☜☆☬TIRATH WORLD☬☆☞
ShareChat
click to see wallet page
@tirathworld
tirathworld
☜☆☬TIRATH WORLD☬☆☞
@tirathworld
💞ਕਲਮ ਤੇ ਕਿਤਾਬ💞 ਕਲਮ ਦੀ ਤਾਕਤ ਲਫ਼ਜ਼ ਜਾਣਦੇ ਨੇ...✍️
ਧਨਾਸਰੀ ਮਹਲਾ ੧ ॥ ❤️❤️❤️❤️❤️❤️❤️❤️❤️❤️❤️❤️❤️❤️❤️ ================================= #📃ਲਾਈਫ ਕੋਟਸ✒️ #📄 ਜੀਵਨ ਬਾਣੀ #follow krlo #📝 ਅੱਜ ਦਾ ਵਿਚਾਰ ✍ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ ================================= ਸ਼ਨਿਚਰਵਾਰ ੧੧ ਮਾਘ (ਸੰਮਤ ੫੫੭ ਨਾਨਕਸ਼ਾਹੀ) ੨੪ ਜਨਵਰੀ ੨੦੨੬ (ਅੰਗ:੬੮੮) ======================================= ਵਿਆਖਿਆ : ਧਨਾਸਰੀ ਮਹਲਾ ੧ ॥ ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ !) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ੳਮਪ;ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ੳਮਪ;ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ੳਮਪ;ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ੳਮਪ;ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ੳਮਪ;ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ।੫।੨। =================================
ਧਨਾਸਰੀ ਮਹਲਾ ੫ ॥ ❤️🙏 ---------------------------------- ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ---------------------------------- ਕਾਹੂ ਜਾਨਾ ॥੩॥੩॥੨੧॥ ---------------------------------- ਸ਼ੁੱਕਰਵਾਰ ੧੦ ਮਾਘ (ਸੰਮਤ ੫੫੭ ਨਾਨਕਸ਼ਾਹੀ) ੨੩ ਜਨਵਰੀ ੨੦੨੬ (ਅੰਗ:੬੭੬) ================================= ਪੰਜਾਬੀ ਵਿਆਖਿਆ : ---------------------------------- ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ । ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧। ---------------------------------- ================================= ---------------------------------- #ਮੇਰਾ ਸਤਿਗੁਰੂ 🙇 #follow krlo #📃ਲਾਈਫ ਕੋਟਸ✒️ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ
ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹੇ ਪ੍ਰਭੂ! (ਅੰਞਾਣ ਲੋਕ ਮੂਰਤੀਆਂ ਦੀ ਆਰਤੀ ਕਰਦੇ ਹਨ, ਪਰ ਮੇਰੇ ਲਈ) ਤੇਰਾ ਨਾਮ (ਤੇਰੀ) ਆਰਤੀ ਹੈ, ਤੇ ਤੀਰਥਾਂ ਦਾ ਇਸ਼ਨਾਨ ਹੈ। ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥ (ਹੇ ਭਾਈ!) ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਹੋਰ ਸਾਰੇ ਅਡੰਬਰ ਕੂੜੇ ਹਨ ॥੧॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਤੇਰਾ ਨਾਮ (ਮੇਰੇ ਲਈ ਪੰਡਿਤ ਵਾਲਾ) ਆਸਨ ਹੈ (ਜਿਸ ਉੱਤੇ ਬੈਠ ਕੇ ਉਹ ਮੂਰਤੀ ਦੀ ਪੂਜਾ ਕਰਦਾ ਹੈ), ਤੇਰਾ ਨਾਮ ਹੀ (ਚੰਦਨ ਘਸਾਉਣ ਲਈ) ਸਿਲ ਹੈ, (ਮੂਰਤੀ ਪੂਜਣ ਵਾਲਾ ਮਨੁੱਖ ਸਿਰ ਉੱਤੇ ਕੇਸਰ ਘੋਲ ਕੇ ਮੂਰਤੀ ਉੱਤੇ) ਕੇਸਰ ਛਿੜਕਦਾ ਹੈ, ਪਰ ਮੇਰੇ ਲਈ ਤੇਰਾ ਨਾਮ ਹੀ ਕੇਸਰ ਹੈ। ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥ ਹੇ ਮੁਰਾਰਿ! ਤੇਰਾ ਨਾਮ ਹੀ ਪਾਣੀ ਹੈ, ਨਾਮ ਹੀ ਚੰਦਨ ਹੈ, (ਇਸ ਨਾਮ-ਚੰਦਨ ਨੂੰ ਨਾਮ-ਪਾਣੀ ਨਾਲ) ਘਸਾ ਕੇ, ਤੇਰੇ ਨਾਮ ਦਾ ਸਿਮਰਨ-ਰੂਪ ਚੰਦਨ ਹੀ ਮੈਂ ਤੇਰੇ ਉੱਤੇ ਲਾਉਂਦਾ ਹਾਂ ॥੧॥ ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਹੇ ਪ੍ਰਭੂ! ਤੇਰਾ ਨਾਮ ਦੀਵਾ ਹੈ, ਨਾਮ ਹੀ (ਦੀਵੇ ਦੀ) ਵੱਟੀ ਹੈ, ਨਾਮ ਹੀ ਤੇਲ ਹੈ, ਜੋ ਲੈ ਕੇ ਮੈਂ (ਨਾਮ-ਦੀਵੇ ਵਿਚ) ਪਾਇਆ ਹੈ; ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥ ਮੈਂ ਤੇਰੇ ਨਾਮ ਦੀ ਹੀ ਜੋਤਿ ਜਗਾਈ ਹੈ (ਜਿਸ ਦੀ ਬਰਕਤਿ ਨਾਲ) ਸਾਰੇ ਭਵਨਾਂ ਵਿਚ ਚਾਨਣ ਹੋ ਗਿਆ ਹੈ ॥੨॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰਾ ਨਾਮ ਮੈਂ ਧਾਗਾ ਬਣਾਇਆ ਹੈ, ਨਾਮ ਨੂੰ ਹੀ ਮੈਂ ਫੁੱਲ ਤੇ ਫੁੱਲਾਂ ਦੀ ਮਾਲਾ ਬਣਾਇਆ ਹੈ, ਹੋਰ ਸਾਰੀ ਬਨਸਪਤੀ (ਜਿਸ ਤੋਂ ਲੋਕ ਫੁੱਲ ਲੈ ਕੇ ਮੂਰਤੀਆਂ ਅੱਗੇ ਭੇਟ ਧਰਦੇ ਹਨ; ਤੇਰੇ ਨਾਮ ਦੇ ਟਾਕਰੇ ਤੇ) ਜੂਠੀ ਹੈ। ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥ (ਇਹ ਸਾਰੀ ਕੁਦਰਤ ਤਾਂ ਤੇਰੀ ਬਣਾਈ ਹੋਈ ਹੈ) ਤੇਰੀ ਪੈਦਾ ਕੀਤੀ ਹੋਈ ਵਿਚੋਂ ਮੈਂ ਤੇਰੇ ਅੱਗੇ ਕੀਹ ਰੱਖਾਂ? (ਸੋ,) ਮੈਂ ਤੇਰਾ ਨਾਮ-ਰੂਪ ਚੌਰ ਹੀ ਤੇਰੇ ਉਤੇ ਝਲਾਉਂਦਾ ਹਾਂ। ਭਾਵ ਆਰਤੀ ਆਦਿਕ ਦੇ ਅਡੰਬਰ ਕੂੜੇ ਹਨ। ਸਿਮਰਨ ਹੀ ਜ਼ਿੰਦਗੀ ਦਾ ਸਹੀ ਰਸਤਾ ਹੈ ॥੩॥ ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥ ਸਾਰੇ ਸੰਸਾਰ ਦੀ ਨਿੱਤ ਦੀ ਕਾਰ ਤਾਂ ਇਹ ਹੈ ਕਿ (ਤੇਰਾ ਨਾਮ ਭੁਲਾ ਕੇ) ਅਠਾਰਾਂ ਪੁਰਾਣਾਂ ਦੀਆਂ ਕਹਾਣੀਆਂ ਵਿਚ ਪਰਚੇ ਹੋਏ ਹਨ, ਅਠਾਹਠ ਤੀਰਥਾਂ ਦੇ ਇਸ਼ਨਾਨ ਨੂੰ ਹੀ ਪੁੰਨ-ਕਰਮ ਸਮਝ ਬੈਠੇ ਹਨ, ਤੇ, ਇਸ ਤਰ੍ਹਾਂ ਚਾਰ ਖਾਣੀਆਂ ਦੀਆਂ ਜੂਨਾਂ ਵਿਚ ਭਟਕ ਰਹੇ ਹਨ। ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥ ਰਵਿਦਾਸ ਆਖਦਾ ਹੈ-ਹੇ ਪ੍ਰਭੂ! ਤੇਰਾ ਨਾਮ ਹੀ (ਮੇਰੇ ਲਈ) ਤੇਰੀ ਆਰਤੀ ਹੈ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਦਾ ਹੀ ਭੋਗ ਮੈਂ ਤੈਨੂੰ ਲਾਉਂਦਾ ਹਾਂ ॥੪॥੩॥ #ਮੇਰਾ ਸਤਿਗੁਰੂ 🙇 #ਕਾਂਸ਼ੀ ਵਾਲੇ ਸਤਿਗੁਰੂ ਜੀ🙇 #ਸਤਿਗੁਰੂ #ਮੇਹਿਰਵਾਨ ਸਤਿਗੁਰੂ
ਗਠੀਆਂ (Joint Pain / Arthritis) ਦੇ ਦੇਸੀ ਇਲਾਜ ਜੇ ਗਠੀਆਂ ਦਾ ਦਰਦ, ਸੋਜ ਜਾਂ ਜੋੜਾਂ ਵਿੱਚ ਜਕੜਨ ਹੈ, ਤਾਂ ਹੇਠਲੇ ਦੇਸੀ ਨੁਸਖੇ ਲਾਭਦਾਇਕ ਹੋ ਸਕਦੇ ਹਨ: ❤️🙏 ======================================= 🌿 ਦੇਸੀ ਘਰੇਲੂ ਨੁਸਖੇ ::- ---------------------------------------- 1) ਹਲਦੀ ਵਾਲਾ ਦੁੱਧ ਰਾਤ ਨੂੰ ਗਰਮ ਦੁੱਧ ਵਿੱਚ ਅੱਧਾ ਚਮਚ ਹਲਦੀ ਮਿਲਾ ਕੇ ਪੀਓ। → ਸੋਜ ਅਤੇ ਦਰਦ ਘਟਾਉਂਦਾ ਹੈ। 2) ਸਰੋਂ ਦੇ ਤੇਲ ਨਾਲ ਮਾਲਿਸ਼ ਸਰੋਂ ਦੇ ਤੇਲ ਨੂੰ ਹਲਕਾ ਗਰਮ ਕਰਕੇ ਜੋੜਾਂ ਤੇ ਮਾਲਿਸ਼ ਕਰੋ। → ਖੂਨ ਦਾ ਸੰਚਾਰ ਵਧਦਾ ਹੈ, ਜਕੜਨ ਘਟਦੀ ਹੈ। 3) ਅਜਵਾਇਨ ਦੀ ਪੋਟਲੀ ਸੇਕ ਅਜਵਾਇਨ ਨੂੰ ਤਵੇ ਤੇ ਗਰਮ ਕਰਕੇ ਕੱਪੜੇ ਵਿੱਚ ਬੰਨ੍ਹ ਕੇ ਸੇਕ ਲਵੋ। → ਦਰਦ ਵਿੱਚ ਰਾਹਤ ਮਿਲਦੀ ਹੈ। 4) ਮੇਥੀ ਦਾਣਾ ਪਾਣੀ ਰਾਤ ਨੂੰ 1 ਚਮਚ ਮੇਥੀ ਦਾਣੇ ਭਿੱਜੋ, ਸਵੇਰੇ ਪਾਣੀ ਪੀਓ। → ਗਠੀਆਂ ਵਿੱਚ ਲਾਭਦਾਇਕ। 5) ਅਦਰਕ ਦੀ ਚਾਹ ਰੋਜ਼ ਅਦਰਕ ਵਾਲੀ ਚਾਹ ਪੀਓ। → ਸੋਜ ਘਟਾਉਂਦਾ ਹੈ। 