#🥶ਮੌਸਮ: ਪੰਜਾਬ 'ਚ 11 ਜਨਵਰੀ ਤੱਕ ਅਲਰਟ ਜਾਰੀ #👉 ਤਾਜ਼ਾ ਅਪਡੇਟਸ ⭐ #ਰਿਆਸਤ ਨਿਊਜ਼ 🎤 ਪੰਜਾਬ ਵਿਚ ਲਗਾਤਾਰ ਸੀਤ ਲਹਿਰ ਦਾ ਕਹਿਰ ਵਧਦਾ ਜਾ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਸਬੰਧੀ ਨਵੀਂ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਹਰਿਆਣਾ ਸਮੇਤ ਕਈ ਸੂਬਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗੀ ਅਲਰਟ ਮੁਤਾਬਕ 11 ਜਨਵਰੀ ਤੱਕ ਪੰਜਾਬ ਵਿਚ ਯੈਲੋ ਅਲਰਟ ਰਹੇਗਾ ਅਤੇ ਇਸ ਵਿਚ ਸੰਘਣੀ ਧੁੰਦ, ਸੀਤ ਲਹਿਰ ਅਤੇ ਦਿਨ ਦੇ ਸਮੇਂ ਠੰਡ ਦਾ ਪ੍ਰਭਾਵ ਵਧਦਾ ਹੋਇਆ ਨਜ਼ਰ ਆਵੇਗਾ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਣਗੀਆਂ।