੀ 📑
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਿੰਡ ਜਨਹੇੜੀਆਂ, ਬਲਾਕ ਰਾਜਪੁਰਾ ਵਿਖੇ “ਸੰਤੁਲਿਤ ਖਾਦ ਪ੍ਰਬੰਧ ਮੁਹਿੰਮ” ਤਹਿਤ ਇੱਕ ਰੋਜ਼ਾ ਕਿਸਾਨ ਜਾਗਰੂਕਤਾ ਕੈਂਪ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ 30 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੀ ਅਗਵਾਈ ਕਰਦਿਆਂ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਕਿਸਾਨਾਂ ਨੂੰ ਬਿਜਾਈ ਤੋਂ ਪਹਿਲਾਂ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਕਿਸਾਨਾਂ ਨੂੰ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਦੇ ਲਾਭਾਂ ਬਾਰੇ ਜਾਣੂ ਕਰਵਾਉਂਦਿਆਂ ਮਿੱਟੀ ਜਾਂਚ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਉਹਨਾਂ ਕਿਹਾ ਕਿ ਸੰਤੁਲਿਤ ਖਾਦ ਪ੍ਰਬੰਧਨ ਨਾਲ ਜਿੱਥੇ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ, ਉੱਥੇ ਖੇਤੀ ਦੀ ਲਾਗਤ ਵੀ ਘਟਦੀ ਹੈ।ਉਹਨਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਸਿਫਾਰਿਸ਼ ਮੁਤਾਬਕ ਡੀ ਏ ਪੀ ਖਾਦ ਦਿੱਤੀ ਗਈ ਹੋਵੇ ਤਾਂ ਉਸ ਤੋਂ ਬਾਅਦ ਸਾਉਣੀ ਵਿੱਚ ਲਗਾਈ ਝੋਨੇ ਦੀ ਫਸਲ ਲਈ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ।ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇ ਬੂਟਿਆਂ ਦੇ ਵਿਸ਼ਾਣੂ ਰੋਗ ਤੋਂ ਫਸਲ ਨੂੰ ਬਚਾਉਣ ਲਈ ਨਰਸਰੀ ਅਤੇ ਖੇਤ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਗਰਾਨੀ ਅਤੇ ਢੁੱਕਵੇਂ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਡਾ. ਰਚਨਾ ਸਿੰਗਲਾ, ਪ੍ਰੋਫੈਸਰ, ਕੇ ਵੀ ਕੇ, ਪਟਿਆਲਾ ਨੇ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀਆਂ ਪ੍ਰਮਾਣਿਤ ਕਿਸਮਾਂ ਦੀ ਹੀ ਬਿਜਾਈ ਕਰਨ, ਝੋਨੇ ਦੀ ਨਰਸਰੀ ਦੀ ਅਗੇਤੀ ਬਿਜਾਈ ਤੋਂ ਬਚਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਲਈ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕੀਤੀਆਂ ਤਕਨੀਕਾਂ ਅਪਣਾਉਣ ਦਾ ਸੰਦੇਸ਼ ਦਿੱਤਾ। ਉਹਨਾਂ ਨੇ ਘਰੇਲੂ ਪੱਧਰ ‘ਤੇ ਪੌਸ਼ਟਿਕ ਬਗੀਚੀ ਲਗਾਉਣ ਅਤੇ ਫਲਾਂ-ਸਬਜ਼ੀਆਂ ਦਾ ਜੈਵਿਕ ਤਰੀਕਿਆਂ ਨਾਲ ਉਤਪਾਦਨ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਉਹਨਾਂ ਨੇ ਕਿਸਾਨਾਂ ਨੂੰ ਖੇਤੀ ਲਾਗਤਾਂ ਘੱਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਮੀਨ ਦੀ ਚੰਗੀ ਸਿਹਤ ਲਈ ਖੇਤ ਵਿੱਚ ਰੂੜੀ, ਫਸਲੀ ਰਹਿੰਦ-ਖੂਹੰਦ, ਜੀਵਾਣੂ ਖਾਦਾਂ ਅਤੇ ਹਰੀ ਖਾਦ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ। ਮਾਹਿਰਾਂ ਨੇ ਕਿਸਾਨਾਂ ਵੱਲੋਂ ਮੱਕੀ ਅਤੇ ਝੋਨੇ ਵਿੱਚ ਯੂਰੀਆ ਅਤੇ ਜ਼ਿੰਕ ਦੀ ਵਰਤੋਂ ਅਤੇ ਮਧਰੇ ਬੂਟਿਆਂ ‘ਤੇ ਝੂਠੀ ਕਾਂਗਿਆਰੀ ਦੇ ਰੋਗਾਂ ਸਬੰਧੀ ਪੁੱਛੇ ਸਵਾਲਾਂ ਦੇ ਵੀ ਤਸੱਲੀਬਖਸ਼ ਜਵਾਬ ਦਿੱਤੇ।#punjabagriculturaluniversity #KrishiVigyanKendra #patiala #farmers #fertilizers #📑ਸ਼ੇਅਰਚੈਟ ਜਾਣਕਾਰੀ 📑
30 ਮਈ ਤੋਂ 2 ਜੂਨ ਤੱਕ ਪੰਜਾਬ ਦਾ ਮੌਸਮ 30 ਮਈ: ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ ਅਤੇ ਬਰਨਾਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਕੁਝ ਥਾਵਾਂ 'ਤੇ ਹਵਾ ਦੀ ਗਤੀ 70 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ।31 ਮਈ: ਪੂਰੇ ਪੰਜਾਬ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਕੁਝ ਇਲਾਕਿਆਂ ਵਿੱਚ ਬੱਦਲਵਾਈ ਰਹਿ ਸਕਦੀ ਹੈ, ਪਰ ਕਈ ਇਲਾਕਿਆਂ ਵਿੱਚ ਧੁੱਪ ਨਿਕਲੇਗੀ ਅਤੇ ਤਾਪਮਾਨ ਵਧੇਗਾ।1 ਜੂਨ ਅਤੇ 2 ਜੂਨ: 1 ਜੂਨ ਨੂੰ ਸੂਬੇ ਭਰ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਹੈ। 2 ਜੂਨ ਨੂੰ ਵੀ ਪੰਜਾਬ ਭਰ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।#weatherchange #weatherforecast #WeatherUpdate #weathertoday #WeatherAlert #📑ਸ਼ੇਅਰਚੈਟ ਜਾਣਕਾਰੀ 📑
ਪੀ.ਏ.ਯੂ. ਦੇ ਪੰਜਾਬ ਐਗਰੀ ਇਨਕੁਬੇਸ਼ਨ ਸੈਂਟਰ (ਪਾਬੀ) ਨਾਲ ਜੁੜ ਕੇ ਖੇਤੀ ਉੱਦਮ ਅਤੇ ਕਾਰੋਬਾਰ ਦੀ ਸਿਖਲਾਈ ਲੈਣ ਵਾਲੇ ਅਦਾਰੇ ਕਰਾਸਟੇ ਨੂੰ ਜੈਵਿਕ ਰਹਿੰਦ-ਖੂੰਹਦ ਦੀ ਸੰਭਾਲ ਲਈ ਅਮਰੀਕਾ ਦਾ ਪੇਟੈਂਟ ਹਾਸਲ ਹੋਇਆ ਹੈ। ਕਰਾਸਟੇ ਨਵਿਆਉਣਯੋਗ ਊਰਜਾ ਅਤੇ ਫਸਲੀ ਰਹਿੰਦ-ਖੂੰਹਦ ਨੂੰ ਉਦਯੋਗਿਕ ਸਮੱਗਰੀ ਵਜੋਂ ਇਸਤੇਮਾਲ ਕਰਨ ਲਈ ਕਾਰਜ ਕਰਦਾ ਰਿਹਾ ਹੈ। ਉਸਨੇ ਖੇਤੀ ਵਿੱਚੋਂ ਪੈਦਾ ਹੋਏ ਜੈਵਿਕ ਮਾਦੇ ਤੋਂ ਪਲਪਿੰਗ, ਬਾਇਓਰੀਫਾਈਨਰੀ, ਪੈਕਜਿੰਗ ਅਤੇ ਉਦਯੋਗਿਕ ਵਰਤੋਂ ਦੇ ਉਤਪਾਦ ਬਣਾਏ ਹਨ। ਇਸੇ ਅਦਾਰੇ ਦੀ ਇਕ ਅਹਿਮ ਖੋਜ ਦੇ ਤੌਰ ਤੇ ਉੁਹਨਾਂ ਨੇ ਰੀਸਾਇਕਲਿੰਗ ਤਰੀਕੇ ਨਾਲ ਸੀ-5 ਸ਼ੂਗਰਜ਼ ਅਤੇ ਪਲਪ ਦੇ ਉੱਚ ਪੱਧਰੀ ਲਿਗਨਿਗ ਦੀ ਖੋਜ ਕੀਤੀ ਹੈ। ਇਸ ਪ੍ਰਕਿਰਿਆ ਨਾਲ ਉਦਯੋਗਿਕ ਸਮੱਗਰੀ ਨੂੰ ਫਸਲੀ ਰਹਿੰਦ-ਖੂੰਹਦ ਤੋਂ ਵਧੇਰੇ ਯੋਗ ਅਤੇ ਭਰਪੂਰ ਮਾਦੇ ਵਿਚ ਬਦਲਣ ਦਾ ਵਿਕਲਪ ਸਾਹਮਣੇ ਆਇਆ ਹੈ। ਪੰਜਾਬ ਅਤੇ ਹੋਰ ਖੇਤੀ ਖੇਤਰਾਂ ਲਈ ਇਹ ਤਕਨੀਕ ਬੇਹੱਦ ਲਾਹੇਵੰਦ ਸਾਬਿਤ ਹੋ ਸਕਦੀ ਹੈ।ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੌਮਾਂਤਰੀ ਪੇਟੈਂਟ ਹਾਸਲ ਗਰਨ ਲਈ ਕਰਾਸਟੇ ਨੂੰ ਵਧਾਈ ਦਿੱਤੀ ਨਾਲ ਹੀ ਉਹਨਾਂ ਨੇ ਪਾਬੀ ਦੇ ਕਾਮਿਆਂ ਵੱਲੋਂ ਕੀਤੇ ਜਾਂਦੇ ਅਣਥੱਕ ਕਾਰਜ ਦੀ ਸ਼ਲਾਘਾ ਵੀ ਕੀਤੀ।ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਕਰਾਸਟੇ ਵੱਲੋਂ ਖੋਜੀ ਗਈ ਇਹ ਵਿਧੀ ਪੰਜਾਬ ਦੀ ਫਸਲੀ ਰਹਿੰਦ-ਖੂੰਹਦ ਸੰਭਾਲ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡਾ ਉੱਦਮ ਸਾਬਤ ਹੋਵੇਗੀ। ਉਹਨਾਂ ਹੋਰ ਕਿਸਾਨਾਂ ਨੂੰ ਵੀ ਪੀ.ਏ.ਯੂ. ਨਾਲ ਜੁੜ ਕੇ ਖੇਤੀ ਕਾਰੋਬਾਰ ਦੀ ਸਿਖਲਾਈ ਹਾਸਲ ਕਰਨ ਲਈ ਪ੍ਰੇਰਿਤ ਕੀਤਾ।ਪਾਬੀ ਦੇ ਮੁੱਖ ਨਿਗਰਾਨ ਅਤੇ ਪੀ.ਏ.ਯੂ. ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਇਸ ਪ੍ਰਾਪਤੀ ਨੂੰ ਪੀ.ਏ.ਯੂ. ਦੇ ਖੇਤੀ ਉੱਦਮ ਸਿਖਲਾਈ ਢਾਂਚੇ ਲਈ ਬੜੀ ਮਾਣ ਵਾਲੀ ਘਟਨਾ ਕਿਹਾ। ਪਾਬੀ ਦੇ ਸਹਿ-ਨਿਗਰਾਨ ਡਾ. ਪੂਨਮ ਸਚਦੇਵ ਨੇ ਵੀ ਕਰਾਸਟੇ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।#punjabagriculturaluniversity #punjab #patent #ludhiana #america #Agripreneur #📑ਸ਼ੇਅਰਚੈਟ ਜਾਣਕਾਰੀ 📑
