😱ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੋਲੀਬਾਰੀ
17 Posts • 95K views
Nav
26K views
ਕੈਨੇਡਾ ਦੇ ਕੈਲਗਰੀ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 24 ਜਨਵਰੀ 2026 ਦੀ ਰਾਤ ਕਰੀਬ 10:30 ਵਜੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਵੀਰ ਦਵਿੰਦਰ ਦੇ ਘਰ ‘ਤੇ ਗੈਂਗਸਟਰਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਕੈਲਗਰੀ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਵੀਰ ਦਵਿੰਦਰ ਤੋਂ 5 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗਾਇਕ ਵੀਰ ਦਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੀ ਧਮਕੀ ਭਰੀ ਕਾਲ 6 ਜਨਵਰੀ 2026 ਨੂੰ ਆਈ ਸੀ। ਆਂਡਾ (ਬਟਾਲਾ) ਨਾਮ ਦੇ ਇਕ ਵਿਅਕਤੀ ਵੱਲੋਂ ਪਹਿਲੀ ਫੋਨ ਕਾਲ ਕੀਤੀ ਗਈ ਸੀ। ਉਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਫਿਰੌਤੀ ਮੰਗਣ ‘ਤੇ ਵੀਰ ਦਵਿੰਦਰ ਨੇ ਸਾਫ਼ ਕਿਹਾ ਕਿ ਉਸ ਕੋਲ ਪੈਸੇ ਨਹੀਂ ਹਨ ਅਤੇ ਉਹ ਰਕਮ ਨਹੀਂ ਦੇ ਸਕਦਾ। ਮੁਲਜ਼ਮਾਂ ਨੇ ਧਮਕੀ ਦਿੱਤੀ ਗਈ ਕਿ ਜੇਕਰ ਉਸ ਨੇ ਪੈਸੇ ਨਹੀਂ ਦਿੱਤੇ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ, ਜਿਸ ‘ਤੇ ਵੀਰ ਦਵਿੰਦਰ ਨੇ ਕਿਹਾ, “ਮਾਰ ਦਿਓ।”ਜਾਣਕਾਰੀ ਮੁਤਾਬਕ ਜਿਸ ਸਮੇਂ ਘਰ 'ਤੇ ਗੋਲੀਬਾਰੀ ਹੋਈ, ਉਸ ਸਮੇਂ ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਗੋਲੀਆਂ ਵਾਸ਼ਰੂਮ ਅਤੇ ਬੈੱਡਰੂਮ ਦੀਆਂ ਦੀਵਾਰਾਂ ਨੂੰ ਆਰ-ਪਾਰ ਕਰ ਗਈਆਂ। ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦੋ ਵਿਅਕਤੀ ਮੌਕੇ ‘ਤੇ ਆਏ ਸਨ—ਇੱਕ ਗੋਲੀਆਂ ਚਲਾ ਰਿਹਾ ਸੀ ਅਤੇ ਦੂਜਾ ਵੀਡੀਓ ਬਣਾ ਰਿਹਾ ਸੀ। ਇਹ ਸਾਰੀ ਜਾਣਕਾਰੀ ਕਲਾਕਾਰ ਵੀਰ ਦਵਿੰਦਰ ਨੇ ਖੁਦ ਸਾਂਝੀ ਕੀਤੀ। #😱ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੋਲੀਬਾਰੀ
120 likes
6 comments 259 shares