ਖ਼ਬਰਸਾਰ ਪੰਜਾਬੀ
1K views • 1 months ago
🔴 BREAKING : ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲ੍ਹਣਗੇ ਸੂਬੇ ਦੇ
ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ,
ਕਾਲਜ ਅਤੇ ਯੂਨੀਵਰਸਿਟੀਆਂ - ਹਰਜੋਤ ਸਿੰਘ ਬੈਂਸ
⚫ ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਕੀਤਾ ਜਾਵੇਗਾ। ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।
8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ। ਅਧਿਆਪਕਾਂ ਵਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਲਿਖਿਆ ਕਿ 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲ੍ਹਣਗੇ।
#🆕7 ਸਤੰਬਰ ਦੀਆਂ ਅਪਡੇਟਸ🗞 #🌍 ਪੰਜਾਬ ਦੀ ਹਰ ਅਪਡੇਟ 🗞️ #👉 ਤਾਜ਼ਾ ਅਪਡੇਟਸ ⭐ #👉🏻 ਰਾਜਨੀਤਿਕ ਅਪਡੇਟਸ 📰 #breaking news #breakingnews
9 likes
17 shares