ਅਰਬਨ ਪੇਂਡੂ
51K views • 16 days ago
ਮਾਡਲ ਟਾਊਨ ਸਥਿਤ ਮਾਤਾ ਰਾਣੀ ਚੌਕ ਵਿਚ 3 ਕਾਰਾਂ ਦੇ ਆਪਸ ਵਿਚ ਟਕਰਾਉਣ ਨਾਲ ਸਾਬਕਾ ਮੰਤਰੀ ਦੇ ਬੇਟੇ ਦੀ ਮੌਤ ਹੋ ਗਈ, ਜਦੋਂ ਕਿ ਇਕ ਟੈਕਸੀ ਚਾਲਕ ਜ਼ਖ਼ਮੀ ਹੋ ਗਿਆ ਅਤੇ ਇਕ ਕਾਰ ਚਾਲਕ ਗੱਡੀ ਸਮੇਤ ਫ਼ਰਾਰ ਹੋ ਗਿਆ।ਜਾਣਕਾਰੀ ਅਨੁਸਾਰ ਮਾਤਾ ਰਾਣੀ ਚੌਕ ਵਿਚ 3 ਕਾਰਾਂ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਆਲੇ-ਦੁਆਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਤੁਰੰਤ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਲੈ ਕੇ ਗਏ।ਇਸ ਦੌਰਾਨ ਸਾਬਕਾ ਮੰਤਰੀ ਮਹਿੰਦਰ ਸਿੰਘ ਕੇ. ਪੀ. ਦੇ ਬੇਟੇ ਰਿਸ਼ੀ ਕੇ. ਪੀ. ਆਪਣੇ ਘਰੋਂ ਰਾਤ ਲੱਗਭਗ 10.30 ਵਜੇ ਨਿਕਲੇ ਅਤੇ ਜਦੋਂ ਉਹ ਮਾਤਾ ਰਾਣੀ ਚੌਕ ਵਿਚ ਪੁੱਜੇ ਤਾਂ ਉਨ੍ਹਾਂ ਦੀ ਫਾਰਚਿਊਨਰ ਦੀ ਹੋਰ 2 ਕਾਰਾਂ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਗੱਡੀ ਿਵਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਵਿਚ ਲੈ ਗਏ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।ਹਾਦਸੇ ਤੋਂ ਬਾਅਦ ਥਾਣਾ ਨੰਬਰ 6 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਗੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਮ੍ਰਿਤਕ ਰਿਸ਼ੀ ਦੀ ਲਾਸ਼ ਨੂੰ ਪਰਿਵਾਰਕ ਮੈਂਬਰ ਘਰ ਲੈ ਗਏ ਅਤੇ ਸਵੇਰੇ ਪੋਸਟਮਾਰਟਮ ਕਰਵਾਇਆ ਜਾਵੇਗਾ। #😭ਪੰਜਾਬ: ਭਿਆਨਕ ਹਾਦਸੇ 'ਚ ਸਾਬਕਾ ਮੰਤਰੀ ਦੇ ਬੇਟੇ ਦੀ ਮੌਤ
158 likes
2 comments • 464 shares