❥⃟JASS
2K views • 10 hours ago
#👉ਪੰਜਾਬ ਦੇ ਇੰਟਰਨੈਸ਼ਨਲ ਨਸ਼ਾ ਤਸਕਰ ਦੀ ਮੌਤ ਪੰਜਾਬ ਦੇ ਇੰਟਰਨੈਸ਼ਨਲ ਨਸ਼ਾ ਤਸਕਰ ਰਾਜਾ ਕੰਦੌਲਾ ਦੀ ਮੁੰਬਈ ''ਚ ਮੌਤ ਪੰਜਾਬ ਦੇ ਇੰਟਰਨੈਸ਼ਨਲ ਡਰੱਗ ਤਸਕਰ ਰਾਜਾ ਕੰਦੌਲਾ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਰਾਜਾ ਕੰਦੌਲਾ ਬੰਗਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਮੁੰਬਈ 'ਚ ਰਹਿ ਰਹੇ ਰਾਜਾ ਕੰਦੋਲਾ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲੈ ਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਰਾਜਾ ਕੰਦੌਲਾ ਦਾ ਅਸਲੀ ਨਾਮ ਰਣਜੀਤ ਸਿੰਘ ਸੀ। ਉਸ ਦਾ ਨਾਮ ਪੰਜਾਬ ਦੇ ਸਭ ਤੋਂ ਮਸ਼ਹੂਰ ਨਸ਼ੇ ਦੇ ਤਸਕਰਾਂ ਵਿੱਚੋਂ ਇਕ ਸੀ। ਉਸ ਨੂੰ ਜਲੰਧਰ ਦੀ ਇਕ ਵਿਸ਼ੇਸ਼ PMLA (ਮਨੀ ਲਾਂਡਰਿੰਗ) ਕੋਰਟ ਨੇ 200 ਕਰੋੜ ਰੁਪਏ ਦੇ ਨਸ਼ਾ ਰੈਕੇਟ ਮਾਮਲੇ ਵਿੱਚ 9 ਸਾਲ ਦੀ ਸਜ਼ਾ ਸੁਣਾਈ ਸੀ। ਇਸ ਮਾਮਲੇ 'ਚ ਉਸ ਦੀ ਪਤਨੀ ਰਜਵੰਤ ਕੌਰ ਨੂੰ ਵੀ 3 ਸਾਲ ਦੀ ਸਜ਼ਾ ਮਿਲੀ ਸੀ। 2024 ਵਿੱਚ ਰਾਜਾ ਕੰਦੌਲਾ ਦਾ ਨਾਂ ਆਈਸ ਡਰੱਗ (ਕ੍ਰਿਸਟਲ ਮੇਥ) ਤਸਕਰੀ ਮਾਮਲਾ ਚਰਚਾ ਵਿੱਚ ਰਹਿਆ ਸੀ। ਜੇਲ੍ਹ ਤੋਂ ਛੁੱਟਣ ਮਗਰੋਂ ਉਹ ਪਰਿਵਾਰ ਸਮੇਤ ਮੁੰਬਈ ਚਲਾ ਗਿਆ ਸੀ, ਜਿੱਥੇ ਦਿਲ ਦਾ ਦੌਰੇ ਕਾਰਨ ਉਸ ਦੀ ਮੌਤ ਹੋ ਗਈ।
26 likes
1 comment • 27 shares