👨‍⚖️ਮੂਸੇਵਾਲਾ ਕਤਲ ਕੇਸ 'ਚ ਕੋਰਟ ਦਾ ਵੱਡਾ ਹੁਕਮ
23 Posts • 122K views
❥⃟JASS
4K views 18 days ago
#👨‍⚖️ਮੂਸੇਵਾਲਾ ਕਤਲ ਕੇਸ 'ਚ ਕੋਰਟ ਦਾ ਵੱਡਾ ਹੁਕਮ ਸਿੱਧੂ ਮੂਸੇਵਾਲਾ ਮਾਮਲੇ ''ਚ ਅਦਾਲਤ ਦਾ ਵੱਡਾ ਹੁਕਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਫਿਜ਼ੀਕਲ ਤੌਰ 'ਤੇ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। 26 ਸਤੰਬਰ ਨੂੰ ਮਾਮਲੇ ਦੇ 6 ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਦਰਅਸਲ, ਅੱਜ ਮਾਨਸਾ ਦੀ ਸੈਸ਼ਨ ਅਦਾਲਤ ਵਿਚ ਕੇਸ ਦੀ ਸੁਣਵਾਈ ਹੋਈ, ਜਿਸ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਸ਼ੁਰੂ ਹੋਈ। ਇਸ ਦੌਰਾਨ ਉਹ ਥੋੜ੍ਹੇ ਭਾਵੁਕ ਵੀ ਹੋ ਗਏ। ਕਤਲਕਾਂਡ ਦੇ ਦੋਸ਼ੀਆਂ ਦੀ ਪਛਾਣ ਦੀ ਗੱਲ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਿਗਾਹ ਕਮਜ਼ੋਰ ਹੈ ਤੇ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁਲਜ਼ਮਾਂ ਦੀ ਪਛਾਣ ਨਹੀਂ ਕਰ ਸਕਦੇ। ਉਨ੍ਹਾਂ ਨੇ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕੀਤੇ ਜਾਣ ਦੀ ਅਪੀਲ ਕੀਤੀ। ਇਸ ਬੇਨਤੀ ਨੂੰ ਮਨਜ਼ੂਰ ਕਰਦਿਆਂ ਅਦਾਲਤ ਵੱਲੋਂ ਇਸ ਕਤਲਕਾਂਡ ਦੇ ਮੁਲਜ਼ਮਾਂ ਨੂੰ ਫਿਜ਼ੀਕਲ ਤੌਰ 'ਤੇ ਪੇਸ਼ ਕੀਤੇ ਜਾਣ ਦੇ ਹੁਕਮ ਜੇਲ੍ਹ ਪ੍ਰਸ਼ਾਸਨ ਨੂੰ ਦਿੱਤੇ ਹਨ। ਇਸ ਲਈ 26 ਸਤੰਬਰ ਦੀ ਤਾਰੀਖ਼ ਨਿਰਧਾਰਤ ਕੀਤੀ ਗਈ ਹੈ। ਇਸ ਦੌਰਾਨ ਸੰਦੀਪ ਕੇਕੜਾ, ਅੰਕਿਤ ਸਿਰਸਾ ਤੇ ਦੀਪਕ ਮੁੰਡੀ ਸਣੇ 6 ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
18 likes
21 comments 16 shares