🤔ਦੀਵਾਲੀ ਕਦੋਂ ਹੈ, 20 ਜਾਂ 21 ਅਕਤੂਬਰ❓
236 Posts • 4M views
Nav
162K views 3 months ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ 21 ਅਕਤੂਬਰ, 5 ਕੱਤਕ ਨੂੰ ਮਨਾਇਆ ਜਾਵੇਗਾ। ਪੁਰਾਤਨ ਚੱਲੀ ਆ ਰਹੀ ਰਵਾਇਤ ਅਨੁਸਾਰ ਬੰਦੀ ਛੋੜ ਪੁਰਬ ਮੌਕੇ 21 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨਗੇ। ਦਰਅਸਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ ਬੰਦੀ ਛੋੜ ਦਿਵਸ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਅਕਤੂਬਰ , 5 ਕੱਤਕ ਨੂੰ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵਲੋਂ ਪ੍ਰਕਾਸ਼ਿਤ ਇਸ ਵਰ੍ਹੇ ਦੇ ਕੈਲੰਡਰ ਅਤੇ ਡਾਇਰੀ ਅਨੁਸਾਰ ਸੂਬੇ ਵਿਚ ਦੀਵਾਲੀ ਦੀ ਗਜ਼ਟਿਡ ਛੁੱਟੀ 20 ਅਕਤੂਬਰ ਸੋਮਵਾਰ ਨੂੰ ਐਲਾਨੀ ਗਈ ਹੈ, ਜੋ ਕਿ ਆਮ ਲੋਕਾਂ ਅਤੇ ਸੰਗਤਾਂ ਵਿਚ ਦੁਬਿਧਾ ਪੈਦਾ ਕਰ ਰਹੀ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਕਾਸ਼ਿਤ ਅਤੇ ਇਸ ਵਰ੍ਹੇ ਦੇ ਜਾਰੀ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਸ ਵਾਰ ਬੰਦੀ ਛੋੜ ਦਿਵਸ/ਦੀਵਾਲੀ 21 ਅਕਤੂਬਰ, 5 ਕੱਤਕ ਨੂੰ ਮਨਾਇਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ 'ਵੈਬਸਾਈਟ 'ਤੇ ਵੀ ਜਾਣਕਾਰੀ ਦਰਜ ਹੈ। #🤔ਦੀਵਾਲੀ ਕਦੋਂ ਹੈ, 20 ਜਾਂ 21 ਅਕਤੂਬਰ❓
1793 likes
36 comments 3154 shares