🔴 ਬ੍ਰੇਕਿੰਗ : ਕਪਿਲ ਸ਼ਰਮਾ ਦੇ ਕੈਫੇ ਬਾਹਰ ਮੁੜ ਹੋਈ ਫਾਇਰਿੰਗ, ਹਮਲਾਵਰਾਂ ਨੇ ਮੁੜ ਵੀਡੀਓ ਕੀਤਾ ਜਾਰੀ
⚫ ਓਟਵਾ : ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਪ ਕੈਫੇ ਬਾਹਰ ਮੁੜ ਫਾਇਰਿੰਗ ਹੋਣ ਦੀ ਖ਼ਬਰ ਆਈ ਹੈ। ਇਹ ਘਟਨਾ ਤੀਜੀ ਵਾਰ ਵਾਪਰੀ ਹੈ। ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਨੂੰ ਫਿਰ ਤੋਂ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ। ਕਪਿਲ ਸ਼ਰਮਾ ਦੇ ਕੈਫੇ ਵਿਚ ਹੋਈ ਗੋਲੀਬਾਰੀ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਲਾਰੈਂਸ ਗੈਂਗ ਨਾਲ ਜੁੜੇ ਗੁਰਗੇ ਨੇ ਕਪਿਲ ਸ਼ਰਮਾ ਦੇ ਕੈਫੇ ਵਿਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।
ਦੱਸਣਯੋਗ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਪਸ ਕੈਫੇ ਨੂੰ ਵੀ ਜੁਲਾਈ ਅਤੇ ਅਗਸਤ ਵਿੱਚ ਵੀ ਨਿਸ਼ਾਨਾ ਬਣਾਇਆ ਗਿਆ ਸੀ। ਅਗਸਤ ਵਿੱਚ ਹੋਈ ਗੋਲੀਬਾਰੀ ਕਾਰਨ ਕੈਫੇ ਦੀਆਂ ਖਿੜਕੀਆਂ ਵਿੱਚ ਛੇ ਗੋਲੀਆਂ ਲੱਗੀਆਂ ਅਤੇ ਸ਼ੀਸ਼ੇ ਟੁੱਟ ਗਏ।
ਫਿਰ ਲਾਰੈਂਸ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਦੀ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਕਪਿਲ ਦੇ ਕੈਫੇ ਵਿੱਚ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਗਈ ਸੀ।
#🆕16 ਅਕਤੂਬਰ ਦੀਆਂ ਅਪਡੇਟਸ🗞
#🏙️ ਦੇਸ਼ ਵਿਦੇਸ਼ ਦੀਆਂ ਅਪਡੇਟਸ 📰 #👉 ਤਾਜ਼ਾ ਅਪਡੇਟਸ ⭐ #🎤breakingnews #breakingnews