6) ਲਸਣ ਸਵੇਰੇ 1–2 ਲਸਣ ਦੀਆਂ ਕਲੀਆਂ ਖਾਣਾ ਫਾਇਦੇਮੰਦ। ======================================= 🧘‍♂️ ਹੋਰ ਸਾਵਧਾਨੀਆਂ • ਰੋਜ਼ ਹਲਕੀ ਕਸਰਤ ਜਾਂ ਯੋਗਾ • ਠੰਡੀ ਚੀਜ਼ਾਂ ਘੱਟ ਵਰਤੋ • ਵਜ਼ਨ ਕੰਟਰੋਲ ਰੱਖੋ • ਪਾਣੀ ਪੂਰਾ ਪੀਓ ======================================= ⚠️ ਧਿਆਨ ਜੇ ਦਰਦ ਜ਼ਿਆਦਾ ਹੈ, ਜੋੜ ਬਹੁਤ ਸੋਜੇ ਰਹਿੰਦੇ ਹਨ ਜਾਂ ਤੁਰਨ ਵਿੱਚ ਮੁਸ਼ਕਲ ਹੈ, ਤਾਂ ਡਾਕਟਰ ਨੂੰ ਜ਼ਰੂਰ ਦਿਖਾਓ। ਦੇਸੀ ਇਲਾਜ ਨਾਲ ਨਾਲ ਮੈਡੀਕਲ ਸਲਾਹ ਜ਼ਰੂਰੀ ਹੈ। #ਸਿਹਤ #ਸਿਹਤ
ਵਡਹੰਸੁ ਮਹਲਾ ੩ ॥ ========= ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ -ਕਾਇਆ ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥ ======================================= ਵੀਰਵਾਰ ੯ ਮਾਘ (ਸੰਮਤ ੫੫੭ ਨਾਨਕਸ਼ਾਹੀ) ੨੨ ਜਨਵਰੀ ੨੦੨੬ (ਅੰਗ:੫੮੪) ======================================= ਪੰਜਾਬੀ ਵਿਆਖਿਆ : ======================================= ਵਡਹੰਸੁ ਮਹਲਾ ੩ ॥ ======================================= ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ। (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ । ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ । ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ । ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ । ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ । ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧। ਹੇ ਭਾਈ! (ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ । (ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ । ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ । ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।੨। ਹੇ ਭਾਈ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ੳਮਪ;ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ਓਮਪ;ਤਿ-ਸਾਲਾਹ ਕਰਨ ਦੀ) ਅਕਲ ਦੇ ਦੇਵੇ । ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ । ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ । ਹੇ ਭਾਈ! ਜੇਹੜੀ ਜੀਵ-ਇਸਤ੍ਰੀ ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ । ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ) । ਹੇ ਭਾਈ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ । (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ੳਮਪ;ਤਿ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫ਼ੳਮਪ;ਤਿ-ਸਾਲਾਹ ਕਰਨ ਦੀ) ਸਮਝ ਬਖ਼ਸ਼ ਦੇਵੇ ।੩। ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ੳਮਪ;ਤਿ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ । ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ । ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ । (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ । ਜਿਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ । ਹੇ ਭਾਈ! ਜਿਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ੳਮਪ;ਤਿ-ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ ।੪।੪। =================================== #📝 ਅੱਜ ਦਾ ਵਿਚਾਰ ✍ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ #📃ਲਾਈਫ ਕੋਟਸ✒️ #follow krlo
ਅੱਲ੍ਹਾ (Allah) ਇਕ ਅਰਬੀ ਸ਼ਬਦ ਹੈ, ਜਿਸਦਾ ਅਰਥ ਹੈ ਪਰਮਾਤਮਾ / ਰੱਬ। ਇਸਲਾਮ ਧਰਮ ਵਿੱਚ ਅੱਲ੍ਹਾ ਨੂੰ ਇੱਕੋ ਇਕ ਸੱਚਾ ਪਰਮਾਤਮਾ ਮੰਨਿਆ ਜਾਂਦਾ ਹੈ। ਅੱਲ੍ਹਾ ਸਰਬਸ਼ਕਤੀਮਾਨ, ਦਯਾਲੂ ਅਤੇ ਸਾਰੀ ਸ੍ਰਿਸ਼ਟੀ ਦਾ ਰਚਨਹਾਰ ਮੰਨਿਆ ਜਾਂਦਾ ਹੈ। “ਅੱਲ੍ਹਾ” ਸ਼ਬਦ ਅਰਬੀ ਵਿੱਚ “ਅਲ-ਇਲਾਹ” ਤੋਂ ਬਣਿਆ ਹੈ, ਜਿਸਦਾ ਅਰਥ ਹੈ ਉਹ ਇਕੋ ਮਾਬੂਦ (ਪੂਜਣਯੋਗ ਪ੍ਰਭੂ)। ============== ਅਸਮਾ-ਉਲ-ਹੁਸਨਾ ਦਾ ਅਰਥ ਹੈ ਅੱਲ੍ਹਾ ਦੇ 99 ਸੁੰਦਰ ਨਾਮ। ਇਹ ਨਾਮ ਅੱਲ੍ਹਾ ਦੀਆਂ ਵੱਖ-ਵੱਖ ਗੁਣਾਂ ਅਤੇ ਸ਼ਕਤੀਆਂ ਨੂੰ ਦਰਸਾਉਂਦੇ ਹਨ। ਅੱਲ੍ਹਾ ਦੇ 99 ਨਾਮ (ਅਸਮਾ-ਉਲ-ਹੁਸਨਾ) ================== ਅਰ-ਰਹਮਾਨ – ਬਹੁਤ ਮਿਹਰਬਾਨ ਅਰ-ਰਹੀਮ – ਦਇਆਲੂ ਅਲ-ਮਾਲਿਕ – ਮਾਲਕ ਅਲ-ਕੁੱਦੂਸ – ਪਵਿੱਤਰ ਅਸ-ਸਲਾਮ – ਸ਼ਾਂਤੀ ਦੇਣ ਵਾਲਾ ਅਲ-ਮੁ’ਮਿਨ – ਸੁਰੱਖਿਆ ਦੇਣ ਵਾਲਾ ਅਲ-ਮੁਹੈਮਿਨ – ਰਖਵਾਲਾ ਅਲ-ਅਜ਼ੀਜ਼ – ਸ਼ਕਤੀਸ਼ਾਲੀ ਅਲ-ਜੱਬਾਰ – ਸਭ ‘ਤੇ ਕਾਬੂ ਰੱਖਣ ਵਾਲਾ ਅਲ-ਮੁਤਕੱਬਿਰ – ਮਹਾਨਤਾ ਵਾਲਾ ਅਲ-ਖਾਲਿਕ – ਪੈਦਾ ਕਰਨ ਵਾਲਾ ਅਲ-ਬਾਰੀ – ਰਚਨਹਾਰ ਅਲ-ਮੁਸੱਵਿਰ – ਸੂਰਤ ਦੇਣ ਵਾਲਾ ਅਲ-ਗਫ਼ਫ਼ਾਰ – ਬਹੁਤ ਮਾਫ਼ ਕਰਨ ਵਾਲਾ ਅਲ-ਕਹ੍ਹਾਰ – ਸਭ ‘ਤੇ ਹਕੂਮਤ ਵਾਲਾ ਅਲ-ਵਹ੍ਹਾਬ – ਦਾਤਾ ਅਰ-ਰਜ਼ਜ਼ਾਕ – ਰਿਜ਼ਕ ਦੇਣ ਵਾਲਾ ਅਲ-ਫੱਤਾਹ – ਰਾਹ ਖੋਲ੍ਹਣ ਵਾਲਾ ਅਲ-ਅਲੀਮ – ਸਭ ਕੁਝ ਜਾਣਨ ਵਾਲਾ ਅਲ-ਕਾਬਿਜ਼ – ਰੋਕਣ ਵਾਲਾ ਅਲ-ਬਾਸਿਤ – ਖੁਲ੍ਹੇ ਦਿਲ ਵਾਲਾ ਅਲ-ਖਾਫਿਜ਼ – ਨਿਵਾਉਣ ਵਾਲਾ ਅਰ-ਰਾਫਿਜ਼ – ਉੱਚਾ ਕਰਨ ਵਾਲਾ ਅਲ-ਮੁਇਜ਼਼ – ਇਜ਼ਤ ਦੇਣ ਵਾਲਾ ਅਲ-ਮੁਜ਼ਿਲ – ਰੁਸਵਾ ਕਰਨ ਵਾਲਾ ਅਸ-ਸਮੀਅ – ਸਭ ਸੁਣਨ ਵਾਲਾ ਅਲ-ਬਸੀਰ – ਸਭ ਦੇਖਣ ਵਾਲਾ ਅਲ-ਹਕਮ – ਫੈਸਲਾ ਕਰਨ ਵਾਲਾ ਅਲ-ਅਦਲ – ਇਨਸਾਫ਼ ਕਰਨ ਵਾਲਾ ਅਲ-ਲਤੀਫ਼ – ਨਰਮ ਮਿਹਰਬਾਨ ਅਲ-ਖਬੀਰ – ਖ਼ਬਰ ਰੱਖਣ ਵਾਲਾ ਅਲ-ਹਲੀਮ – ਸਬਰ ਵਾਲਾ ਅਲ-ਅਜ਼ੀਮ – ਮਹਾਨ ਅਲ-ਗਫ਼ੂਰ – ਬਖ਼ਸ਼ਣ ਵਾਲਾ ਅਸ਼-ਸ਼ਕੂਰ – ਕਦਰ ਕਰਨ ਵਾਲਾ ਅਲ-ਅਲੀ – ਸਭ ਤੋਂ ਉੱਚਾ ਅਲ-ਕਬੀਰ – ਸਭ ਤੋਂ ਵੱਡਾ ਅਲ-ਹਫ਼ੀਜ਼ – ਰੱਖਿਆ ਕਰਨ ਵਾਲਾ ਅਲ-ਮੁਕੀਤ – ਰਿਜ਼ਕ ਪਹੁੰਚਾਉਣ ਵਾਲਾ ਅਲ-ਹਸੀਬ – ਹਿਸਾਬ ਲੈਣ ਵਾਲਾ ਅਲ-ਜਲੀਲ – ਜਲਾਲ ਵਾਲਾ ਅਲ-ਕਰੀਮ – ਕਰਮ ਵਾਲਾ ਅਰ-ਰਕੀਬ – ਨਿਗਰਾਨ ਅਲ-ਮੁਜੀਬ – ਦੁਆ ਕਬੂਲ ਕਰਨ ਵਾਲਾ ਅਲ-ਵਾਸਿਅ – ਵਸੀਅ ਅਲ-ਹਕੀਮ – ਅਕਲਮੰਦ ਅਲ-ਵਦੂਦ – ਪਿਆਰ ਕਰਨ ਵਾਲਾ ਅਲ-ਮਜੀਦ – ਸ਼ਾਨ ਵਾਲਾ ਅਲ-ਬਾਇਸ – ਮੁੜ ਜ਼ਿੰਦਾ ਕਰਨ ਵਾਲਾ ਅਸ਼-ਸ਼ਹੀਦ – ਗਵਾਹ ਅਲ-ਹੱਕ – ਸੱਚਾ ਅਲ-ਵਕੀਲ – ਕਾਰਜ ਸੌਂਪਣ ਯੋਗ ਅਲ-ਕਵੀ – ਤਾਕਤਵਰ ਅਲ-ਮਤੀਨ – ਮਜ਼ਬੂਤ ਅਲ-ਵਲੀ – ਮਿੱਤਰ ਅਲ-ਹਮੀਦ – ਤਾਰੀਫ਼ ਯੋਗ ਅਲ-ਮੁਹਸੀ – ਗਿਣਤੀ ਕਰਨ ਵਾਲਾ ਅਲ-ਮੁਬਦੀ – ਸ਼ੁਰੂ ਕਰਨ ਵਾਲਾ ਅਲ-ਮੁਈਦ – ਮੁੜ ਲਿਆਉਣ ਵਾਲਾ ਅਲ-ਮੁਹਯੀ – ਜ਼ਿੰਦਗੀ ਦੇਣ ਵਾਲਾ ਅਲ-ਮੁਮੀਤ – ਮੌਤ ਦੇਣ ਵਾਲਾ ਅਲ-ਹਈ – ਸਦੀਵੀ ਜੀਵਿਤ ਅਲ-ਕੱਯੂਮ – ਸਭ ਨੂੰ ਸੰਭਾਲਣ ਵਾਲਾ ਅਲ-ਵਾਜਿਦ – ਸਭ ਕੁਝ ਪਾਉਣ ਵਾਲਾ ਅਲ-ਮਾਜਿਦ – ਇੱਜ਼ਤ ਵਾਲਾ ਅਲ-ਵਾਹਿਦ – ਇਕੋ ਅਸ-ਸਮਦ – ਬੇਨਿਆਜ਼ ਅਲ-ਕਾਦਿਰ – ਕੁਦਰਤ ਵਾਲਾ ਅਲ-ਮੁਕਤਦਿਰ – ਪੂਰੀ ਤਾਕਤ ਵਾਲਾ ਅਲ-ਮੁਕੱਦਿਮ – ਅੱਗੇ ਕਰਨ ਵਾਲਾ ਅਲ-ਮੁਅਖ਼ਖ਼ਿਰ – ਪਿੱਛੇ ਕਰਨ ਵਾਲਾ ਅਲ-ਅਵਵਲ – ਸਭ ਤੋਂ ਪਹਿਲਾ ਅਲ-ਆਖ਼ਿਰ – ਸਭ ਤੋਂ ਆਖ਼ਰੀ ਅਜ਼-ਜ਼ਾਹਿਰ – ਜਾਹਿਰ ਅਲ-ਬਾਤਿਨ – ਲੁਕਿਆ ਹੋਇਆ ਅਲ-ਵਾਲੀ – ਸਰਪ੍ਰਸਤ ਅਲ-ਮੁਤਆਲੀ – ਬਹੁਤ ਉੱਚਾ ਅਲ-ਬੱਰ – ਨੇਕੀ ਕਰਨ ਵਾਲਾ ਅਤ-ਤੱਵਾਬ – ਤੌਬਾ ਕਬੂਲ ਕਰਨ ਵਾਲਾ ਅਲ-ਮੁੰਤਕ਼ਿਮ – ਸਜ਼ਾ ਦੇਣ ਵਾਲਾ ਅਲ-ਅਫੂ – ਮਾਫ਼ ਕਰਨ ਵਾਲਾ ਅਰ-ਰਊਫ਼ – ਬਹੁਤ ਰਹਿਮ ਵਾਲਾ ਮਾਲਿਕੁਲ-ਮੁਲਕ – ਬਾਦਸ਼ਾਹੀ ਦਾ ਮਾਲਿਕ ਜੁਲ-ਜਲਾਲਿ ਵਲ-ਇਕਰਾਮ – ਜਲਾਲ ਅਤੇ ਇਜ਼ਤ ਵਾਲਾ ਅਲ-ਮੁਕਸਿਤ – ਇਨਸਾਫ਼ ਨਾਲ ਵੰਡ ਕਰਨ ਵਾਲਾ ਅਲ-ਜਾਮਿਅ – ਇਕੱਠਾ ਕਰਨ ਵਾਲਾ ਅਲ-ਗਨੀ – ਬੇਨਿਆਜ਼ ਅਲ-ਮੁਗਨੀ – ਧਨੀ ਕਰਨ ਵਾਲਾ ਅਲ-ਮਾਨਿਅ – ਰੋਕਣ ਵਾਲਾ ਅਜ਼-ਜ਼ਾਰ – ਨੁਕਸਾਨ ਦੇਣ ਵਾਲਾ ਅਨ-ਨਾਫਿਅ – ਫ਼ਾਇਦਾ ਦੇਣ ਵਾਲਾ ਅਨ-ਨੂਰ – ਰੋਸ਼ਨੀ ਅਲ-ਹਾਦੀ – ਸਿੱਧਾ ਰਾਹ ਦਿਖਾਉਣ ਵਾਲਾ ਅਲ-ਬਦੀਅ – ਬੇਮਿਸਾਲ ਰਚਨਹਾਰ ਅਲ-ਬਾਕੀ – ਸਦੀਵੀ ਅਲ-ਵਾਰਿਥ – ਵਾਰਸ ਅਰ-ਰਸ਼ੀਦ – ਸਹੀ ਰਾਹ ਵਾਲਾ ਅਸ-ਸਬੂਰ – ਸਬਰ ਵਾਲਾ ਅੱਲ੍ਹਾ – ਸਭ ਤੋਂ ਮਹਾਨ ਨਾਮ #📃ਲਾਈਫ ਕੋਟਸ✒️ #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ #📝 ਅੱਜ ਦਾ ਵਿਚਾਰ ✍ #📄 ਜੀਵਨ ਬਾਣੀ
ਭਾਰਤੀ ਕਰੰਸੀ ਨੂੰ ਭਾਰਤੀ ਰੁਪਇਆ (Indian Rupee) ਕਿਹਾ ਜਾਂਦਾ ਹੈ। ❤️🙏 ================================= ਮੁੱਖ ਜਾਣਕਾਰੀ ::- ======= ਨਿਸ਼ਾਨ: ₹ ====== ਅੰਤਰਰਾਸ਼ਟਰੀ ਕੋਡ: INR ------------- 1 ਰੁਪਇਆ = 100 ਪੈਸੇ ------------ ਜਾਰੀ ਕਰਨ ਵਾਲੀ ਸੰਸਥਾ: ਭਾਰਤੀ ਰਿਜ਼ਰਵ ਬੈਂਕ (RBI) ========================== ਮੌਜੂਦਾ ਨੋਟ ::- ====== ₹10, ₹20, ₹50, ₹100, ₹200, ₹500 ======================= ਸਿੱਕੇ ::- ==== ₹1, ₹2, ₹5, ₹10 ਅਤੇ 50 ਪੈਸੇ ================= ਭਾਰਤੀ ਕਰੰਸੀ ਕੀ ਹੈ ::- ========== ਭਾਰਤੀ ਕਰੰਸੀ ਨੂੰ ਭਾਰਤੀ ਰੁਪਇਆ (Indian Rupee) ਕਿਹਾ ਜਾਂਦਾ ਹੈ। ਇਹ ਭਾਰਤ ਦੀ ਸਰਕਾਰੀ ਮੁਦਰਾ ਹੈ, ਜਿਸਦਾ ਨਿਸ਼ਾਨ ₹ ਅਤੇ ਅੰਤਰਰਾਸ਼ਟਰੀ ਕੋਡ INR ਹੈ। ਭਾਰਤੀ ਕਰੰਸੀ ਕਦੋਂ ਬਣੀ? ਪੁਰਾਤਨ ਸਮੇਂ: ਭਾਰਤ ਵਿੱਚ ਸਿੱਕਿਆਂ ਦੀ ਵਰਤੋਂ ਮਹਾਜਨਪਦ ਕਾਲ (ਲਗਭਗ 6ਵੀਂ ਸਦੀ ਈਸਾ ਪੂਰਵ) ਤੋਂ ਹੁੰਦੀ ਆ ਰਹੀ ਹੈ। ਰੁਪਏ ਦਾ ਨਾਮ: “ਰੁਪਇਆ” ਸ਼ਬਦ ਪਹਿਲੀ ਵਾਰ ਸ਼ੇਰ ਸ਼ਾਹ ਸੂਰੀ (1540–1545) ਦੇ ਰਾਜ ਵਿੱਚ ਚਲਣ ਵਿੱਚ ਆਇਆ। ਉਸਨੇ ਚਾਂਦੀ ਦਾ ਰੁਪਇਆ ਜਾਰੀ ਕੀਤਾ। ਆਧੁਨਿਕ ਭਾਰਤੀ ਰੁਪਇਆ: 1947 ਵਿੱਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਭਾਰਤੀ ਰੁਪਇਆ ਸਰਕਾਰੀ ਕਰੰਸੀ ਬਣਿਆ। 1957 ਵਿੱਚ ਦਸ਼ਮਲਵ ਪ੍ਰਣਾਲੀ ਲਾਗੂ ਹੋਈ — 1 ਰੁਪਇਆ = 100 ਪੈਸੇ। ਸੰਖੇਪ ਵਿੱਚ: ਭਾਰਤੀ ਕਰੰਸੀ = ਭਾਰਤੀ ਰੁਪਇਆ ਰੁਪਏ ਦੀ ਸ਼ੁਰੂਆਤ = ਸ਼ੇਰ ਸ਼ਾਹ ਸੂਰੀ ਦੇ ਸਮੇਂ (16ਵੀਂ ਸਦੀ) ਆਧੁਨਿਕ ਰੁਪਇਆ = 1947 ਤੋਂ ਬਾਅਦ #RBI ਲਾਂਚ ਕਰੇਗੀ ਆਪਣਾ ਡਿਜ਼ੀਟਲ ਰੁਪਈਆ
ਸੋਰਠਿ ਮਹਲਾ ੫ ॥ ❤️🙏 ========= ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ================================= ਬੁੱਧਵਾਰ ੮ ਮਾਘ (ਸੰਮਤ ੫੫੭ ਨਾਨਕਸ਼ਾਹੀ) ੨੧ ਜਨਵਰੀ ੨੦੨੬ (ਅੰਗ:੬੨੬ -------------------------------------- ਪੰਜਾਬੀ ਵਿਆਖਿਆ : ਸੋਰਠਿ ਮਹਲਾ ੫ ॥ ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ! ਜੇਹੜਾ ਭੀ ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।੧। ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ । ਰਹਾਉ। ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ । ਹੇ ਦਾਸ ਨਾਨਕ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ ।੨।੫।੬੯। ======================================= #hukamnamasahib #waheguru #TirathSingh #tirathworld #follow krlo #ਸਤਿਨਾਮੁ ਸ਼੍ਰੀ ਵਾਹਿਗੁਰੂ ਜੀ #📃ਲਾਈਫ ਕੋਟਸ✒️ #📝 ਅੱਜ ਦਾ ਵਿਚਾਰ ✍ #📄 ਜੀਵਨ ਬਾਣੀ