Urban ਪੇਂਡੂ
27K views •
ਮੋਗਾ ਦੇ ਪਿੰਡ ਤਖਾਨਵਦ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ (26) ਵਾਸੀ ਪਿੰਡ ਤਖਾਨਵਦ ਵਜੋਂ ਹੋਈ ਹੈ। ਸੁਖਜਿੰਦਰ ਸਿੰਘ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ। 5 ਫਰਵਰੀ ਨੂੰ ਉਸ ਨੇ ਪਿੰਡ ਆਉਣਾ ਸੀ ਪਰ ਹੁਣ ਸੁਖਜਿੰਦਰ ਸਿੰਘ ਦੀ ਲਾਸ਼ ਹੀ ਪਿੰਡ ਵਾਪਸ ਆ ਰਹੀ ਹੈ।ਮੌਤ ਦੀ ਖ਼ਬਰ ਸੁਣ ਕੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕੁਝ ਦਿਨ ਪਹਿਲਾਂ ਹੀ ਸੁਖਜਿੰਦਰ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨ ਉਕਤ ਨੌਜਵਾਨ ਦੀ ਦਿਲ ਦਾ ਦੌਰਾ ਕਾਰਨ ਮੌਤ ਹੋ ਗਈ। ਉੱਥੇ ਹੀ ਸੁਖਜਿੰਦਰ ਦੇ ਪਿਤਾ ਸਾਬਕਾ ਫ਼ੌਜੀ ਕੈਪਟਨ ਰੇਸ਼ਮ ਸਿੰਘ ਨੇ ਰੋਂਦਿਆਂ ਦੱਸਿਆ ਕਿ ਉਹ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਹੁਣ 5 ਫਰਵਰੀ ਨੂੰ ਵਾਪਸ ਆ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਸ ਨੂੰ ਵਰਕ ਪਰਮਿਟ ਮਿਲਿਆ ਸੀ। ਬੀਤੇ ਦਿਨ ਅਚਾਨਕ ਉਸ ਨੂੰ ਦਰਦ ਹੋਇਆ ਅਤੇ ਉਹ ਦਵਾਈ ਲੈਣ ਲਈ ਹਸਪਤਾਲ ਗਿਆ, ਜਿੱਥੇ ਇਹ ਭਾਣਾ ਵਾਪਰ ਗਿਆ। #😭ਪੰਜਾਬ ਆਉਣ ਤੋਂ ਪਹਿਲਾਂ ਕੈਨੇਡਾ 'ਚ ਮੁੰਡੇ ਦੀ ਮੌਤ
284 likes
70 comments • 252 shares