🆕21 ਨਵੰਬਰ ਦੀਆਂ ਅਪਡੇਟਸ🗞
246 Posts • 122K views
ਰਿਆਸਤ
10K views 1 days ago
#😍ਪੰਜਾਬ: ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਇਸ ਦੀ ਜਾਣਕਾਰੀ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਭਾਰੀ ਗਿਣਤੀ ਵਿਚ ਸੰਗਤ ਆਉਣ ਦੀ ਸੰਭਾਵਨਾ ਹੈ ਅਤੇ ਹੁਣ ਵੀ ਭਾਰੀ ਸੰਖਿਆ ਵਿਚ ਸੰਗਤ ਆ ਰਹੀ ਹੈ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਜ਼ਰੂਰੀ ਸੀ। #ਰਿਆਸਤ ਨਿਊਜ਼ 🎤 #👉 ਤਾਜ਼ਾ ਅਪਡੇਟਸ ⭐ #🆕21 ਨਵੰਬਰ ਦੀਆਂ ਅਪਡੇਟਸ🗞
32 likes
1 comment 40 shares