ONLY 2 DAYS LEFT!Don't miss your chance to avail exclusive Early Bird Benefits for the MFOI Awards 2026 – Millionaire Farmer of India!Be a part of India's biggest platform celebrating the achievements of progressive farmers, agri-entrepreneurs, startups, and institutions.National RecognitionNetworking with Agri LeadersShowcase Your Success StoryMultiple Award Categories1–3 December 2026 | IARI, Pusa, New DelhiRegister now and save more before the Early Bird Offer ends!https://millionairefarmer.in/en/mfoi-nominations-details/7827012287#MFOIAwards2026 #MillionaireFarmerOfIndia #KrishiJagran #ICAR #IndianAgriculture #FarmerAwards #AgriLeadership #FarmersOfIndia #EarlyBirdOffer #RegisterNow #📑ਸ਼ੇਅਰਚੈਟ ਜਾਣਕਾਰੀ 📑
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਕਿੱਲ ਡਿਵੈੱਲਪਮੈਂਟ ਸੈਂਟਰ ਨੇ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਅਗਵਾਈ ਹੇਠ ਪਸਾਰ ਮਾਹਿਰਾਂ ਲਈ “ਨੌਕਰੀ ਅਤੇ ਨਿੱਜੀ ਜੀਵਨ ਵਿੱਚ ਸਹੀ ਖ਼ਰਾਕ ਅਤੇ ਤਣਾਅ-ਮੁਕਤ ਪ੍ਰਬੰਧਨ” ਵਿਸ਼ੇ ’ਤੇ 29 ਮਈ 2026 ਨੂੰ ਇੱਕ ਦਿਨ ਦਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕੁੱਲ 14 ਪਸਾਰ ਮਾਹਿਰਾਂ ਨੇ ਭਾਗ ਲਿਆ। ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈੱਲਪਮੈਂਟ) ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਧੁਨਿਕ ਯੁੱਗ ਵਿੱਚ ਪਸਾਰ ਮਾਹਿਰਾਂ ਨੂੰ ਸਿਹਤਮੰਦ ਜੀਵਨ ਲਈ ਖ਼ੁਰਾਕ ਅਤੇ ਤਣਾਅ ਪ੍ਰਬੰਧਨ ਦੇ ਗਿਆਨ ਨਾਲ ਅਪਡੇਟ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਵੱਧ ਤੋਂ ਵੱਧ ਕਿਸਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਆਪਣੀ ਨਿੱਜੀ ਤੰਦਰੁਸਤੀ ਲਈ ਇਸ ਜਾਣਕਾਰੀ ਨੂੰ ਅਪਣਾਉਣ ਲਈ ਮਾਰਗਦਰਸ਼ਨ ਕਰ ਸਕਣ। ਇਸ ਕੋਰਸ ਦੇ ਕੋਆਰਡੀਨੇਟਰ, ਸੀਨੀਅਰ ਪਸਾਰ ਵਿਗਿਆਨੀ, ਡਾ. ਕੁਲਵੀਰ ਕੌਰ, ਨੇ ਪਸਾਰ ਮਾਹਿਰਾਂ ਨੂੰ ਕੋਰਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਹਨਾਂ ਨੇ ਕਿਹਾ ਭੋਜਨ ਅਤੇ ਪੋਸ਼ਣ ਵਿਭਾਗ ਦੇ ਡਾ. ਅਮਰਜੀਤ ਕੌਰ ਨੇ ਤਣਾਅ-ਮੁਕਤ ਰਹਿਣ ਵਿੱਚ ਖ਼ਰਾਕ ਅਤੇ ਪੋਸ਼ਣ ਦੀ ਭੂਮਿਕਾ, ਡਾ. ਰੇਨੂੰਕਾ ਅਗਰਵਾਲ ਨੇ ਟਿਕਾਊ ਸਿਹਤਮੰਦ ਭੋਜਨ ਵਿਕਲਪਾਂ ਅਤੇ ਜੀਵਨ ਸ਼ੈਲੀ ਦੀਆਂ ਆਦਤਾਂ ਅਤੇ ਡਾ. ਮੋਨਿਕਾ ਚੌਧਰੀ ਨੇ ਸਿਹਤ ਅਤੇ ਬਿਮਾਰੀ ਪ੍ਰਬੰਧਨ ਵਿੱਚ ਕਾਰਜਸ਼ੀਲ ਭੋਜਨ ਦੇ ਬਾਰੇ ਚਰਚਾ ਕੀਤੀ। ਇਸ ਤੋਂ ਇਲਾਵਾ ਮਨੁੱਖੀ ਵਿਕਾਸ ਅਤੇ ਪਰਿਵਾਰਿਕ ਅਧਿਐਨ ਵਿਭਾਗ ਦੇ ਡਾ. ਰਸ਼ਮੀ ਉਪਰੇਤੀ ਨੇ ਸਿਖਿਆਰਥੀਆਂ ਦੀ ਨਿੱਜੀ ਤੰਦਰੁਸਤੀ ਅਤੇ ਡਾ. ਰਿਤੂ ਮਾਹਲ ਨੇ ਕੰਮ ਵਾਲੀ ਥਾਂ ’ਤੇ ਮਾਨਸਿਕ ਸਿਹਤ ਵਧਾਉਣ ਬਾਰੇ ਦੱਸਿਆ। ਅੰਤ ਵਿੱਚ ਮਿਸਿਜ਼ ਕੰਵਲਜੀਤ ਕੌਰ ਨੇ ਆਏ ਹੋਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਕਿਸਾਨਾਂ ਦੀ ਨਿੱਜੀ ਤੰਦਰੁਸਤੀ ਲਈ ਗਿਆਨ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ।#punjabagriculturaluniversity #courses #punjab #𝖲𝗄𝗂𝗅𝗅𝖣𝖾𝗏𝖾𝗅𝗈𝗉𝗆𝖾𝗇𝗍 #ludhiana #📑ਸ਼ੇਅਰਚੈਟ ਜਾਣਕਾਰੀ 📑
ਗਰਮੀਆਂ ਦਾ ਮੌਸਮ ਕੁੱਤੇ ਅਤੇ ਉਸਦੇ ਪਾਲਕ ਲਈ ਇਕੱਠਿਆਂ ਬਾਹਰ ਵਕਤ ਬਿਤਾਉਣ ਜਾਂ ਕਸਰਤ ਕਰਨ ਲਈ ਬੜਾ ਢੁੱਕਵਾਂ ਹੈ ਪਰ ਇਥੇ ਇਸ ਗੱਲ ਦਾ ਖਿਆਲ ਰੱਖਣ ਦੀ ਲੋੜ ਹੈ ਕਿ ਜ਼ਿਆਦਾ ਗਰਮੀ ਵਿਚ ਕੁੱਤੇ ਦੇ ਤਾਪਮਾਨ ਨੂੰ ਸੰਤੁਲਿਤ ਰੱਖਣ ਦੀ ਲੋੜ ਪੈਂਦੀ ਹੈ।ਇਹ ਵਿਚਾਰ ਡਾ. ਰਾਜਸੁਖਬੀਰ ਸਿੰਘ, ਪ੍ਰੋਫੈਸਰ, ਪਸ਼ੂ ਹਸਪਤਾਲ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਗਰਮੀ ਦੇ ਵੱਧਦੇ ਪ੍ਰਭਾਵ ਵਿਚ ਕੁੱਤਿਆਂ ਨੂੰ ਸਿਹਤਮੰਦ ਰੱਖਣ ਲਈ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਗਰਮੀ ਦਾ ਦੌਰਾ ਪੈਣਾ ਜਾਂ ਪਾਣੀ ਦੀ ਕਮੀ ਹੋ ਸਕਦੀ ਹੈ। ਕੁੱਤੇ ਦਾ ਸਰੀਰਕ ਤਾਪਮਾਨ 100.5 ਡਿਗਰੀ ਤੋਂ 102.5 ਫਾਰਨਹੀਟ ਤੱਕ ਰਹਿੰਦਾ ਹੈ। ਜੇਕਰ ਤਾਪਮਾਨ 105-106 ਡਿਗਰੀ ਤੱਕ ਪਹੁੰਚ ਜਾਵੇ ਤਾਂ ਇਹ ਗਰਮੀ ਦੇ ਦੌਰੇ ਵਿਚ ਤਬਦੀਲ ਹੋ ਜਾਂਦਾ ਹੈ।