#😱ਪੰਜਾਬ 'ਚ ਪਲਟੀ ਸਵਾਰੀਆਂ ਦੀ ਭਰੀ ਰੋਡਵੇਜ਼ ਬੱਸ ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਮਾਛੀਵਾੜਾ ਰੋਡ ’ਤੇ ਪਲਟੀ ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਸਮਰਾਲਾ ਵਿੱਚ ਦਾਖਲ ਹੋਣ ਸਮੇਂ ਪਲਟ ਗਈ। ਪਰ ਇਸ ਹਾਦਸੇ ਦੌਰਾਨ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਖਮੀ ਸਵਾਰੀਆਂ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਬੱਸ ਦੇ ਕੰਡਕਟਰ ਦੇ ਦੱਸਣ ਅਨੁਸਾਰ ਇਹ ਹਾਦਸਾ ਬੱਸ ਵਿਚ ਤਕਨੀਕੀ ਖਰਾਬ ਆ ਜਾਣ ਕਾਰਨ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਵਿਚ 35 ਸਵਾਰੀਆਂ ਸਵਾਰ ਸਨ ਜਿਨ੍ਹਾਂ ਨੂੰ ਹਾਦਸੇ ਦੌਰਾਨ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਿਹੜੀਆਂ ਸਵਾਰੀਆਂ ਇਲਾਜ ਲਈ ਹਸਪਤਾਲ ਆਈਆਂ ਸਨ ਉਹ ਸਾਰੀਆਂ ਬਿਲਕੁਲ ਠੀਕ-ਠਾਕ ਹਨ ਅਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।