ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-746, 26 ਜਨਵਰੀ 2026*
*ਸੂਹੀ ਮਹਲਾ ੫ ॥*
*ਤਉ ਮੈ ਆਇਆ ਸਰਨੀ ਆਇਆ ॥*
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ,
*ਭਰੋਸੈ ਆਇਆ ਕਿਰਪਾ ਆਇਆ ॥*
ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ।
*ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥*
ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ॥੧॥ ਰਹਾਉ ॥
*ਮਹਾ ਦੁਤਰੁ ਮਾਇਆ ॥*
ਹੇ ਪ੍ਰਭੂ! (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ।
*ਜੈਸੇ ਪਵਨੁ ਝੁਲਾਇਆ ॥੧॥*
ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) ॥੧॥
*ਸੁਨਿ ਸੁਨਿ ਹੀ ਡਰਾਇਆ ॥*
ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ,
*ਕਰਰੋ ਧ੍ਰਮਰਾਇਆ ॥੨॥*
ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ॥੨॥
*ਗ੍ਰਿਹ ਅੰਧ ਕੂਪਾਇਆ ॥*
ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ,
*ਪਾਵਕੁ ਸਗਰਾਇਆ ॥੩॥*
ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ॥੩॥
*ਗਹੀ ਓਟ ਸਾਧਾਇਆ ॥*
(ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ,
*ਨਾਨਕ ਹਰਿ ਧਿਆਇਆ* ॥
ਹੇ ਨਾਨਕ (ਆਖ-) ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ,
*ਅਬ ਮੈ ਪੂਰਾ ਪਾਇਆ ॥੪॥੩॥੪੬॥*
ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ॥੪॥੩॥੪੬॥
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-735, 25 ਜਨਵਰੀ 2026*
*ਸੂਹੀ ਮਹਲਾ ੪ ਘਰੁ ੭*
*ੴ ਸਤਿਗੁਰ ਪ੍ਰਸਾਦਿ ॥*
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
*ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥*
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ।
*ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥*
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥
*ਮੈ ਹਰਿ ਹਰਿ ਨਾਮੁ ਧਰ ਸੋਈ ॥*
ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ।
*ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥*
ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ ॥
*ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥*
ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ।
*ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥*
ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥
*ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥*
ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ,
*ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥*
(ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥
*ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥*
ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ।
*ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥*
ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-688, 24 ਜਨਵਰੀ 2026*
*ਧਨਾਸਰੀ ਮਹਲਾ ੧ ॥*
*ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥*
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
*ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥*
ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।
*ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥*
ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ।
*ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥*
ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
*ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥*
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ।
*ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥*
ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥
*ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥*
ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)।
*ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥*
ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ।
*ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥*
ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।
*ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥*
ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।
*ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥*
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।
*ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥*
ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥
*ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥*
ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
*ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥*
ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ।
*ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥*
ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ।
*ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥*
(ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ।
*ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥*
ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ।
*ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥*
ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।
*ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥*
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥
*ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥*
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ।
*ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥*
ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ।
*ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥*
ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)।
*ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥*
ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)।
*ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥*
ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ।
*ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥*
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥
*ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥*
ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ।
*ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥*
(ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)।
*ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥*
ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ।
*ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥*
ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ।
*ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥* ੨॥
ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ।
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫ਼ਤਹਿ ਜੀ*🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-676, 23 ਜਨਵਰੀ 2026*
*ਧਨਾਸਰੀ ਮਹਲਾ ੫ ॥*
*ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥*
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ,
*ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥*
ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥
*ਤਾ ਤੇ ਮੋਹਿ ਧਾਰੀ ਓਟ ਗੋਪਾਲ ॥*
ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ।
*ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥*
(ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ਰਹਾਉ॥
*ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥*
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ।
*ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥*
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥
*ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥*
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ,
*ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥*
ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏*ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-584, 22 ਜਨਵਰੀ 2026*
*ਵਡਹੰਸੁ ਮਹਲਾ ੩ ॥*
*ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥*
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ।
*ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥*
ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ।
*ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥*
ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ।
*ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥*
ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
*ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥*
(ਉਨ੍ਹਾਂ ਲਈ) ਜਮ ਰਾਜ ਦੀ ਪੁਰੀ ਵਿਚ ਵੀ ਘੁੱਪ ਹਨੇਰਾ, ਬਹੁਤ ਹਨੇਰਾ ਹੀ ਬਣਿਆ ਰਹਿੰਦਾ ਹੈ, ਉਥੇ ਭੈਣ ਜਾਂ ਭਰਾ ਕੋਈ ਸਹਾਇਤਾ ਨਹੀਂ ਕਰ ਸਕਦਾ।
*ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥*
ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ ॥੧॥
*ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥*
ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ।
*ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥*
(ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ।
*ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥*
ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ।
*ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥*
ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
*ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥*
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।
*ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥*
ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥
*ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥*
ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ।
*ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥*
ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ।
*ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥*
ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ।
*ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥*
ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)।
*ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥*
ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ।
*ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥*
ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥
*ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥*
ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।
*ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥*
ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ।
*ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥*
ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ।
*ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥*
ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ।
*ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥*
ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ!
*ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥*
ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ🙏 #📖 ਗੁਰਬਾਣੀ ਸਟੇਟਸ 📲 #📖ਗੁਰੂ ਮਾਨਿਓ ਗ੍ਰੰਥ 😇 #😇ਸਿੱਖ ਧਰਮ 🙏 #🙏ਅੱਜ ਦਾ ਹੁਕਮਨਾਮਾ








