ਖ਼ਬਰਸਾਰ ਪੰਜਾਬੀ
6K views • 6 months ago
🔴#😱ਪੰਜਾਬ 'ਚ ਜ਼ੋਰਦਾਰ ਧਮਾਕਾ! 4 ਲੋਕਾਂ ਦੀ ਮੌਤ, ਇੱਕ ਹੋਰ ਦੀ ਗਈ ਜਾਨ, 27 ਜ਼ਖਮੀ
⚫ ਮੁਕਤਸਰ : ਪਿੰਡ ਸਿੰਘੇਵਾਲਾ-ਫ਼ਤੂਹੀਵਾਲਾ ਦੇ ਖੇਤਾਂ ਵਿਚ ਸਥਿਤ ਇਕ ਪਟਾਕਾ ਫੈਕਟਰੀ ਵਿਚ ਵੱਡਾ ਧਮਾਕਾ ਹੋ ਗਿਆ, ਜਿਸ ਵਿਚ ਮੁਢਲੇ ਤੌਰ ’ਤੇ 5 ਜਣਿਆਂ ਦੀ ਮੌਤ ਅਤੇ 27 ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ। ਜ਼ਖਮੀਆਂ ਨੂੰ ਬਠਿੰਡਾ ਏਮਜ਼ ਵਿਚ ਭੇਜਿਆ ਗਿਆ ਹੈ। 2 ਵਿਅਕਤੀ ਅਜੇ ਇਮਾਰਤ ਦੇ ਮਲਬੇ ਹੇਠ ਦੱਬੇ ਹੋਏ ਦੱਸੇ ਜਾ ਰਹੇ ਹਨ। ਹਾਦਸੇ ਵਿਚ ਫੈਕਟਰੀ ਦੀ ਦੋ ਮੰਜ਼ਿਲਾਂ ਬਿਲਡਿੰਗ ਪਲਾਂ ਵਿਚ ਤਾਸ਼ ਦੇ ਪੱਤਿਆਂ ਵਾਂਗ ਮਲਬੇ ਵਿਚ ਤਬਦੀਲ ਹੋ ਗਈ। ਹਾਦਸਾ ਰਾਤ ਕਰੀਬ 12:50 ਵਜੇ ਫੈਕਟਰੀ ਦੇ ਪਟਾਕਾ ਮੇਕਿੰਗ ਯੂਨਿਟ ਵਿਚ ਹੋਇਆ। ਇਹ ਫੈਕਟਰੀ ਪਿੰਡ ਸਿੰਘੇਵਾਲਾ-ਫਤੂਹੀਵਾਲਾ ਦੇ ਆਪ ਆਗੂ ਦੀ ਮਾਲਕੀਅਤ ਦੱਸੀ ਜਾ ਰਹੀ ਹੈ। ਜਦਕਿ ਫੈਕਟਰੀ ਵਿਚ ਪਟਾਕੇ ਬਣਾਉਣ ਦਾ ਕੰਮ ਹਾਥਰਸ ਉੱਤਰ ਪ੍ਰਦੇਸ਼ ਦੇ ਠੇਕੇਦਾਰ ਰਾਜ ਕੁਮਾਰ ਦੀ ਅਗਵਾਈ ਹੇਠ ਹੁੰਦਾ ਸੀ, ਜੋ ਕਿ ਘਟਨਾ ਦੇ ਬਾਅਦ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਮੌਕੇ ਤੋਂ ਕੌਰਸੈਰ ਕੰਪਨੀ ਦੇ ਬਕਸਿਆਂ ਵਿਚ ਬਣੇ ਹੋਏ ਪਟਾਕੇ ਪਏ ਸਨ। ਜਦਕਿ ਇਸੇ ਕੰਪਨੀ ਦੇ ਖਾਲੀ ਬਕਸਿਆਂ ਦਾ ਲੱਦਿਆ ਹਰਿਆਣਾ ਨੰਬਰ ਦਾ ਇਕ ਛੋਟਾ ਹਾਥੀ ਵੀ ਬਰਾਮਦ ਹੋਇਆ ਹੈ। ਧਮਾਕੇ ਦੀ ਤੇਜ਼ ਆਵਾਜ਼ ਕਈ-ਕਈ ਕਿਲੋਮੀਟਰ ਤੱਕ ਸੁਣਾਈ ਦਿੱਤੀ। ਫੈਕਟਰੀ ਦੇ ਪੈਕਿੰਗ ਯੂਨਿਟ ਦੇ ਪਰਵਾਸੀ ਕਾਰੀਗਰਾਂ ਅਨੁਸਾਰ ਇਥੇ ਕਰੀਬ 40 ਮੁਲਾਜ਼ਮ ਦੋ ਸ਼ਿਫਟਾਂ ਵਿਚ ਕੰਮ ਕਰਦੇ ਸਨ, ਜਿਨ੍ਹਾਂ ਵਿਚੋਂ ਕੁਝ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਵੀ ਇੱਥੇ ਰਹਿੰਦੇ ਸਨ। ਜ਼ਿਆਦਾਤਰ ਮੁਲਾਜ਼ਮ ਯੂ.ਪੀ. ਅਤੇ ਬਿਹਾਰ ਨਾਲ ਸੰਬੰਧਿਤ ਦੱਸੇ ਜਾਂਦੇ ਸਨ। ਸੂਚਨਾ ਮਿਲਣ ’ਤੇ ਲੰਬੀ ਦੇ ਡੀ.ਐਸ.ਪੀ. ਜਸਪਾਲ ਸਿੰਘ ਅਤੇ ਥਾਣਾ ਕਿੱਲਿਆਂਵਾਲੀ (ਆਰਜੀ) ਦੀ ਮੁਖੀ ਕਰਮਜੀਤ ਕੌਰ ਮੌਕੇ ’ਤੇ ਪੁੱਜ ਗਏ। ਮੌਕੇ ’ਤੇ ਡੇਰਾ ਸੱਚਾ ਸੌਦਾ ਸਿਰਸਾ ਦੀ ਗ੍ਰੀਨ ਐਸ ਫੋਰਸ ਦੇ ਕਾਰਕੁੰਨ ਰਾਹਤ ਕਾਰਜਾਂ ਵਿਚ ਜੁਟੇ ਹੋਏ ਸਨ। ਡੀ.ਐਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ ਇਹ ਫੈਕਟਰੀ ਸਿੰਘੇ ਵਾਲਾ-ਫ਼ਤੂਹੀਵਾਲਾ ਦੇ ਤਰਸੇਮ ਸਿੰਘ ਨਾਮਕ ਵਿਅਕਤੀ ਦੀ ਹੈ, ਜੋ ਕਿ ਮਨਜ਼ੂਰਸ਼ੁਦਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਉਪਰੰਤ ਆਗਾਮੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
#🗞️29 ਮਈ ਦੀਆਂ ਅਪਡੇਟਸ🆕 #👉 ਤਾਜ਼ਾ ਅਪਡੇਟਸ ⭐ #🌍 ਪੰਜਾਬ ਦੀ ਹਰ ਅਪਡੇਟ 🗞️ :
18 likes
31 shares