ਕੁੱਤਿਆਂ ਨੂੰ ਮਨੁੱਖਾਂ ਵਾਂਗ ਪਸੀਨਾ ਨਹੀਂ ਆਉਂਦਾ ਇਸ ਲਈ ਉਹ ਆਪਣਾ ਤਾਪਮਾਨ ਸਥਿਰ ਰੱਖਣ ਲਈ ਹੌਂਕਣਾ ਸ਼ੁਰੂ ਕਰ ਦਿੰਦੇ ਹਨ।ਜਦੋਂ ਕੁੱਤਾ ਵਧੇਰੇ ਮੂੰਹ ਖੋਲ ਕੇ ਅਤੇ ਤੇਜ਼ ਸਾਹ ਨਾਲ ਕਿਰਿਆ ਕਰ ਰਿਹਾ ਹੋਵੇ ਤਾਂ ਮਾਲਕ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਸਨੂੰ ਠੰਡਿਆਂ ਕਰਨ ਦੀ ਜਾਂ ਪਾਣੀ ਦੇਣ ਦੀ ਜ਼ਰੂਰਤ ਹੈ।ਜ਼ਿਆਦਾ ਬੁਖਾਰ ਹੋਣ ਦੀ ਸੂਰਤ ਵਿਚ ਕੁੱਤੇ ਦੇ ਅੰਗਾਂ ਨੂੰ ਪੱਕੇ ਤੌਰ `ਤੇ ਨੁਕਸਾਨ ਹੋ ਸਕਦਾ ਹੈ ਅਤੇ ਮੌਤ ਵੀ ਹੋ ਸਕਦੀ ਹੈ।ਗੰਭੀਰ ਹਾਲਤ ਹੋਣ ਤੋਂ ਪਹਿਲਾਂ ਵੈਟਨਰੀ ਡਾਕਟਰ ਦਾ ਮਸ਼ਵਰਾ ਲੈਣਾ ਜ਼ਰੂਰੀ ਬਣ ਜਾਂਦਾ ਹੈ।ਕਈ ਵਾਰ ਅਸੀਂ ਕੁੱਤਿਆਂ ਨੂੰ ਗਰਮ ਮੌਸਮ ਵਿਚ ਕਾਰ ਵਿਚ ਛੱਡ ਜਾਂਦੇ ਹਾਂ।ਕਾਰ ਦਾ ਤਾਪਮਾਨ ਬਹੁਤ ਤੇਜ਼ੀ ਨਾਲ ਵੱਧਣ ਲਗਦਾ ਹੈ ਅਤੇ ਭੱਠੀ ਵਾਂਗ ਹੋ ਜਾਂਦਾ ਹੈ।ਇਸ ਲਈ ਕੁੱਤੇ ਨੂੰ ਕਦੀ ਵੀ ਬੰਦ ਕਾਰ ਜਾਂ ਥੋੜ੍ਹੇ ਖੁੱਲੇ ਸ਼ੀਸ਼ਿਆਂ ਵਾਲੀ ਕਾਰ ਵਿਚ ਵੀ ਨਹੀਂ ਛੱਡਣਾ ਚਾਹੀਦਾ। ਡਾ. ਸਿੰਘ ਨੇ ਸੁਝਾਅ ਦਿੱਤਾ ਕਿ ਕਾਰ ਵਿਚ ਕਦੇ ਵੀ ਕੁੱਤੇ ਨੂੰ ਨਾ ਛੱਡੋ।ਬਹੁਤ ਭੱਜ ਦੌੜ ਵਾਲੀ ਕਸਰਤ ਜ਼ਿਆਦਾ ਗਰਮੀ ਵਿਚ ਨਾ ਕਰਵਾਈ ਜਾਏ।ਕੋਸ਼ਿਸ਼ ਕੀਤੀ ਜਾਏ ਕਿ ਛਾਂ ਵਿਚ ਰੁੱਖ ਥੱਲੇ ਰਿਹਾ ਜਾਏ।ਠੰਡਾ ਤਾਜ਼ਾ ਪਾਣੀ ਹਰ ਵੇਲੇ ਕੁੱਤੇ ਦੇ ਕੋਲ ਹੋਣਾ ਚਾਹੀਦਾ ਹੈ।ਗਰਮੀ ਦਾ ਦੌਰਾ ਪੈਣ `ਤੇ ਉਸਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।ਜੇ ਕੁੱਤਾ ਆਨੰਦ ਮਹਿਸੂਸ ਕਰਦਾ ਹੋਵੇ ਤਾਂ ਕਿਸੇ ਟੱਬ ਵਿਚ ਪਾਣੀ ਭਰ ਕੇ ਉਸ ਵਿਚ ਵੀ ਛੱਡਿਆ ਜਾ ਸਕਦਾ ਹੈ।ਮਾਲਕ ਕੋਸ਼ਿਸ਼ ਕਰਨ ਕਿ ਉਨ੍ਹਾਂ ਦਾ ਕੁੱਤਾ ਉਨ੍ਹਾਂ ਦੀ ਨਜ਼ਰ ਦੇ ਸਾਹਮਣੇ ਹੀ ਰਹੇ।ਇੰਝ ਗਰਮੀਆਂ ਵਿਚ ਅਸੀਂ ਆਪਣੇ ਕੁੱਤੇ ਨੂੰ ਖੁਸ਼ੀ ਅਤੇ ਆਨੰਦ ਵਾਲਾ ਮਾਹੌਲ ਦੇ ਸਕਦੇ ਹਾਂ।#GADVASU #animalcare #veterinaryuniversity #punjab #ludhiana #animallover #📑ਸ਼ੇਅਰਚੈਟ ਜਾਣਕਾਰੀ 📑














